70 ਵੀਂ ਕਰਾਟੇ ਚੈਂਪੀਅਨਸ਼ਿਪ ’ਚ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਤਪਾ ਮੰਡੀ, 7 ਸਤੰਬਰ (ਵਿਜੇ ਸ਼ਰਮਾ)- ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ 70 ਵੀਆਂ ਖੇਡਾਂ ’ਚ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਵੱਖ-ਵੱਖ ਉਮਰ ਵਰਗਾਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਕਈ ਤਗਮੇ ਆਪਣੇ ਨਾਮ ਕੀਤੇ।
ਤਪਾ ਮੰਡੀ, 7 ਸਤੰਬਰ (ਵਿਜੇ ਸ਼ਰਮਾ)- ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ 70 ਵੀਆਂ ਖੇਡਾਂ ’ਚ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਵੱਖ-ਵੱਖ ਉਮਰ ਵਰਗਾਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਕਈ ਤਗਮੇ ਆਪਣੇ ਨਾਮ ਕੀਤੇ। ਅੰਡਰ-14 ਵਰਗ ਵਿਚ ਏਜਲਦੀਪ ਕੌਰ ਨੇ ਜ਼ਿਲ੍ਹਾ ਪੱਧਰ ’ਤੇ ਸੋਨੇ ਦਾ ਤਗਮਾ ਜਿੱਤ ਕੇ ਸਟੇਟ ਪੱਧਰ ਲਈ ਚੋਣ ਕਰਵਾਈ। ਜਸਪ੍ਰੀਤ ਸਿੰਘ ਨੇ ਚਾਂਦੀ ਦਾ ਤਗਮਾ ਜਿੱਤਿਆ। ਰਣਜੋਧ ਸਿੰਘ ਨੇ ਚਾਂਦੀ ਦਾ ਤਗਮਾ ਹਾਸਿਲ ਕੀਤਾ। ਸੁਖਮਨਵੀਰ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ। ਮਨਮੀਤ ਕੌਰ ਨੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ। ਅੰਡਰ-17 ਵਰਗ ਵਿਚ ਕਾਰਤਿਕ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਗਰਗ ਨੇ ਸਾਰੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਬੰਧਨਾਂ ਰਤੀ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਏਜਲਦੀਪ ਕੌਰ ਨੂੰ ਸਟੇਟ ਪੱਧਰ ਦੀ ਪ੍ਰਤੀਯੋਗਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਹੋਰ ਬੱਚਿਆਂ ਨੂੰ ਵੀ ਖੇਡਾਂ ਵਿਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰੇਗੀ।