08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮਾਵਾਂ-ਧੀਆਂ ਦਾ ਸਤਿਕਾਰ ਅਤੇ ਸਸ਼ਕਤੀਕਰਨ ਪੰਜਾਬ ਸਰਕਾਰ ਦੀ ਮੁੱਖ ਤਰਜੀਹ- ਪੰਡੋਰੀ

ਮਹਿਲ ਕਲਾਂ, 7 ਸਤੰਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਸ਼ਗਨ ਪੈਲਿਸ ਮਹਿਲ ਕਲਾਂ ਵਿਖੇ ਮਾਵਾਂ-ਧੀਆਂ ਦੇ ਸਤਿਕਾਰ ਅਤੇ ਔਰਤਾਂ ਨੂੰ ਸਰਕਾਰੀ ਭਲਾਈ ਸਕੀਮਾਂ ਨਾਲ ਜੋੜਨ ਲਈ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਪੰਡੋਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਸਨਮਾਨ, ਸੁਰੱਖਿਆ ਅਤੇ ਆਤਮ-ਨਿਰਭਰਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Ad Position 21
repet_subhas-goyals [Copy P29]
ਮਹਿਲ ਕਲਾਂ ਦੇ ਸ਼ਗਨ ਪੈਲਿਸ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ (ਹੇਠਾਂ) ਇਕੱਠ । ਤਸਵੀਰਾਂ : ਤਰਸੇਮ ਸਿੰਘ ਗਹਿਲ 08-09-2026
ਮਹਿਲ ਕਲਾਂ, 7 ਸਤੰਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਸ਼ਗਨ ਪੈਲਿਸ ਮਹਿਲ ਕਲਾਂ ਵਿਖੇ ਮਾਵਾਂ-ਧੀਆਂ ਦੇ ਸਤਿਕਾਰ ਅਤੇ ਔਰਤਾਂ ਨੂੰ ਸਰਕਾਰੀ ਭਲਾਈ ਸਕੀਮਾਂ ਨਾਲ ਜੋੜਨ ਲਈ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਪੰਡੋਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਸਨਮਾਨ, ਸੁਰੱਖਿਆ ਅਤੇ ਆਤਮ-ਨਿਰਭਰਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਰਵਾਇਤੀ ਪਾਰਟੀਆਂ ਵਾਂਗ ਔਰਤਾਂ ਨੂੰ ਸਿਰਫ਼ ਵੋਟ ਬੈਂਕ ਸਮਝਣ ਦੀ ਬਜਾਏ ਹੁਨਰ ਵਿਕਾਸ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਰਾਹੀਂ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਯਤਨਸ਼ੀਲ ਹੈ ਤਾਂ ਜੋ ਉਹ ਪਰਿਵਾਰ ਤੇ ਸਮਾਜ ਦੀ ਤਰੱਕੀ ਵਿਚ ਬਰਾਬਰ ਦਾ ਯੋਗਦਾਨ ਪਾ ਸਕਣ। ਉਨ੍ਹਾਂ ਵਿਰੋਧੀ ਧਿਰਾਂ ’ਤੇ ਤੰਜ ਕਸਦਿਆਂ ਕਿਹਾ ਕਿ ਸਾਲਾਂ-ਬੱਧੀ ਸੱਤਾ ਵਿਚ ਰਹਿ ਕੇ ਮਹਿਲਾਵਾਂ ਦੀਆਂ ਸਮੱਸਿਆਵਾਂ ਅਣਗੌਲਿਆਂ ਕਰਨ ਵਾਲੇ ਅੱਜ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ, ਜਦਕਿ ‘ਆਪ’ ਸਰਕਾਰ ਕੰਮ ਦੀ ਰਾਜਨੀਤੀ ਕਰਦਿਆਂ ਲੋਕ ਭਲਾਈ ਸਕੀਮਾਂ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚਾ ਰਹੀ ਹੈ । ਇਸ ਮੌਕੇ ਜ਼ਿਲ੍ਹਾ ਇਸਤਰੀ ਵਿੰਗ ਦੀ ਪ੍ਰਧਾਨ ਨਿਸ਼ਾ ਸਿੰਗਲਾ ਨੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਸਰਕਾਰੀ ਸਕੀਮਾਂ ਦੇ ਫਾਰਮ ਨਹੀਂ ਭਰੇ, ਉਹ ਤੁਰੰਤ ਅਪਲਾਈ ਕਰਕੇ ਲਾਭ ਲੈਣ । ਮੈਡਮ ਜਸਵਿੰਦਰ ਕੌਰ ਨੇ ਪਹੁੰਚੀਆਂ ਸਮੂਹ ਸਖ਼ੀਆਂ ਅਤੇ ਔਰਤਾਂ ਦਾ ਧੰਨਵਾਦ ਕੀਤਾ । ਸਮਾਗਮ ਦੌਰਾਨ ਜਲ ਸਪਲਾਈ ਵਿਭਾਗ ਦੇ ਡਾਇਰੈਕਟਰ ਦਵਿੰਦਰ ਸਿੰਘ ਬਦੇਸ਼ਾ, ਚੇਅਰਮੈਨ ਪੁਨੀਤ ਮਾਨ, ਚੇਅਰਮੈਨ ਗੁਰੀ ਔਲਖ, ਚੇਅਰਮੈਨ ਕਰਮਜੀਤ ਸਿੰਘ ਨਾਈਵਾਲ, ਚੇਅਰਮੈਨ ਰਾਜਵਿੰਦਰ ਸਿੰਘ ਸ਼ੇਰਪੁਰ, ਮੈਂਬਰ ਜ਼ਿਲ੍ਹਾ ਪਰਿਸ਼ਦ ਕੁਲਦੀਪ ਕੌਰ, ਮੁੱਖ ਸਲਾਹਕਾਰ ਦਵਿੰਦਰ ਸਿੰਘ ਧਨੋਆ, ਯਾਦਵਿੰਦਰ ਸਿੰਘ ਯਾਦੂ, ਤਰਨ ਛਾਪਾ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਸਰਪੰਚ ਜਸਵੰਤ ਸਿੰਘ, ਮਨਜੀਤ ਸਿੰਘ ਸਹਿਜੜਾ, ਸਤੀਸ਼ ਕੁਮਾਰ ਬਾਂਸਲ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 70 ਵੀਂ ਕਰਾਟੇ ਚੈਂਪੀਅਨਸ਼ਿਪ ’ਚ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀਆਂ ਮੰਗਾਂ ਲਈ ਦਿੱਤਾ ਮੰਗ ਪੱਤਰ
Ad Position 24