14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਨਸ਼ੀਲਾ ਪਦਾਰਥ (ਹੈਰੋਇਨ) ਸਣੇ ਇੱਕ ਕਾਬੂ, ਮਾਮਲਾ ਦਰਜ

ਤਪਾ ਮੰਡੀ, 7 ਸਤੰਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ. ਐਸ.

Ad Position 21
No active advertisement
ਅਜੀਤ ਡੈਸਕ 08-09-2026
ਤਪਾ ਮੰਡੀ, 7 ਸਤੰਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਤਪਾ ਪੁਲਿਸ ਨੇ 6 ਗ੍ਰਾਮ ਨਸ਼ੀਲਾ ਪਦਾਰਥ (ਹੈਰੋਇਨ) ਸਣੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ । ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਸਬ ਇੰਸਪੈਕਟਰ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਹਾਈਟੈੱਕ ਨਾਕਾ ਤਪਾ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਆ ਕੇ ਅਲਹਿਦਗੀ ਵਿਚ ਇਤਲਾਹ ਦਿੱਤੀ ਕਿ ਲਵਪ੍ਰੀਤ ਸਿੰਘ ਉਰਫ ਕਾਲੂ ਪੁੱਤਰ ਬੀਰਬਲ ਸਿੰਘ ਵਾਸੀ ਨੇੜੇ ਛੱਤੀ ਖੂਹੀ ਤਪਾ ਜੋ ਨਸ਼ੀਲਾ ਪਦਾਰਥ (ਹੈਰੋਇਨ) ਸਸਤੇ ਰੇਟ ’ਤੇ ਲਿਆ ਕੇ ਤਪਾ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਵਿਚ ਤੁਰ ਫਿਰ ਕੇ ਮਹਿੰਗੇ ਰੇਟ ’ਤੇ ਵੇਚਣ ਦਾ ਆਦੀ ਹੈ। ਜੋ ਅੱਜ ਵੀ ਨਸ਼ੀਲਾ ਪਦਾਰਥ (ਹੈਰੋਇਨ) ਵੇਚਣ ਦੀ ਤਾਕ ਵਿਚ ਡਰੇਨ ਦੀ ਪਟੜੀ ਵਾਲੀ ਸੜਕ ਜੋ ਬਠਿੰਡਾ-ਬਰਨਾਲਾ ਹਾਈਵੇਅ ਤੋਂ ਪਿੰਡ ਘੁੰਨਸ ਨੂੰ ਜਾਂਦੀ ਹੈ, ਬਾਹੱਦ ਘੁੰਨਸ ਪਰ ਪੈਦਲ ਫਿਰਦੇ ਦੇਖਿਆ ਹੈ। ਜੇਕਰ ਹੁਣੇ ਹੀ ਡਰੇਨ ਦੀ ਪਟੜੀ ਵਾਲੀ ਸੜਕ ਪਰ ਰੇਡ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਜਿਸ ’ਤੇ ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਰੇਡ ਕਰ ਕੇ ਦੋਸ਼ੀ ਨੂੰ ਕਾਬੂ ਕਰ ਕੇ ਉਸ ਪਾਸੋਂ 6 ਗ੍ਰਾਮ ਨਸ਼ੀਲਾ ਪਦਾਰਥ ਹੈਰੋਇਨ ਬਰਾਮਦ ਕੀਤਾ । ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮੁੱਖ ਮੁਨਸ਼ੀ ਜਗਦੀਪ ਸਿੰਘ, ਹੌਲਦਾਰ ਜਸਪ੍ਰੀਤ ਸਿੰਘ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੀਮਾ ਵਿਖੇ ਨਹੀਂ ਰੁਕ ਰਿਹਾ ਕੇਬਲ ਤਾਰਾਂ ਚੋਰੀਆਂ ਦਾ ਸਿਲਸਿਲਾ ਅਗਲੀ ਖ਼ਬਰ ਹੰਡਿਆਇਆ ਵਿਖੇ ਸਫ਼ਾਈ ਸੇਵਕਾਂ ਦੀ ਹੜਤਾਲ 10ਵੇਂ ਦਿਨ ਵੀ ਜਾਰੀ ਨਗਰ ਪੰਚਾਇਤ ਦਫ਼ਤਰ ਅੱਗੇ ਕੂੜਾ ਸੁੱਟ ਕੇ ਕੀਤੀ ਨਾਅਰੇਬਾਜ਼...
Ad Position 24