07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਅੱਜ ਤੋਂ

ਬਰਨਾਲਾ, 7 ਸਤੰਬਰ (ਨਰਿੰਦਰ ਅਰੋੜਾ)-ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 8 ਸਤੰਬਰ ਤੋਂ 18 ਸਤੰਬਰ ਤੱਕ ਕੰਮ ਦਾ ਬਾਈਕਾਟ ਕਰ ਕੇ ਹੜਤਾਲ ਦਾ ਐਲਾਨ ਕੀਤਾ ਹੈ। ਜਿਸ ਸਬੰਧੀ ਉਨ੍ਹਾਂ ਵਲੋਂ ਐਸ.

Ad Position 21
repet_subhas-goyals [Copy P29]
ਹੜਤਾਲ ਸੰਬੰਧੀ ਐਸ.ਐਮ.ਓ. ਬਰਨਾਲਾ ਡਾ: ਇੰਦੂ ਬਾਂਸਲ ਨੂੰ ਮੰਗ-ਪੱਤਰ ਦਿੰਦੇ ਹੋਏ ਯੂਨੀਅਨ ਆਗੂ। ਤਸਵੀਰ : ਰਿੰਪੀ ਸਟੂਡੀਓ 08-09-2026
ਬਰਨਾਲਾ, 7 ਸਤੰਬਰ (ਨਰਿੰਦਰ ਅਰੋੜਾ)-ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 8 ਸਤੰਬਰ ਤੋਂ 18 ਸਤੰਬਰ ਤੱਕ ਕੰਮ ਦਾ ਬਾਈਕਾਟ ਕਰ ਕੇ ਹੜਤਾਲ ਦਾ ਐਲਾਨ ਕੀਤਾ ਹੈ। ਜਿਸ ਸਬੰਧੀ ਉਨ੍ਹਾਂ ਵਲੋਂ ਐਸ.ਐਮ.ਓ ਬਰਨਾਲਾ ਡਾ: ਇੰਦੂ ਬਾਂਸਲ ਨੂੰ ਮੰਗ-ਪੱਤਰ ਵੀ ਦਿੱਤਾ ਗਿਆ। ਗੱਲਬਾਤ ਕਰਦਿਆਂ ਯੂਨੀਅਨ ਦੇ ਆਗੂ ਚਰਨਜੀਤ ਕੌਰ, ਸਰਬਜੀਤ ਕੌਰ, ਸੰਦੀਪ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਮੋਨਿਕਾ ਰਾਣੀ ਅਤੇ ਪਰਮਜੀਤ ਕੌਰ ਨੇ ਕਿਹਾ ਕਿ ਆਸ਼ਾ ਵਰਕਰਾਂ ਵਲੋਂ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਸਕੀਮਾਂ ਲੋਕਾਂ ਤੱਕ ਪਹੁੰਚਾਇਆ ਜਾਂਦਾ ਹੈ। ਮੌਜੂਦਾ ਸਰਕਾਰ ਜੋ ਕਿ ਵਾਅਦੇ ਕਰ ਕੇ ਸੱਤਾ ਵਿਚ ਆਈ ਪਰ ਅੱਜ ਉਹ ਸਾਡੀ ਕੋਈ ਸਾਰ ਨਹੀਂ ਲੈ ਰਹੀ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਮੀਟਿੰਗ ਤੱਕ ਦਾ ਸਮਾਂ ਵੀ ਨਹੀਂ ਦਿੱਤਾ ਜਾ ਰਿਹਾ, ਜਿਸ ਦੇ ਰੋਸ ਵਜੋਂ ਸਾਡੀ ਪੰਜਾਬ ਯੂਨੀਅਨ ਵਲੋਂ 8 ਤੋਂ 18 ਸਤੰਬਰ ਤੱਕ ਹੜਤਾਲ ਦਾ ਐਲਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਾਡੀਆਂ ਮੁੱਖ ਮੰਗਾਂ ਕੱਟੇ ਹੋਏ ਇਨਸੈਂਨਟਿਵਾਂ ਨੂੰ ਮੁੜ ਬਹਾਲ ਕਰਦੇ ਹੋਏ ਇਨਸੈਂਨਟਿਵਾਂ ਦੇ ਵਿਚ ਵਾਧਾ ਕੀਤਾ ਜਾਵੇ, ਆਸ਼ਾ ਵਰਕਰ ਮਗਰ ਇਕ ਆਸਾ ਫੈਸੀਲੀਟੇਟਰ ਰੱਖੀ ਜਾਵੇ, ਮੁਫ਼ਤ ਮੈਡੀਕਲ ਸਹੂਲਤ ਪ੍ਰਦਾਨ ਕਰਨ ਲਈ ਅਮਲੀ ਰੂਪ ਦਿੱਤਾ ਜਾਵੇ, 7 ਤਰੀਕ ਤੱਕ ਤਨਖ਼ਾਹ ਦੇਣੀ ਯਕੀਨੀ ਬਣਾਈ ਜਾਵੇ, 5000 ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ ਹੋਰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ।
Ad Position 22
No active advertisement
ਪਿਛਲੀ ਖ਼ਬਰ ਤਪਾ ਸਿਟੀ ਪੁਲਿਸ ਵਲੋਂ ਪਾਬੰਦੀਸ਼ੁਦਾ ਗੋਲੀਆਂ ਸਣੇ 2 ਕਾਬੂ ਅਗਲੀ ਖ਼ਬਰ ਮਰਦਮਸ਼ੁਮਾਰੀ ਸਰਵੇਖਣ ਕਰਤਾਵਾਂ ਵਲੋਂ ਕੀਤੇ ਕੰਮ ਦੀ ਰਾਸ਼ੀ ਪ੍ਰਾਪਤੀ ਲਈ ਰੋਸ ਪ੍ਰਦਰਸ਼ਨ
Ad Position 24