06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਮਹਿਲ ਕਲਾਂ, 5 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਮਹਿਲ ਕਲਾਂ ਦੀ ਮਹੀਨਾਵਾਰ ਮੀਟਿੰਗ ਸ਼ਹੀਦ ਜੰਗ ਸਿੰਘ ਪਾਰਕ ਮਹਿਲ ਕਲਾਂ ਵਿਖੇ ਡਾਕਟਰ ਬਲਵਿੰਦਰ ਸਿੰਘ ਚੱਕ ਭਾਈਕੇ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਕੁੱਕੂ ਅਤੇ ਜ਼ਿਲ੍ਹਾ ਬਰਨਾਲਾ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਧਨੇਰ ਨੇ ਵਿਚਾਰ ਸਾਂਝੇ ਕਰਦਿਆਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਮਹਿਲ ਕਲਾਂ, 5 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਮਹਿਲ ਕਲਾਂ ਦੀ ਮਹੀਨਾਵਾਰ ਮੀਟਿੰਗ ਸ਼ਹੀਦ ਜੰਗ ਸਿੰਘ ਪਾਰਕ ਮਹਿਲ ਕਲਾਂ ਵਿਖੇ ਡਾਕਟਰ ਬਲਵਿੰਦਰ ਸਿੰਘ ਚੱਕ ਭਾਈਕੇ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਕੁੱਕੂ ਅਤੇ ਜ਼ਿਲ੍ਹਾ ਬਰਨਾਲਾ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਧਨੇਰ ਨੇ ਵਿਚਾਰ ਸਾਂਝੇ ਕਰਦਿਆਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਆਗੂਆਂ ਨੇ ਆਖਿਆ ਕਿ ਪਿਛਲੇ 78 ਸਾਲਾਂ ਤੋਂ ਸਰਕਾਰਾਂ ਭਾਵੇਂ ਬਦਲਦੀਆਂ ਰਹੀਆਂ ਹਨ, ਪਰ ਲੁਟੇਰਾ ਪ੍ਰਬੰਧ ਨਹੀਂ ਬਦਲਿਆ ਅਤੇ ਮੁਗ਼ਲ ਰਜਵਾੜਿਆਂ ਤੋਂ ਲੈ ਕੇ ਅੰਗਰੇਜ਼ਾਂ ਦੇ ਵੇਲੇ ਵਾਂਗ ਅੱਜ ਵੀ ਮਿਹਨਤਕਸ਼ ਲੋਕਾਂ ਨਾਲ ਧੱਕਾ ਅਤੇ ਉਨ੍ਹਾਂ ਦੇ ਹੱਕੀ ਘੋਲਾਂ ਨੂੰ ਪੁਲਿਸ ਜਬਰ ਰਾਹੀਂ ਦਬਾਉਣ ਦਾ ਸਿਲਸਿਲਾ ਜਿਉਂ ਦਾ ਤਿਉਂ ਜਾਰੀ ਹੈ, ਜਿਸ ਵਿਰੁੱਧ ਦੱਬੇ-ਕੁਚਲੇ ਲੋਕਾਂ ਦਾ ਸੰਘਰਸ਼ ਨਿਰੰਤਰ ਜਾਰੀ ਰਹੇਗਾ। ਇਸ ਦੌਰਾਨ ਜਥੇਬੰਦੀ ਵਲੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਲਾਏ ਗਏ ਕਿਸਾਨ ਮੋਰਚੇ ਦੀ ਡਟ ਕੇ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ। ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਇਲਾਕੇ ਦੇ ਮਸ਼ਹੂਰ ਡਾਕਟਰ ਨਰੋਤਮ ਸਿੰਘ ਸੰਧੂ ਦੇ ਸਪੁੱਤਰ ਡਾਕਟਰ ਸੁਪਿੰਦਰ ਸਿੰਘ ਸੰਧੂ ਨੇ ਸ਼ਮੂਲੀਅਤ ਕਰ ਕੇ ਆਪਣੇ ਵਿਚਾਰ ਰੱਖੇ। ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰ ਗੁਰਮੇਲ ਸਿੰਘ ਕੁਰੜ, ਬਲਾਕ ਜਨਰਲ ਸਕੱਤਰ ਦੀਪ ਵਰਮਾ, ਖ਼ਜ਼ਾਨਚੀ ਕਮਲ ਠੀਕਰੀਵਾਲਾ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੀਕਰੀਵਾਲਾ, ਨਰਿੰਦਰ ਸਿੰਘ ਮਹਿਲ ਖ਼ੁਰਦ, ਜਗਜੀਵਨ ਸਿੰਘ ਕਲਾਲ ਮਾਜਰਾ, ਸੁਰਿੰਦਰ ਸਿੰਘ ਕੁਰੜ, ਕੇਵਲ ਸਿੰਘ ਕਲਾਲ ਮਾਜਰਾ, ਦਰਬਾਰਾ ਸਿੰਘ ਮੂੰਮ, ਚੰਦਰ ਮੋਹਨ ਮਹਿਲ ਕਲਾਂ, ਬੂਟਾ ਸਿੰਘ ਕੁਰੜ, ਸੁਖਵਿੰਦਰ ਸਿੰਘ ਠੁੱਲੀਵਾਲ, ਸਹਿਜ਼ਾਦ ਚੌਧਰੀ ਅਤੇ ਪੀ.ਆਰ.ਓ. ਬੱਬੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਜਥੇਦਾਰ ਨਾਥ ਸਿੰਘ ਹਮੀਦੀ ਦੀ ਪ੍ਰੇਰਨਾ ਤਹਿਤ ਬੀਬੀ ਬਲਜੀਤ ਕੌਰ ਦੀ ਅਗਵਾਈ ਹੇਠ ਮਹਿਲ ਕਲਾਂ ਤੋਂ ਵੱਡਾ ਕਾਫ਼ਲਾ ਚੰਡੀਗੜ੍ਹ...
Ad Position 24