07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੰਗੋਹਰ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਮਹਿਲ ਕਲਾਂ, 6 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਗਡਵਾਸੂ-ਕ੍ਰਿਸ਼ੀ ਵਿਗਿਆਨ ਕੇਂਦਰ, ਬਰਨਾਲਾ ਵਲੋਂ ਫ਼ਸਲ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ. ਆਰ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਮਹਿਲ ਕਲਾਂ, 6 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਗਡਵਾਸੂ-ਕ੍ਰਿਸ਼ੀ ਵਿਗਿਆਨ ਕੇਂਦਰ, ਬਰਨਾਲਾ ਵਲੋਂ ਫ਼ਸਲ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਪ੍ਰੋਜੈਕਟ ਅਧੀਨ ਗੋਦ ਲਏ ਪਿੰਡ ਗੰਗੋਹਰ ਵਿਖੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ । ਜਿਸ ਦੀ ਅਗਵਾਈ ਕ੍ਰਿਸ਼ੀ ਵਿਗਿਆਨ ਕੇਂਦਰ, ਹੰਡਿਆਇਆ ਦੇ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਨੇ ਕੀਤੀ । ਇਸ ਕੈਂਪ ਵਿਚ 60 ਤੋਂ ਵੱਧ ਕਿਸਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ । ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ: ਤੰਵਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਅਤੇ ਇਸ ਨਾਲ ਮਨੁੱਖੀ ਸਿਹਤ, ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਨ ਨੂੰ ਹੋਣ ਵਾਲੇ ਗੰਭੀਰ ਨੁਕਸਾਨਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਨੇ ‘ਖੇਤ ਕੀ ਪਰਾਲੀ ਖੇਤ ਵਿਚ’ ਦਾ ਮੰਤਰ ਦਿੰਦਿਆਂ ਕਿਹਾ ਕਿ ਪਰਾਲੀ ਨੂੰ ਜ਼ਮੀਨ ਵਿਚ ਮਿਲਾਉਣ ਨਾਲ ਮਿੱਟੀ ਦੀ ਸਿਹਤ ਅਤੇ ਪੈਦਾਵਾਰ ਵਿਚ ਵਾਧਾ ਹੁੰਦਾ ਹੈ, ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਸੁਪਰ ਐਸ.ਐਮ.ਐਸ. (ਸਟਰਾਅ ਮੈਨੇਜਮੈਂਟ ਸਿਸਟਮ) ਲੱਗੀਆਂ ਕੰਬਾਈਨਾਂ ਨਾਲ ਹੀ ਕਰਵਾਉਣ ਦੀ ਸਲਾਹ ਦਿੱਤੀ ਤਾਂ ਜੋ ਅਗਲੀ ਸੰਭਾਲ ਆਸਾਨ ਹੋ ਸਕੇ। ਇਸ ਮੌਕੇ ਖੇਤੀਬਾੜੀ ਮਾਹਿਰ ਡਾ: ਸੁਰੇਂਦਰ ਸਿੰਘ (ਏ.ਪੀ., ਖੇਤੀ ਵਿਗਿਆਨ) ਨੇ ਪਰਾਲੀ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਆਧੁਨਿਕ ਮਸ਼ੀਨਾਂ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ, ਡਾ: ਸੰਜੇ ਕੁਮਾਰ ਨੇ ਫ਼ਸਲਾਂ ਦੇ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਦੇ ਨੁਕਤੇ ਦੱਸੇ ਅਤੇ ਡਾ: ਸਚਿਨ ਨੇ ਪਸ਼ੂਆਂ ਦੇ ਚਾਰੇ ਵਿਚ ਪਰਾਲੀ ਦੀ ਸਹੀ ਵਰਤੋਂ ਕਰਨ ਦੇ ਤਰੀਕਿਆਂ ਬਾਰੇ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਈਅਦ ਅਹਿਮਦ ਖ਼ਾਨ ਤੇ ਐਸ.ਆਜ਼ਾਦ ਸਿੱਦੀਕੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਅਗਲੀ ਖ਼ਬਰ ਜੀ.ਜੀ.ਐੱਸ ਵਰਲਡ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24