07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਹੰਡਿਆਇਆ ਵਿਖੇ ਸਫ਼ਾਈ ਸੇਵਕਾਂ ਦੀ ਹੜਤਾਲ 10ਵੇਂ ਦਿਨ ਵੀ ਜਾਰੀ ਨਗਰ ਪੰਚਾਇਤ ਦਫ਼ਤਰ ਅੱਗੇ ਕੂੜਾ ਸੁੱਟ ਕੇ ਕੀਤੀ ਨਾਅਰੇਬਾਜ਼ੀ

ਹੰਡਿਆਇਆ, 7 ਸਤੰਬਰ (ਗੁਰਜੀਤ ਸਿੰਘ ਖੁੱਡੀ)-ਨਗਰ ਪੰਚਾਇਤ ਹੰਡਿਆਇਆ ਵਿਖੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 10ਵੇਂ ਦਿਨ ’ਚ ਸ਼ਾਮਿਲ ਹੋ ਗਈ ਅਤੇ ਰੋਸ ਵਜੋਂ ਉਨ੍ਹਾਂ ਨਗਰ ਪੰਚਾਇਤ ਦਫ਼ਤਰ ਦੇ ਗੇਟ ਅੱਗੇ ਕੂੜਾ ਸੁੱਟ ਕੇ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਸਫ਼ਾਈ ਸੇਵਕ ਯੂਨੀਅਨ ਹੰਡਿਆਇਆ ਦੇ ਪ੍ਰਧਾਨ ਵਿਜੇ ਕੁਮਾਰ ਖੁੱਡੀ, ਵਾਈਸ ਪ੍ਰਧਾਨ ਰਾਣੀ ਕੌਰ ਹੰਡਿਆਇਆ, ਸਕੱਤਰ ਪੰਕਜ ਕੁਮਾਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 10 ਦਿਨਾਂ ਤੋਂ ਹੜਤਾਲ ’ਤੇ ਬੈਠੇ ਹਾਂ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਹੰਡਿਆਇਆ, 7 ਸਤੰਬਰ (ਗੁਰਜੀਤ ਸਿੰਘ ਖੁੱਡੀ)-ਨਗਰ ਪੰਚਾਇਤ ਹੰਡਿਆਇਆ ਵਿਖੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 10ਵੇਂ ਦਿਨ ’ਚ ਸ਼ਾਮਿਲ ਹੋ ਗਈ ਅਤੇ ਰੋਸ ਵਜੋਂ ਉਨ੍ਹਾਂ ਨਗਰ ਪੰਚਾਇਤ ਦਫ਼ਤਰ ਦੇ ਗੇਟ ਅੱਗੇ ਕੂੜਾ ਸੁੱਟ ਕੇ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਸਫ਼ਾਈ ਸੇਵਕ ਯੂਨੀਅਨ ਹੰਡਿਆਇਆ ਦੇ ਪ੍ਰਧਾਨ ਵਿਜੇ ਕੁਮਾਰ ਖੁੱਡੀ, ਵਾਈਸ ਪ੍ਰਧਾਨ ਰਾਣੀ ਕੌਰ ਹੰਡਿਆਇਆ, ਸਕੱਤਰ ਪੰਕਜ ਕੁਮਾਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 10 ਦਿਨਾਂ ਤੋਂ ਹੜਤਾਲ ’ਤੇ ਬੈਠੇ ਹਾਂ। ਇਸ ਸਮੇਂ ਦੌਰਾਨ ਕਾਰਜ ਸਾਧਕ ਅਫ਼ਸਰ ਤੇ ਪ੍ਰਧਾਨ ਵਲੋਂ ਸਾਡੇ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਦੇ ਰੋਸ ਵਜੋਂ ਅਸੀਂ ਅੱਜ ਦਫ਼ਤਰ ਦੇ ਗੇਟ ਅੱਗੇ ਕੂੜਾ ਸੁੱਟ ਕੇ ਈ.ਓ. ਤੇ ਪ੍ਰਧਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰਵੀ ਕੁਮਾਰ ਖੁੱਡੀ, ਨਿਖਿਲ ਕੁਮਾਰ, ਅਮਨਦੀਪ ਸਿੰਘ, ਸਾਗਰ, ਸ਼ੇਖਰ ਕੁਮਾਰ, ਮੁਕੇਸ਼ ਕੁਮਾਰ, ਰਾਣੀ ਖੁੱਡੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲਾ ਪਦਾਰਥ (ਹੈਰੋਇਨ) ਸਣੇ ਇੱਕ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਤਪਾ ਸਿਟੀ ਪੁਲਿਸ ਵਲੋਂ ਪਾਬੰਦੀਸ਼ੁਦਾ ਗੋਲੀਆਂ ਸਣੇ 2 ਕਾਬੂ
Ad Position 24