ਯੁਵਨ ਬਾਂਸਲ ਨੇ ਰਾਜ ਪੱਧਰੀ ਬੈਡਮਿੰਟਨ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ ਰਾਸ਼ਟਰੀ ਮੁਕਾਬਲੇ ਲਈ ਹੋਈ ਚੋਣ
ਬਰਨਾਲਾ, 7 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਯੁਵਨ ਬਾਂਸਲ ਨੇ ਮਿੰਨੀ ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ 2026 ਮੁਕਾਬਲਿਆਂ ’ਚ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਯੁਵਨ ਬਾਂਸਲ ਨੇ ਅੰਡਰ-13 ਲੜਕਿਆਂ ਦੇ ਸਿੰਗਲਜ਼ ਮੁਕਾਬਲੇ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਤੇ ਸੋਨ ਤਗਮਾ ਜਿੱਤਿਆ।
ਅਜੀਤ ਡੈਸਕ
08-09-2026