06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਮਹਿਲ ਕਲਾਂ, 6 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਬਰੌਡਵੇ ਪਬਲਿਕ ਸਕੂਲ, ਮਨਾਲ ਵਿਖੇ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਆਮ ਗਿਆਨ, ਤਰਕਸ਼ਕਤੀ, ਯਾਦਦਾਸ਼ਤ ਅਤੇ ਤੁਰੰਤ ਫ਼ੈਸਲਾ ਲੈਣ ਦੀ ਸਮਰੱਥਾ ਨੂੰ ਨਿਖਾਰਨ ਲਈ ਇੱਕ ਰੋਚਕ ਅੰਤਰ-ਸਦਨ ਕੁਇਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਸਦਨਾਂ ਦੇ ਵਿਦਿਆਰਥੀਆਂ ਨੇ ਭਰਵੇਂ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਹਿੱਸਾ ਲੈ ਕੇ ਆਪਣੀ ਗਿਆਨ-ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਮੁਕਾਬਲਾ ਐਕਟੀਵਿਟੀ ਇੰਚਾਰਜ ਮਿਸ ਨੂਰੀਨ ਅਤੇ ਬਲਾਕ ਕੋਆਰਡੀਨੇਟਰ ਮਿਸ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ, ਜਦਕਿ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਕੁਇਜ਼ ਮਿਸਟਰੈੱਸ ਮਿਸ ਰਾਜਨ ਬਾਲਾ, ਮਿਸ ਜ਼ੇਬਾ ਅਤੇ ਮਿਸ ਕੁਲਦੀਪ ਕੌਰ ਨੇ ਬਾਖ਼ੂਬੀ ਨਿਭਾਈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਮਹਿਲ ਕਲਾਂ, 6 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਬਰੌਡਵੇ ਪਬਲਿਕ ਸਕੂਲ, ਮਨਾਲ ਵਿਖੇ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਆਮ ਗਿਆਨ, ਤਰਕਸ਼ਕਤੀ, ਯਾਦਦਾਸ਼ਤ ਅਤੇ ਤੁਰੰਤ ਫ਼ੈਸਲਾ ਲੈਣ ਦੀ ਸਮਰੱਥਾ ਨੂੰ ਨਿਖਾਰਨ ਲਈ ਇੱਕ ਰੋਚਕ ਅੰਤਰ-ਸਦਨ ਕੁਇਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਸਦਨਾਂ ਦੇ ਵਿਦਿਆਰਥੀਆਂ ਨੇ ਭਰਵੇਂ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਹਿੱਸਾ ਲੈ ਕੇ ਆਪਣੀ ਗਿਆਨ-ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਮੁਕਾਬਲਾ ਐਕਟੀਵਿਟੀ ਇੰਚਾਰਜ ਮਿਸ ਨੂਰੀਨ ਅਤੇ ਬਲਾਕ ਕੋਆਰਡੀਨੇਟਰ ਮਿਸ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ, ਜਦਕਿ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਕੁਇਜ਼ ਮਿਸਟਰੈੱਸ ਮਿਸ ਰਾਜਨ ਬਾਲਾ, ਮਿਸ ਜ਼ੇਬਾ ਅਤੇ ਮਿਸ ਕੁਲਦੀਪ ਕੌਰ ਨੇ ਬਾਖ਼ੂਬੀ ਨਿਭਾਈ। ਇਸ ਸਖ਼ਤ ਮੁਕਾਬਲੇ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦੇ ਹੋਏ ਬਲੂ ਹਾਊਸ ਨੇ ਪਹਿਲਾ, ਗ੍ਰੀਨ ਹਾਊਸ ਨੇ ਦੂਜਾ ਅਤੇ ਰੈੱਡ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ, ਜਿਨ੍ਹਾਂ ਨੂੰ ਸਕੂਲ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਡਾਇਰੈਕਟਰ ਨਵਰੀਤ ਕੌਰ ਚੀਮਾ ਅਤੇ ਪ੍ਰਿੰਸੀਪਲ ਮੁਹੰਮਦ ਆਰਿਫ਼ ਸੈਫੀ ਵਲੋਂ ਟਰਾਫ਼ੀਆਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬਾਜ਼ੀਗਰ ਬਰਾਦਰੀ ਵਲੋਂ ਵਿਸ਼ੇਸ਼ ਸਮਾਗਮ 13 ਨੂੰ ਅਗਲੀ ਖ਼ਬਰ ਸਟੇਟ ਐਵਾਰਡੀ ਅਧਿਆਪਕ ਨਰਿੰਦਰ ਕੁਮਾਰ ਦਾ ਪਿੰਡ ਢਿੱਲਵਾਂ ਪਹੁੰਚਣ ’ਤੇ ਸਵਾਗਤ
Ad Position 24