ਮਦਰ ਟੀਚਰ ਸਕੂਲਾਂ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਮੌਕੇ ਧਾਰਮਿਕ ਸਥਾਨ ਦੇ ਦਰਸ਼ਨ ਕਰਵਾਏ
ਬਰਨਾਲਾ, 7 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਤੇ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਮੌਕੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਗਏ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੰਸਥਾ ਦੇ ਚੇਅਰਮੈਨ ਸ੍ਰੀ ਕਪਿਲ ਮਿੱਤਲ ਅਤੇ ਪ੍ਰਧਾਨ ਸ੍ਰੀਮਤੀ ਨਿਸ਼ੀ ਮਿੱਤਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਬਰਨਾਲਾ, 7 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਤੇ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਮੌਕੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਗਏ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੰਸਥਾ ਦੇ ਚੇਅਰਮੈਨ ਸ੍ਰੀ ਕਪਿਲ ਮਿੱਤਲ ਅਤੇ ਪ੍ਰਧਾਨ ਸ੍ਰੀਮਤੀ ਨਿਸ਼ੀ ਮਿੱਤਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਉਪਰੰਤ ਸਮੂਹ ਅਧਿਆਪਕਾਂ ਨੂੰ ਸ੍ਰੀ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਦੇ ਪਵਿੱਤਰ ਦਰਸ਼ਨਾਂ ਲਈ ਇਕ ਰੋਜ਼ਾ ਟੂਰ ਲਿਜਾਇਆ ਗਿਆ। ਜਿੱਥੇ ਅਧਿਆਪਕਾਂ ਨੇ ਦਰਸ਼ਨ ਕਰ ਕੇ ਪ੍ਰਭੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਆਪਸੀ ਸਾਂਝ, ਖ਼ੁਸ਼ੀ ਅਤੇ ਪਿਆਰ ਭਰੇ ਯਾਦਗਾਰ ਪਲ ਬਿਤਾਏ। ਇਸ ਮੌਕੇ ਸਕੂਲਾਂ ਦੇ ਸਮੂਹ ਅਧਿਆਪਕ ਹਾਜ਼ਰ ਸਨ।