09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਦੇ ਪਰਿਵਾਰ ਨੇ ਦੋਸਤ ’ਤੇ ਲਗਾਏ ਗੰਭੀਰ ਦੋਸ਼

ਤਪਾ ਮੰਡੀ, 8 ਸਤੰਬਰ (ਪ੍ਰਵੀਨ ਗਰਗ)-ਸ਼ਹਿਰ ਦੇ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ 5 ਸਤੰਬਰ ਤੋਂ ਲਾਪਤਾ 22 ਸਾਲਾ ਨੌਜਵਾਨ ਦੀ ਲਾਸ਼ ਢਿਲਵਾਂ ਰੋਡ ਨੇੜੇ ਗੰਦੇ ਨਾਲੇ ਦੇ ਕਿਨਾਰੇ ਤੋਂ ਬਰਾਮਦ ਹੋਈ ਹੈ ।

Ad Position 21
repet_subhas-goyals [Copy P29]
ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਜੇਤੂ ਵਿਦਿਆਰਥੀ। 09-09-2026
ਤਪਾ ਮੰਡੀ, 8 ਸਤੰਬਰ (ਪ੍ਰਵੀਨ ਗਰਗ)-ਸ਼ਹਿਰ ਦੇ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ 5 ਸਤੰਬਰ ਤੋਂ ਲਾਪਤਾ 22 ਸਾਲਾ ਨੌਜਵਾਨ ਦੀ ਲਾਸ਼ ਢਿਲਵਾਂ ਰੋਡ ਨੇੜੇ ਗੰਦੇ ਨਾਲੇ ਦੇ ਕਿਨਾਰੇ ਤੋਂ ਬਰਾਮਦ ਹੋਈ ਹੈ । ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਪਹਿਚਾਣ ਵਰੁਣ ਕੁਮਾਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਮ੍ਰਿਤਕ ਦੇ ਪਿਤਾ ਬੋਬੀ ਪੁੱਤਰ ਮਦਨ ਲਾਲ ਵਲੋਂ ਦਿੱਤੇ ਬਿਆਨਾਂ ਅਨੁਸਾਰ ਵਰੁਣ ਕੁਮਾਰ ਪਿਛਲੇ 3 ਦਿਨਾਂ ਤੋਂ ਘਰ ਨਹੀਂ ਪਰਤਿਆ ਸੀ। ਪਰਿਵਾਰਕ ਮੈਂਬਰਾਂ ਵਲੋਂ ਉਸ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ ਅਤੇ ਮਾਮਲੇ ਸੰਬੰਧੀ ਪੁਲਿਸ ਨੂੰ ਵੀ ਜਾਣਕਾਰੀ ਦਿੱਤੀ ਗਈ ਸੀ । ਇਸੇ ਦੌਰਾਨ ਉਸ ਦੀ ਲਾਸ਼ ਢਿਲਵਾਂ ਰੋਡ ਨੇੜੇ ਗੰਦੇ ਨਾਲੇ ਦੇ ਕਿਨਾਰੇ ਮਿਲਣ ਦੀ ਸੂਚਨਾ ਪਰਿਵਾਰ ਨੂੰ ਮਿਲੀ । ਪਰਿਵਾਰ ਵਲੋਂ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਦੋਸ਼ ਲਗਾਇਆ ਗਿਆ ਹੈ ਕਿ ਵਰੁਣ ਕੁਮਾਰ ਨੂੰ ਉਸ ਦਾ ਦੋਸਤ ਜੱਸਾ ਪੁੱਤਰ ਨੰਦ ਲਾਲ, ਵਾਸੀ ਬਾਜ਼ੀਗਰ ਬਸਤੀ ਘਰੋਂ ਬੁਲਾ ਕੇ ਲੈ ਗਿਆ ਸੀ । ਪਰਿਵਾਰ ਦਾ ਕਥਿਤ ਦੋਸ਼ ਹੈ ਕਿ ਦੋਸਤ ਵਲੋਂ ਵਰੁਣ ਨੂੰ ਨਸ਼ੇ ਦੀ ਓਵਰਡੋਜ਼ ਦਿੱਤੀ ਗਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ ਅਤੇ ਕਥਿਤ ਤੌਰ ’ਤੇ ਉਸ ਦੀ ਮੌਤ ਹੋ ਗਈ । ਪਰਿਵਾਰ ਨੇ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ । ਲੋਕਾਂ ਦਾ ਕਹਿਣਾ ਹੈ ਕਿ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਵੀ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾਣ ਦੀ ਲੋੜ ਹੈ। ਚੌਂਕੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕਰ ਕੇ ਦੋਸ਼ੀ ਜੱਸਾ ਰਾਮ ਪੁੱਤਰ ਨੰਦ ਲਾਲ ਵਾਸੀ ਬਾਜ਼ੀਗਰ ਬਸਤੀ ਅਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ । ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਮਿਲ ਸਕੇਗੀ। ਪੁਲਿਸ ਵਲੋਂ ਪਰਿਵਾਰ ਦੇ ਬਿਆਨਾਂ ਸਮੇਤ ਮਾਮਲੇ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ ਇੱਕ ਔਰਤ ਕਾਬੂ ਅਗਲੀ ਖ਼ਬਰ ਝੁੱਗੀ ਵਿਚ ਰਹਿੰਦੇ ਮਹਾਂਵੀਰ ਨੇ ਨੈਸ਼ਨਲ ਪੱਧਰੀ ਖੇਡਾਂ ’ਚ ਸੋਨ ਤਗਮਾ ਜਿੱਤਿਆ ਮਹਿਲ ਕਲਾਂ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ...
Ad Position 24