06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹਲਕਾ ਬਰਨਾਲਾ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਿੱਚ ਬਣਨੀ ਹੋਈ ਤਿਆਰ, ਸੰਭਾਵੀ ਉਮੀਦਵਾਰਾਂ ਨੇ ਸਰਗਰਮੀਆਂ ਕੀਤੀਆਂ ਤੇਜ਼ ਸੱਤਾਧਿਰ ਦੇ ਆਗੂ ਹਲਕੇ ਵਿਚ ਕੋਈ ਵੀ ਵੱਡਾ ਪ੍ਰਾਜੈਕਟ ਲਿਆਉਣ ’ਚ ਰਹੇ ਅਸਮਰੱਥ

ਬਰਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜੇਕਰ ਵਿਧਾਨ ਸਭਾ ਹਲਕਾ ਬਰਨਾਲਾ ’ਚ ਸਾਰੀਆਂ ਹੀ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਨੇ ਆਪਣੇ ਤੌਰ ’ਤੇ ਸਿਆਸੀ ਪਿੱਚ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਉਹ ਲੋਕਾਂ ਦੇ ਹਰ ਦੁੱਖ-ਸੁੱਖ ਵਿਚ ਸ਼ਰੀਕ ਹੋਣ ਲੱਗੇ ਹਨ। ਇਸ ਵਾਰ ਇੱਥੇ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵਿਚਕਾਰ ਮੁਕਾਬਲਾ ਕਾਫ਼ੀ ਰਮਾਂਚਿਕ ਹੋਣ ਦੀ ਸੰਭਾਵਨਾ ਹੈ ਕਿਉਂਕਿ ਜਿੱਥੇ ਇਕ ਵਾਰ ਫਿਰ ਪੁਰਾਣੇ ਚਿਹਰੇ ਮੈਦਾਨ ਵਿਚ ਉਤਰਨ ਲਈ ਤਿਆਰ ਹਨ ਉੱਥੇ ਕਈ ਨਵੇਂ ਚਿਹਰੇ ਵੀ ਆਪਣੇ ਕਿਸਮਤ ਅਜ਼ਮਾਉਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬਰਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜੇਕਰ ਵਿਧਾਨ ਸਭਾ ਹਲਕਾ ਬਰਨਾਲਾ ’ਚ ਸਾਰੀਆਂ ਹੀ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਨੇ ਆਪਣੇ ਤੌਰ ’ਤੇ ਸਿਆਸੀ ਪਿੱਚ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਉਹ ਲੋਕਾਂ ਦੇ ਹਰ ਦੁੱਖ-ਸੁੱਖ ਵਿਚ ਸ਼ਰੀਕ ਹੋਣ ਲੱਗੇ ਹਨ। ਇਸ ਵਾਰ ਇੱਥੇ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵਿਚਕਾਰ ਮੁਕਾਬਲਾ ਕਾਫ਼ੀ ਰਮਾਂਚਿਕ ਹੋਣ ਦੀ ਸੰਭਾਵਨਾ ਹੈ ਕਿਉਂਕਿ ਜਿੱਥੇ ਇਕ ਵਾਰ ਫਿਰ ਪੁਰਾਣੇ ਚਿਹਰੇ ਮੈਦਾਨ ਵਿਚ ਉਤਰਨ ਲਈ ਤਿਆਰ ਹਨ ਉੱਥੇ ਕਈ ਨਵੇਂ ਚਿਹਰੇ ਵੀ ਆਪਣੇ ਕਿਸਮਤ ਅਜ਼ਮਾਉਣਗੇ। ਕਈ ਸਿਆਸੀ ਪਾਰਟੀਆਂ ਤਰਫ਼ੋਂ ਇਕ ਤੋਂ ਵੱਧ ਨਾਮ ਵੀ ਚੋਣ ਲੜਨ ਲਈ ਚਰਚਾ ਵਿਚ ਹਨ। ਪੰਜਾਬ ਦੀ ਮੌਜੂਦਾ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਤਰਫ਼ੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਹਲਕਾ ਬਰਨਾਲਾ ਤੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ ਅਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਦਾ ਨਾਮ ਵੀ ਚੋਣ ਲੜਨ ਲਈ ਚਰਚਾ ਵਿਚ ਹੈ। ਇਸੇ ਤਰ੍ਹਾਂ ਭਾਰਤੀਆ ਜਨਤਾ ਪਾਰਟੀ ਤਰਫ਼ੋਂ ਸੂਬਾ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਦਾ ਚੋਣ ਲੜਨ ਲਈ ਨਾਮ ਤਾਂ ਚੱਲ ਹੀ ਰਿਹਾ ਹੈ ਪਰ ਉਨ੍ਹਾਂ ਦੀ ਹਲਕੇ ਵਿਚ ਬਿਲਕੁਲ ਵੀ ਸਰਗਰਮੀ ਨਾ ਹੋਣ ਕਾਰਨ ਕਈ ਹੋਰ ਚਿਹਰਿਆਂ ਦਾ ਜ਼ਿਕਰ ਚੱਲ ਪਿਆ ਹੈ। ਇਸ ਲਈ ਆਉਣ ਵਾਲੇ ਦਿਨਾਂ ਵਿਚ ਭਾਜਪਾ ਵਲੋਂ ਹਲਕੇ ਵਿਚ ਕਿਸੇ ਨਵੇਂ ਚਿਹਰੇ ਨੂੰ ਅੱਗੇ ਲਿਆਉਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਲਗਾਤਾਰ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਅੱਗੇ ਵਧਾ ਰਹੇ ਹਨ। ਉਨ੍ਹਾਂ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਮਰਹੂਮ ਸ: ਸੁਰਜੀਤ ਸਿੰਘ ਬਰਨਾਲਾ ਦੇ ਪੋਤਰੇ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ ਵੀ ਹਲਕੇ ਵਿਚ ਕਾਫ਼ੀ ਸਰਗਰਮ ਦਿਖਾਈ ਦੇ ਰਹੇ ਹਨ। ਸਿਆਸੀ ਹਲਕਿਆਂ ਵਿਚ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ ਦੀ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨਾਲ ਨੇੜਤਾ ਨੂੰ ਵੀ ਚਰਚਾ ਦਾ ਵਿਸ਼ਾ ਮੰਨਿਆ ਜਾ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕਿਸ ਚਿਹਰੇ ’ਤੇ ਦਾਅ ਖੇਡਿਆ ਜਾਂਦਾ ਹੈ। ਪੰਜਾਬ ਦੀ ਸਿਆਸਤ ਵਿਚ ਨਵੀਂ ਉੱਭਰੀ ਧਿਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਵੀ ਹਲਕਾ ਇੰਚਾਰਜ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਲਗਾਤਾਰ ਲੋਕਾਂ ਨਾਲ ਸੰਪਰਕ ਬਣਾ ਕੇ ਰੱਖ ਰਹੇ ਹਨ। ਇਸ ਦੇ ਨਾਲ ਹੀ ਕੁੱਝ ਦਿਨ ਪਹਿਲਾਂ ਪਾਰਟੀ ਵਿਚ ਸ਼ਾਮਿਲ ਹੋਏ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ ਦਾ ਨਾਮ ਵੀ ਸੰਭਾਵੀ ਉਮੀਦਵਾਰ ਵਜੋਂ ਚਰਚਾ ਵਿਚ ਆ ਗਿਆ ਹੈ। ਗੁਰਦੀਪ ਸਿੰਘ ਬਾਠ ਦਾ ਸਿਆਸੀ ਤਜਰਬਾ ਅਤੇ ਪਹਿਲਾਂ ਵੱਖ-ਵੱਖ ਅਹੁਦਿਆਂ ’ਤੇ ਰਹਿਣ ਕਾਰਨ ਉਨ੍ਹਾਂ ਦੀ ਸ਼ਮਲੀਅਤ ਨੇ ਹਲਕੇ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਕਾਂਗਰਸ ਪਾਰਟੀ ਵਲੋਂ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਹੀ ਮੁੜ ਮੈਦਾਨ ਵਿਚ ਉਤਰਨ ਲਈ ਤਿਆਰ ਹਨ। ਮੌਜੂਦਾ ਵਿਧਾਇਕ ਹੋਣ ਕਾਰਨ ਉਨ੍ਹਾਂ ਕੋਲ ਆਪਣੀ ਕਾਰਗੁਜ਼ਾਰੀ ਨੂੰ ਲੋਕਾਂ ਸਾਹਮਣੇ ਰੱਖਣ ਦੇ ਨਾਲ-ਨਾਲ ਸਰਕਾਰ ਅਤੇ ਹੋਰ ਵਿਰੋਧੀ ਪਾਰਟੀਆਂ ਦੀਆਂ ਨਾਕਾਮੀਆਂ ਨੂੰ ਮੁੱਦਾ ਬਣਾਉਣ ਦਾ ਮੌਕਾ ਵੀ ਹੋਵੇਗਾ। ਜੇਕਰ ਕਾਂਗਰਸ ਪਾਰਟੀ ਵਲੋਂ ਉਨ੍ਹਾਂ ’ਤੇ ਹੀ ਮੁੜ ਭਰੋਸਾ ਪ੍ਰਗਟਾਇਆ ਜਾਂਦਾ ਹੈ ਤਾਂ ਮੁਕਾਬਲਾ ਹੋਰ ਵੀ ਦਿਲਚਸਪ ਹੋਣ ਦੀ ਸੰਭਾਵਨਾ ਹੈ। ਫਿਲਹਾਲ ਕਿਸੇ ਵੀ ਪਾਰਟੀ ਵਲੋਂ 2027 ਦੀਆਂ ਚੋਣਾਂ ਲਈ ਅਧਿਕਾਰਤ ਤੌਰ ’ਤੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ, ਪਰ ਸੰਭਾਵੀ ਉਮੀਦਵਾਰਾਂ ਦੀਆਂ ਸਰਗਰਮੀਆਂ ਨੇ ਹਲਕਾ ਬਰਨਾਲਾ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਆਰ.ਐਸ. ਇੰਟਰਪ੍ਰਾਈਜਸ ’ਤੇ 5 ਦਿਨਾਂ ’ਚ ਦੂਜੀ ਵਾਰ ਹੋਈ ਚੋਰੀ ਅਗਲੀ ਖ਼ਬਰ ਭਾਕਿਯੂ ਉਗਰਾਹਾਂ ਨੇ ਪੱਕੇ ਮੋਰਚੇ ਦੇ ਸੱਤਵੇਂ ਦਿਨ ਐਸ.ਐਸ.ਪੀ. ਦੀ ਰਿਹਾਇਸ਼ ਦਾ ਕੀਤਾ ਘਿਰਾਓ ਹਿਮਾਂਸ਼ੂ ਦਾਨੀਆ ਯਾਦਗਾਰੀ...
Ad Position 24