06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਰੰਗਲੇ ਪੰਜਾਬ ਦੇ ਵਾਅਦੇ ਕਰਨ ਵਾਲੀ ਸਰਕਾਰ ’ਚ ਹਰ ਵਰਗ ਦੁਖੀ- ਵਿਧਾਇਕ ਕਾਲਾ ਢਿੱਲੋਂ

ਤਪਾ ਮੰਡੀ, 6 ਸਤੰਬਰ (ਵਿਜੇ ਸ਼ਰਮਾ)- ਰੰਗਲੇ ਪੰਜਾਬ ਦੇ ਵਾਅਦੇ ਕਰਨ ਵਾਲੀ ਸਰਕਾਰ ਦੇ ਰਾਜ ਵਿਚ ਕਿਸਾਨ, ਮਜ਼ਦੂਰ, ਵਪਾਰੀ ਅਤੇ ਸਰਕਾਰੀ ਮੁਲਾਜ਼ਮ ਦੁਖੀ ਹੈ ਜਿਸ ਕਰ ਕੇ ਹਰ ਵਰਗ ਦੇ ਲੋਕਾਂ ਵਿਚ ਇਸ ਸਰਕਾਰ ਪ੍ਰਤੀ ਭਾਰੀ ਰੋਸ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਕਾਂਗਰਸ ਦੇ ਬਰਨਾਲਾ ਤੋਂ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਤਪਾ ਦੀ ਅਗਰਵਾਲ ਧਰਮਸ਼ਾਲਾ ਵਿਚ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ ।

Ad Position 21
repet_subhas-goyals [Copy P29]
ਤਪਾ ਦੀ ਅਗਰਵਾਲ ਧਰਮਸ਼ਾਲਾ ਵਿਚ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਮੀਟਿੰਗ ਕਰਦੇ ਹੋਏ। ਤਸਵੀਰ : ਵਿਜੇ ਸ਼ਰਮਾ 07-09-2026
ਤਪਾ ਮੰਡੀ, 6 ਸਤੰਬਰ (ਵਿਜੇ ਸ਼ਰਮਾ)- ਰੰਗਲੇ ਪੰਜਾਬ ਦੇ ਵਾਅਦੇ ਕਰਨ ਵਾਲੀ ਸਰਕਾਰ ਦੇ ਰਾਜ ਵਿਚ ਕਿਸਾਨ, ਮਜ਼ਦੂਰ, ਵਪਾਰੀ ਅਤੇ ਸਰਕਾਰੀ ਮੁਲਾਜ਼ਮ ਦੁਖੀ ਹੈ ਜਿਸ ਕਰ ਕੇ ਹਰ ਵਰਗ ਦੇ ਲੋਕਾਂ ਵਿਚ ਇਸ ਸਰਕਾਰ ਪ੍ਰਤੀ ਭਾਰੀ ਰੋਸ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਕਾਂਗਰਸ ਦੇ ਬਰਨਾਲਾ ਤੋਂ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਤਪਾ ਦੀ ਅਗਰਵਾਲ ਧਰਮਸ਼ਾਲਾ ਵਿਚ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ । ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਜੋ ਪੰਜਾਬ ਦੀ ਜਨਤਾ ਨਾਲ ਆਮ ਆਦਮੀ ਪਾਰਟੀ ਵਲੋਂ ਵਾਅਦੇ ਕੀਤੇ ਸਨ। ਉਨ੍ਹਾਂ ਵਾਅਦਿਆਂ ਵਿਚੋਂ ਇੱਕ ਵੀ ਵਾਅਦਾ ਇਸ ਨਿਕੰਮੀ ਸਰਕਾਰ ਨੇ ਪੂਰਾ ਨਹੀਂ ਕੀਤਾ। ਜਿਸ ਕਰ ਕੇ ਸੂਬੇ ਦਾ ਹਰ ਵਰਗ ਸੜਕਾਂ ’ਤੇ ਧਰਨੇ ਮੁਜ਼ਾਹਰੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੈ ਅਤੇ ਨਸ਼ੇ ਦਾ ਕਾਰੋਬਾਰ ਵੱਧ ਫ਼ੁੱਲ ਰਿਹਾ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਬੂਥ ਪੱਧਰ ਤੱਕ ਮੀਟਿੰਗਾਂ ਕਰ ਕੇ ਵਰਕਰਾਂ ਅਤੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਤਾਂ ਜੋ 2027 ਦੀਆਂ ਚੋਣਾਂ ’ਚ ਕਾਂਗਰਸ ਦੀ ਸਰਕਾਰ ਸੂਬੇ ਵਿਚ ਬਣ ਸਕੇ । ਇਸ ਮੌਕੇ ਸਾਬਕਾ ਵਿਧਾਇਕ ਪਿਰਮਲ ਸਿੰਘ, ਰਾਜਵਿੰਦਰ ਸਿੰਘ ਸ਼ੀਤਲ, ਜਗਤਾਰ ਸਿੰਘ ਧਨੌਲਾ, ਨਰਿੰਦਰ ਕੁਮਾਰ ਸ਼ਰਮਾ, ਅਸ਼ਵਨੀ ਕੁਮਾਰ ਆਸ਼ੂ ਭੂਤ, ਨਰਿੰਦਰ ਨਿੰਦੀ ਤੋਂ ਇਲਾਵਾ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਟੇਟ ਐਵਾਰਡੀ ਅਧਿਆਪਕ ਨਰਿੰਦਰ ਕੁਮਾਰ ਦਾ ਪਿੰਡ ਢਿੱਲਵਾਂ ਪਹੁੰਚਣ ’ਤੇ ਸਵਾਗਤ ਅਗਲੀ ਖ਼ਬਰ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਇੰਸ: ਬਲਜੀਤ ਸਿੰਘ ਅਤੇ ਨਿਰਮਲ ਸਿੰਘ ਦਾ ਸਨਮਾਨ
Ad Position 24