ਨਸ਼ੀਲੇ ਪਦਾਰਥਾਂ ਸਮੇਤ ਇੱਕ ਔਰਤ ਕਾਬੂ
ਬਰਨਾਲਾ, 8 ਸਤੰਬਰ (ਰਾਜ ਪਨੇਸਰ)-ਪੁਲਿਸ ਵਲੋਂ ਕਪਾਹ ਮੰਡੀ ਬਰਨਾਲਾ ਵਿਖੇ ਇਕ ਔਰਤ ਨੂੰ 450 ਪਰੈਗਾਬਲਿਨ ਕੈਪਸੂਲ, 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਕਿ ਲੱਛਮੀ ਪਤਨੀ ਕਰਮਾ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ ਜੋ ਕਿ ਅੱਜ ਵੀ ਭਾਰੀ ਮਾਤਰਾ ’ਚ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ।
ਬਰਨਾਲਾ, 8 ਸਤੰਬਰ (ਰਾਜ ਪਨੇਸਰ)-ਪੁਲਿਸ ਵਲੋਂ ਕਪਾਹ ਮੰਡੀ ਬਰਨਾਲਾ ਵਿਖੇ ਇਕ ਔਰਤ ਨੂੰ 450 ਪਰੈਗਾਬਲਿਨ ਕੈਪਸੂਲ, 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਕਿ ਲੱਛਮੀ ਪਤਨੀ ਕਰਮਾ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ ਜੋ ਕਿ ਅੱਜ ਵੀ ਭਾਰੀ ਮਾਤਰਾ ’ਚ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ। ਜਿਸ ਨੂੰ ਕਪਾਹ ਮੰਡੀ ਬਰਨਾਲਾ ਨਜ਼ਦੀਕ ਘੁੰਮਦੀ ਦੇਖਿਆ ਗਿਆ ਹੈ। ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਲੱਛਮੀ ਨੂੰ 450 ਪਰੈਗਾਬਲਿਨ ਕੈਪਸੂਲ, 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।