07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 34 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 7 ਸਤੰਬਰ (ਹਰਿੰਦਰ ਸਿੰਘ)—ਡੀ. ਜੀ.

Ad Position 21
repet_subhas-goyals [Copy P29]
ਨਸ਼ੀਲੇ ਪਦਾਰਥਾਂ ਸਮੇਤ ਕਾਬੂ ਵਿਅਕਤੀ ਪੁਲਿਸ ਪਾਰਟੀ ਨਾਲ। ਤਸਵੀਰ—ਲਵਲੀ 08-09-2026
ਤਰਨ ਤਾਰਨ, 7 ਸਤੰਬਰ (ਹਰਿੰਦਰ ਸਿੰਘ)—ਡੀ.ਜੀ.ਪੀ.ਗੌਰਵ ਯਾਦਵ ਵਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ.ਆਈ.ਜੀ. ਫਿਰੋਜਪੁਰ ਰੇਂਜ ਸਨੇਹਦੀਪ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਤਰਨ ਤਾਰਨ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜ਼ੋ ਤਰਨ ਤਾਰਨ ਪੁਲਿਸ ਵਲੋਂ ਨਸ਼ਿਆਂ ਖਿਲਾਫ ਚੱਲ ਰਹੀ ਜੰਗ ਵਿੱਚ ਤਰਨ ਤਾਰਨ ਪੁਲਿਸ ਵੱਲੋਂ ਸਾਰੀਆਂ ਸਬ-ਡਵੀਜ਼ਨਾ ਵਿਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਐੱਸ.ਪੀ.(ਡੀ) ਰਿਪੁਤਪਨ ਸਿੰਘ ਦੀ ਅਗਵਾਈ ਵਿਚ ਚਲਾਈ ਗਈ ਹੈ, ਜਿਸ ਤਹਿਤ ਤਰਨ ਤਾਰਨ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 34 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 57 ਗ੍ਰਾਮ ਹੈਰੋਇਨ, 4 ਕਿੱਲੋ 500 ਗ੍ਰਾਮ ਪੋਸਤ, 230 ਗ੍ਰਾਮ ਅਫੀਮ, 1,41,150 ਰੁਪਏ ਡਰੱਗ ਮਨੀ, 13500 ਐਮ.ਐਲ ਨਾਜਾਇਜ ਸ਼ਰਾਬ, 20 ਬੋਤਲਾਂ ਨਜਾਇਜ ਸ਼ਰਾਬ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਥਾਣਾ ਝਬਾਲ ਪੁਲਿਸ ਨੇ ਗੁਰਮੀਤ ਸਿੰਘ ਉਰਫ ਵਿੱਕੀ ਪੁੱਤਰ ਸਿੰਦਾ ਸਿੰਘ, ਜਗਜੀਤ ਸਿੰਘ ਉਰਫ ਕਾਲੂ ਪੁੱਤਰ ਸੁਖਵਿੰਦਰ ਸਿੰਘ ਵਾਸੀਆਨ ਪੱਧਰੀ ਕਲਾ, ਰਣਜੀਤ ਸਿੰਘ ਉਰਫ ਰਾਣਾ ਪੁੱਤਰ ਅਨੋਖ ਸਿੰਘ ਅਤੇ ਜਗਜੀਤ ਸਿੰਘ ਉਰਫ ਜੱਗੀ ਪੁੱਤਰ ਸਲਵਿੰਦਰ ਸਿੰਘ ਵਾਸੀਆਨ ਰਾਮਰੋਣੀ (ਮਾਲੂਵਾਲ ਖੁਰਦ) ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਅਤੇ 400 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ ਰਾਜਵਿੰਦਰ ਸਿੰਘ ਉਰਫ ਰਾਜਾ ਪੁੱਤਰ ਅਮਰਜੀਤ ਸਿੰਘ ਉਰਫ ਬਿੱਲਾ ਵਾਸੀ ਮੁਹੱਲਾ ਜੰਡ ਪੀਰ ਮੁਰਾਦਪੁਰ ਅਤੇ ਹਰਦੀਪ ਸਿੰਘ ਉਰਫ ਲੱਡੂ ਪੁੱਤਰ ਮੀਦਾ ਵਾਸੀ ਮੁਰਾਦਪੁਰ ਨੂੰ ਗ੍ਰਿਫਤਾਰ ਕਰਕੇ ਇਹਨਾਂ ਪਾਸੋਂ 13 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਪੁਲਿਸ ਨੇ ਜਗਰੂਪ ਸਿੰਘ ਉਰਫ ਜੂਪੀ ਪੁੱਤਰ ਪ੍ਰਤਾਪ ਸਿੰਘ ਵਾਸੀ ਧੁੰਨਢਾਏਵਾਲਾ, ਗੁਰਸੇਵਕ ਸਿੰਘ ਉਰਫ ਅੰਬੂ ਪੁੱਤਰ ਸਤਨਾਮ ਸਿੰਘ ਵਾਸੀ ਚੋਹਲਾ ਸਾਹਿਬ, ਦਵਿੰਦਰ ਸਿੰਘ ਉਰਫ ਦੀਪ ਪੁੱਤਰ ਸਮਸ਼ੇਰ ਸਿੰਘ ਵਾਸੀ ਚੋਹਲਾ ਸਾਹਿਬ ਅਤੇ ਗੁਰਪਾਲ ਸਿੰਘ ਉਰਫ ਦੋਹਤਾ ਪੁੱਤਰ ਬਲਕਾਰ ਸਿੰਘ ਵਾਸੀ ਚੋਹਲਾ ਸਾਹਿਬ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਸਤਨਾਮ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਰਸੂਲਪੁਰ ਅਤੇ ਸਿਮਰਨਜੀਤ ਸਿੰਘ ਉਰਫ ਸੰਨੀ ਪੁੱਤਰ ਚਾਨਣ ਸਿੰਘ ਵਾਸੀ ਰਸੂਲਪੁਰ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਆ ਗੋਇੰਦਵਾਲ ਪੁਲਿਸ ਨੇ ਜਰਮਨਜੀਤ ਸਿੰਘ ਉਰਫ ਨਿੱਕੀ ਪੁੱਤਰ ਮਹਿੰਦਰ ਸਿੰਘ ਵਾਸੀ ਪੱਤੀ ਫੱਲਿਆ ਦੀ ਖਡੂਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 5 ਗ੍ਰਾਮ ਹੈਰੋਇੰਨ ਅਤੇ 750 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਰਵੇਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਮੱਖੀ ਕਲਾਂ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 6750 ਐਮ.ਐਲ ਨਾਜਾਇਜ ਸ਼ਰਾਬ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਖੇਮਕਰਨ ਪੁਲਿਸ ਨੇ ਗੁਰਸਾਹਿਬ ਸਿੰਘ ਉਰਫ ਸੰਨੀ ਪੁੱਤਰ ਸਵਿੰਦਰ ਸਿੰਘ ਵਾਸੀ ਖੇਮਕਰਨ, ਲਵਪ੍ਰੀਤ ਸਿੰਘ ਪੁੱਤਰ ਸੋਨਾ ਸਿੰਘ ਵਾਸੀ ਅਮਰਕੋਟ ਅਤੇ ਰਵੀ ਪੁੱਤਰ ਗੁਰਮੀਤ ਸਿਮਘ ਵਾਸੀ ਖੇਮਕਰਨ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ, ਇਕ ਲਾਈਟਰ ਅਤੇ ਦੋ ਨੋਟ 10/10 ਰੁਪਏ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਪੁਲਿਸ ਨੇ ਅੰਬਾ ਸਿੰਘ ਉਰਫ ਅੰਬਾ ਪੁੱਤਰ ਮੋਰ ਸਿੰਘ ਵਾਸੀ ਖਾਲੜਾ, ਗੁਰਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਮਰਗਿੰਦਪੁਰਾ ਅਤੇ ਸਿਮਰਨਜੀਤ ਸਿੰਘ ਉਰਫ ਸਿਮਰ ਪੁੱਤਰ ਭੁਪਿੰਦਰ ਸਿੰਘ ਵਾਸੀ ਵਾਰਡ ਨੰਬਰ 4 ਭਿਖੀਵਿੰਡ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ, ਇਕ ਲਾਈਟਰ ਅਤੇ ਇਕ ਨੋਟ 10 ਰੁਪਏ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਪੁਲਿਸ ਨੇ ਗੁਰਦਾਸ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਘਰਿਆਲਾ, ਯੋਗਰਾਜ ਸਿੰਘ ਪੁੱਤਰ ਪਾਲ ਸਿੰਘ ਵਾਸੀ ਰੱਤਾਗੁੱਦਾ ਅਤੇ ਬਲਜਿੰਦਰ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਚੂਸਲੇਵੜ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ, ਇਕ ਲਾਈਟਰ ਅਤੇ ਦੋ ਨੋਟ 10/10 ਰੁਪਏ ਬਰਾਮਦ ਕੀਤੇ ਗਏ। ਇਸੇ ਤਰ੍ਹਾਂ ਥਾਣਾ ਸਰਹਾਲੀ ਪੁਲਿਸ ਨੇ ਤਰਸੇਮ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਢੋਟੀਆ ਅਤੇ ਸਾਜਨ ਸਿੰਘ ਪੁੱਤਰ ਕਿਰਪਾ ਸਿੰਘ ਵਾਸੀ ਕਲੇਰ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਪੁਲਿਸ ਨੇ ਬਲਵਿੰਦਰ ਸਿੰਘ ਉਰਫ ਬਿੰਦੂ ਪੁੱਤਰ ਬੂਰਾ ਸਿੰਘ ਵਾਸੀ ਬਨਵਾਲੀਪੁਰ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 6750 ਐਮ.ਐਲ ਨਾਜਾਇਜ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਪੁਲਿਸ ਨੇ ਮੇਵਾ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਵਾਰਡ ਨੰਬਰ 2 ਪੱਟੀ ਅਤੇ ਧੀਰਾ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਵਾਰਡ ਨੰਬਰ 2 ਪੱਟੀ ਨੂੰ ਗ੍ਰਿਫਤਾਰ ਕਰਕੇ ਇਹਨਾਂ ਪਾਸੋਂ 15 ਗ੍ਰਾਮ ਹੈਰੋਇੰਨ ਬਰਾਮਦ ਕੀਤੀ ਹੈ। ਇਸਦੇ ਨਾਲ ਹੀ ਥਾਣਾ ਸਿਟੀ ਪੁਲਿਸ ਨੇ ਮਨਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਉਬੋਕੇ ਅਤੇ ਅਕਾਸਦੀਪ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਸਰਾਲੀ ਮੰਡਾ ਨੂੰ ਗ੍ਰਿਫਤਾਰ ਕਰਕੇ ਇਸ ਪਾਸੋ ਇੱਕ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ, ਇਕ ਲਾਈਟਰ ਅਤੇ ਇੱਕ ਨੋਟ 10 ਰੁਪਏ ਦਾ ਬਰਾਮਦ ਕੀਤਾ ਗਿਆ। ਇਸਦੇ ਨਾਲ ਹੀ ਥਾਣਾ ਸਦਰ ਪੱਟੀ ਨੇ ਹਰਪਾਲ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਜੋਧ ਸਿੰਘ ਵਾਲਾ ਨੂੰ ਗ੍ਰਿਫਤਾਰ ਕਰਕੇ ਇਸ ਪਾਸੋ 4 ਕਿਲੋ 500 ਗ੍ਰਾਮ ਪੋਸਤ ਅਤੇ 230 ਗ੍ਰਾਮ ਅਫੀਮ ਅਤੇ 1,40,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸਦੇ ਨਾਲ ਹੀ ਥਾਣਾ ਸਦਰ ਪੱਟੀ ਨੇ ਰੋਬਿਨ ਪੁੱਤਰ ਸਰੇਸ਼ ਕੁਮਾਰ ਅਤੇ ਵੰਸ਼ ਪੁੱਤਰ ਨਿਆਂਮਤ ਸਿੰਘ ਵਾਸੀਆਨ ਖੇਮਕਰਨ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋ 20 ਬੋਤਲਾਂ ਨਾਜਾਇਜ਼ ਸ਼ਰਾਬ ਬ੍ਰਾਮਦ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਕਰਨ ਅਤੇ ਸਾਮਾਨ ਚੋਰੀ ਕਰਨ ’ਤੇ ਚਾਰ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ 20 ਦੀ ਅਕਾਲੀ ਦਲ ਦੀ ਰੈਲੀ ਹੋਵੇਗੀ ਇਤਿਹਾਸਿਕ - ਕੰਚਨਪ੍ਰੀਤ ਕੌਰ
Ad Position 24