05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਨਾਇਬ ਸਿੰਘ ਸੈਣੀ ਨਾਲ ਭੋਲਾ ਸਿੰਘ ਵਿਰਕ ਦੀ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ

ਬਰਨਾਲਾ, 4 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਉੱਘੇ ਸਮਾਜ ਸੇਵੀ ਅਤੇ ਸਟੇਟ ਐਵਾਰਡੀ ਸ: ਭੋਲਾ ਸਿੰਘ ਵਿਰਕ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਗਈ ਮੁਲਾਕਾਤ ਨੇ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਭਾਵੇਂ ਇਸ ਮੁਲਾਕਾਤ ਨੂੰ ਲੈ ਕੇ ਅਜੇ ਤੱਕ ਸ: ਵਿਰਕ ਵਲੋਂ ਕੋਈ ਅਧਿਕਾਰਤ ਬਿਆਨ ਅਤੇ ਸਿਆਸੀ ਐਲਾਨ ਨਹੀਂ ਕੀਤਾ ਗਿਆ ਪਰ ਉਨ੍ਹਾਂ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਸਿਆਸੀ ਨਜ਼ਰੀਏ ਨਾਲ ਅਹਿਮ ਮੰਨਿਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਬਰਨਾਲਾ, 4 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਉੱਘੇ ਸਮਾਜ ਸੇਵੀ ਅਤੇ ਸਟੇਟ ਐਵਾਰਡੀ ਸ: ਭੋਲਾ ਸਿੰਘ ਵਿਰਕ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਗਈ ਮੁਲਾਕਾਤ ਨੇ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਭਾਵੇਂ ਇਸ ਮੁਲਾਕਾਤ ਨੂੰ ਲੈ ਕੇ ਅਜੇ ਤੱਕ ਸ: ਵਿਰਕ ਵਲੋਂ ਕੋਈ ਅਧਿਕਾਰਤ ਬਿਆਨ ਅਤੇ ਸਿਆਸੀ ਐਲਾਨ ਨਹੀਂ ਕੀਤਾ ਗਿਆ ਪਰ ਉਨ੍ਹਾਂ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਸਿਆਸੀ ਨਜ਼ਰੀਏ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਸ: ਵਿਰਕ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਉਹ ਜ਼ਿਲ੍ਹਾ ਬਰਨਾਲਾ ਵਿਚ ਸਮਾਜ ਸੇਵਾ ਦੇ ਖੇਤਰ ਵਿਚ ਲੰਮੇ ਸਮੇਂ ਤੋਂ ਸਰਗਰਮ ਰਹੇ ਹਨ। ਉਨ੍ਹਾਂ ਨੂੰ ਸਮਾਜ ਸੇਵਾ ਦੇ ਖੇਤਰ ਵਿਚ ਕੀਤੀਆਂ ਸੇਵਾਵਾਂ ਲਈ ਸਟੇਟ ਐਵਾਰਡ ਵੀ ਪ੍ਰਾਪਤ ਹੋ ਚੁੱਕਾ ਹੈ। ਇਲਾਕੇ ਦੇ ਲੋਕਾਂ ਨਾਲ ਉਨ੍ਹਾਂ ਦੇ ਲੰਮੇ ਸਮੇਂ ਤੋਂ ਬਣੇ ਸਮਾਜਿਕ ਅਤੇ ਨਿੱਜੀ ਸੰਪਰਕਾਂ ਕਾਰਨ ਉਨ੍ਹਾਂ ਦੀ ਗਿਣਤੀ ਬਰਨਾਲਾ ਇਲਾਕੇ ਦੀਆਂ ਜਾਣੀਆਂ-ਪਛਾਣੀਆਂ ਸ਼ਖ਼ਸੀਅਤਾਂ ਵਿਚ ਹੁੰਦੀ ਹੈ। ਸਮਾਜ ਸੇਵਾ ਦੇ ਨਾਲ-ਨਾਲ ਸ: ਵਿਰਕ ਨੇ ਸਿਆਸੀ ਖੇਤਰ ਵਿਚ ਵੀ ਆਪਣੀ ਪਛਾਣ ਬਣਾਈ ਹੈ। ਉਹ ਮਾਰਕੀਟ ਕਮੇਟੀ ਬਰਨਾਲਾ ਅਤੇ ਭਦੌੜ ਦੇ ਚੇਅਰਮੈਨ ਰਹਿ ਚੁੱਕੇ ਹਨ। ਇਲਾਕੇ ਦੇ ਵਿਕਾਸ, ਲੋਕ-ਹਿੱਤ ਨਾਲ ਜੁੜੇ ਮਸਲਿਆਂ ਅਤੇ ਸਮਾਜਿਕ ਕਾਰਜਾਂ ਵਿਚ ਉਨ੍ਹਾਂ ਦੀ ਸਰਗਰਮੀ ਕਾਰਨ ਉਨ੍ਹਾਂ ਦਾ ਵੱਖ-ਵੱਖ ਵਰਗਾਂ ਵਿਚ ਪ੍ਰਭਾਵ ਰਿਹਾ ਹੈ। ਇਸ ਲਈ ਸਥਾਨਕ ਸਿਆਸੀ ਹਲਕਿਆਂ ਵਿਚ ਇਸ ਗੱਲ ਨੂੰ ਲੈ ਕੇ ਵੀ ਚਰਚਾ ਚੱਲ ਰਹੀ ਹੈ ਕਿ ਜੇਕਰ ਸ: ਵਿਰਕ ਭਾਰਤੀ ਜਨਤਾ ਪਾਰਟੀ ਨਾਲ ਸਿਆਸੀ ਤੌਰ ’ਤੇ ਜੁੜਦੇ ਹਨ ਤਾਂ ਬਰਨਾਲਾ ਸਮੇਤ ਮਾਲਵਾ ਖੇਤਰ ਦੀ ਸਿਆਸਤ ਵਿਚ ਇਸ ਦਾ ਕੀ ਪ੍ਰਭਾਵ ਪਵੇਗਾ। ਫ਼ਿਲਹਾਲ ਨਾਇਬ ਸਿੰਘ ਸੈਣੀ ਨਾਲ ਹੋਈ ਮੁਲਾਕਾਤ ਤੋਂ ਬਾਅਦ ਬਰਨਾਲਾ ਦੀ ਸਿਆਸਤ ਵਿਚ ਸ: ਭੋਲਾ ਸਿੰਘ ਵਿਰਕ ਦਾ ਨਾਮ ਮੁੜ ਚਰਚਾ ਵਿਚ ਆ ਗਿਆ ਹੈ ਅਤੇ ਉਨ੍ਹਾਂ ਦੇ ਸਮਰਥਕਾਂ ਅਤੇ ਇਲਾਕਾ ਵਾਸੀਆਂ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹੋਈਆਂ ਹਨ ਕਿ ਉਹ ਆਪਣੀ ਅਗਲੀ ਸਿਆਸੀ ਪਾਰੀ ਸਬੰਧੀ ਕਦੋਂ ਅਤੇ ਕੀ ਫ਼ੈਸਲਾ ਲੈਂਦੇ ਹਨ?
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸਾਈਬਰ ਸੁਰੱਖਿਆ ਸੰਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਅਗਲੀ ਖ਼ਬਰ ਡੇਅਰੀ ਵਿਕਾਸ ਸੰਬੰਧੀ ਦੋ ਹਫ਼ਤੇ ਦਾ ਮੁਫ਼ਤ ਸਿਖਲਾਈ ਬੈਚ 14 ਤੋਂ
Ad Position 24