07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

15 ਸਤੰਬਰ ਨੂੰ ਪੰਜਾਬ ਦੇ ਸਮੂਹ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ ਕਿਰਤ ਵਿਭਾਗ ਮੋਹਾਲੀ ਸਾਹਮਣੇ ਦਿੱਤਾ ਜਾਵੇਗਾ ਸੂਬਾ ਪੱਧਰੀ ਧਰਨਾ

ਬਰਨਾਲਾ, 6 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਸਰਕਾਰ ਦੀ ਬੇਰੁਖ਼ੀ ਅਤੇ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਮਿਤੀ 15 ਸਤੰਬਰ ਨੂੰ ਪੂਰੇ ਪੰਜਾਬ ਦੇ ਸੇਵਾ ਕੇਂਦਰ ਮੁਕੰਮਲ ਤੌਰ ’ਤੇ ਬੰਦ ਰੱਖ ਕੇ ਫੇਸ-10, ਕਿਰਤ ਵਿਭਾਗ ਮੋਹਾਲੀ ਦੇ ਸਾਹਮਣੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਪ੍ਰੈਸ ਸਕੱਤਰ ਸੈਂਬਰ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਮਸਲਿਆਂ ਦੇ ਹੱਲ ਲਈ ਹੁਣ ਤੱਕ ਕੋਈ ਵੀ ਮੀਟਿੰਗ ਨਹੀਂ ਸੱਦੀ ਗਈ।

Ad Position 21
repet_subhas-goyals [Copy P29]
ਸੇਵਾ ਕੇਂਦਰ ਯੂਨੀਅਨ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਪ੍ਰੈਸ ਸਕੱਤਰ ਸੈਂਬਰ ਸਿੰਘ। 07-09-2026
ਬਰਨਾਲਾ, 6 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਸਰਕਾਰ ਦੀ ਬੇਰੁਖ਼ੀ ਅਤੇ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਮਿਤੀ 15 ਸਤੰਬਰ ਨੂੰ ਪੂਰੇ ਪੰਜਾਬ ਦੇ ਸੇਵਾ ਕੇਂਦਰ ਮੁਕੰਮਲ ਤੌਰ ’ਤੇ ਬੰਦ ਰੱਖ ਕੇ ਫੇਸ-10, ਕਿਰਤ ਵਿਭਾਗ ਮੋਹਾਲੀ ਦੇ ਸਾਹਮਣੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਪ੍ਰੈਸ ਸਕੱਤਰ ਸੈਂਬਰ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਮਸਲਿਆਂ ਦੇ ਹੱਲ ਲਈ ਹੁਣ ਤੱਕ ਕੋਈ ਵੀ ਮੀਟਿੰਗ ਨਹੀਂ ਸੱਦੀ ਗਈ। ਜਿਸ ਕਾਰਨ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਹੀ ਸਰਕਾਰ ਅਤੇ ਪ੍ਰਸ਼ਾਸਨ ਨੂੰ ਪੱਤਰ ਜਾਰੀ ਕਰ ਕੇ ਸੂਚਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਜਲਦ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਇਸ ਤੋਂ ਵੀ ਤਿੱਖੇ ਸੰਘਰਸ਼ੀ ਕਦਮ ਚੁੱਕੇ ਜਾਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਖ਼ਜ਼ਾਨਚੀ ਜਗਸੀਰ ਸਿੰਘ, ਸਲਾਹਕਾਰ ਬੇਅੰਤ ਸਿੰਘ, ਮੈਂਬਰ ਮਨਜੀਤ ਸਿੰਘ, ਬਲਕਰਨ ਸਿੰਘ, ਪੂਨਮ ਰਾਣੀ, ਪ੍ਰਦੀਪ ਸਿੰਘ, ਹਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ.ਜੀ.ਐੱਸ ਵਰਲਡ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਮੋਹਨਜੀਤ ਸਿੰਘ ਸ਼ੇਰੋਂ ’ਤੇ ਹੋਏ ਪੁਲਿਸ ਤਸ਼ੱਦਦ ਦੀ ਨਿੰਦਾ
Ad Position 24