09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸੰਸਦ ਮੈਂਬਰ ਮੀਤ ਹੇਅਰ ਨੇ ਝਲੂਰ ਧਾਮ ਵਿਖੇ ਗਊਸ਼ਾਲਾ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ ਕਿਹਾ, ਪਿੰਡ ਝਲੂਰ ’ਚ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾਣਗੇ ਵਿਕਾਸ ਕਾਰਜ

ਬਰਨਾਲਾ, 8 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਪਿੰਡ ਝਲੂਰ ਵਿਖੇ ਝਲੂਰ ਧਾਮ ’ਚ ਕਰੀਬ ਇਕ ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਗਊਸ਼ਾਲਾ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ ਝਲੂਰ ਦੇ ਸਰਵਪੱਖੀ ਵਿਕਾਸ ਲਈ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਬਰਨਾਲਾ, 8 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਪਿੰਡ ਝਲੂਰ ਵਿਖੇ ਝਲੂਰ ਧਾਮ ’ਚ ਕਰੀਬ ਇਕ ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਗਊਸ਼ਾਲਾ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ ਝਲੂਰ ਦੇ ਸਰਵਪੱਖੀ ਵਿਕਾਸ ਲਈ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡ ਝਲੂਰ ਵਿਚ ਲੋਕ ਮਿਲਣੀ ਦੌਰਾਨ ਪਿੰਡ ਦੇ ਵਿਕਾਸ ਲਈ ਡੇਢ ਕਰੋੜ ਰੁਪਏ ਦੇ ਫ਼ੰਡਾਂ ਦਾ ਐਲਾਨ ਕੀਤਾ ਗਿਆ ਸੀ। ਇਨ੍ਹਾਂ ਫ਼ੰਡਾਂ ਨਾਲ ਪਿੰਡ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣਗੇ ਅਤੇ ਪਿੰਡ ਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਮੀਤ ਹੇਅਰ ਵਲੋਂ ਪਿੰਡ ਦੇ ਛੱਪੜ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਅਤੇ ਦੱਸਿਆ ਕਿ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿਚ ਹੋਰ ਲੋੜੀਂਦੇ ਵਿਕਾਸ ਕਾਰਜ ਵੀ ਕਰਵਾਏ ਜਾਣਗੇ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਪਿੰਡ ਵਿਚ ਸ਼ੁਰੂ ਕਰਵਾਏ ਵਿਕਾਸ ਪ੍ਰੋਜੈਕਟ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਝਲੂਰ ਧਾਮ ਤੋਂ ਸਵਾਮੀ ਅਨੰਤਾ ਨੰਦ (ਰਾਮ ਜੀ), ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਐਸ.ਡੀ.ਓ. ਪੰਚਾਇਤੀ ਰਾਜ ਜਸਦੀਪ ਸਿੰਘ, ਸਰਪੰਚ ਪਰਗਟ ਸਿੰਘ ਲਾਡੀ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਾਕ ਮਹਿਲ ਕਲਾਂ ਵਿਚ ‘ਨਿੱਕੇ ਕਦਮ’ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ -ਸਮੂਹ ਆਂਗਣਵਾੜੀ ਵਰਕਰਾਂ ਨੂੰ ਦਿੱਤੀ ਦੋ ਰੋਜ਼ਾ ਸਿਖ... ਅਗਲੀ ਖ਼ਬਰ ਸਟੇਟ ਐਵਾਰਡੀ ਅਧਿਆਪਕ ਪਰਮਿੰਦਰ ਸਿੰਘ ਢਿੱਲੋਂ ਦਾ ਸ਼ਹਿਣਾ ਪੰਚਾਇਤ ਵਲੋਂ ਸਨਮਾਨ
Ad Position 24