09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਬਲਾਕ ਮਹਿਲ ਕਲਾਂ ਵਿਚ ‘ਨਿੱਕੇ ਕਦਮ’ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ -ਸਮੂਹ ਆਂਗਣਵਾੜੀ ਵਰਕਰਾਂ ਨੂੰ ਦਿੱਤੀ ਦੋ ਰੋਜ਼ਾ ਸਿਖਲਾਈ

ਮਹਿਲ ਕਲਾਂ, 8 ਸਤੰਬਰ (ਤਰਸੇਮ ਸਿੰਘ ਗਹਿਲ)-ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਮਿਸ਼ਨ ਆਰੰਭ ਤਹਿਤ 0 ਤੋਂ 3 ਸਾਲ ਤੱਕ ਦੇ ਬੱਚਿਆਂ ਦੇ ਵਿਕਾਸ ਲਈ ‘ਨਿੱਕੇ ਕਦਮ’ ਪਾਇਲਟ ਪ੍ਰੋਜੈਕਟ ਬਲਾਕ ਮਹਿਲ ਕਲਾਂ ਵਿਚ ਸ਼ੁਰੂ ਕੀਤਾ ਗਿਆ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਿੰਦਰਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਬਲਾਕ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਲਈ ਦੋ ਰੋਜ਼ਾ ਸਿਖਲਾਈ ਦਿੱਤੀ ਗਈ। ਇਸ ਮੌਕੇ ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਮਹਿਲ ਕਲਾਂ, 8 ਸਤੰਬਰ (ਤਰਸੇਮ ਸਿੰਘ ਗਹਿਲ)-ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਮਿਸ਼ਨ ਆਰੰਭ ਤਹਿਤ 0 ਤੋਂ 3 ਸਾਲ ਤੱਕ ਦੇ ਬੱਚਿਆਂ ਦੇ ਵਿਕਾਸ ਲਈ ‘ਨਿੱਕੇ ਕਦਮ’ ਪਾਇਲਟ ਪ੍ਰੋਜੈਕਟ ਬਲਾਕ ਮਹਿਲ ਕਲਾਂ ਵਿਚ ਸ਼ੁਰੂ ਕੀਤਾ ਗਿਆ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਿੰਦਰਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਬਲਾਕ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਲਈ ਦੋ ਰੋਜ਼ਾ ਸਿਖਲਾਈ ਦਿੱਤੀ ਗਈ। ਇਸ ਮੌਕੇ ਸੀ.ਡੀ.ਪੀ.ਓ. ਮਹਿਲ ਕਲਾਂ ਹਰਬੰਸ ਸਿੰਘ ਨੇ ਪ੍ਰੋਜੈਕਟ ਦੇ ਉਦੇਸ਼ਾਂ, ਮਹੱਤ ਤਾ ਅਤੇ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ 0 ਤੋਂ 3 ਸਾਲ ਤੱਕ ਦੇ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦੇ ਸ਼ੁਰੂਆਤੀ ਵਿਕਾਸ ਨਾਲ ਜੋੜਨਾ ਅਤੇ ਘਰ-ਅਧਾਰਿਤ ਸਿੱਖਣ ਨੂੰ ਉਤਸ਼ਾਹਿਤ ਕਰਨਾ ਹੈ। ਸਿਖਲਾਈ ਦੌਰਾਨ ਆਂਗਣਵਾੜੀ ਵਰਕਰਾਂ ਨੂੰ ‘ਨਿੱਕੇ ਕਦਮ’ ਪਲੇਟਫ਼ਾਰਮ ਦੀ ਵਰਤੋਂ ਸਬੰਧੀ ਪ੍ਰੈਕਟੀਕਲ ਡੈਮੋ ਵੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਉਹ ਆਪਣੇ-ਆਪਣੇ ਖੇਤਰ ਦੇ ਯੋਗ ਪਰਿਵਾਰਾਂ ਨੂੰ ਕਿਊ.ਆਰ. ਕੋਡ ਸਕੈਨ ਕਰਵਾ ਕੇ ‘ਨਿੱਕੇ ਕਦਮ’ ਦੇ ਵਟਸਐਪ ਗਰੁੱਪ ਨਾਲ ਜੋੜਨਗੀਆਂ। ਗਰੁੱਪ ਵਿਚ ਸ਼ਾਮਿਲ ਹੋਣ ਉਪਰੰਤ ਮਾਪਿਆਂ ਤੋਂ ਬੱਚੇ ਦਾ ਪੂਰਾ ਨਾਮ, ਜਨਮ ਮਿਤੀ ਅਤੇ ਲਿੰਗ ਸਬੰਧੀ ਜਾਣਕਾਰੀ ਪ੍ਰਾਪਤ ਕਰ ਕੇ ਬੱਚੇ ਦਾ ਰਜਿਸਟਰੇਸ਼ਨ ਕੀਤਾ ਜਾਵੇਗਾ। ਰਜਿਸਟਰੇਸ਼ਨ ਸਫਲ ਹੋਣ ਉਪਰੰਤ ਮਾਪਿਆਂ ਨੂੰ ਇਸ ਦੀ ਪੁਸ਼ਟੀ ਵੀ ਪ੍ਰਾਪਤ ਹੋਵੇਗੀ। ਸਿਖਲਾਈ ਦੌਰਾਨ ਇਹ ਵੀ ਦੱਸਿਆ ਗਿਆ ਕਿ ਰਜਿਸਟਰੇਸ਼ਨ ਉਪਰੰਤ ਮਾਪਿਆਂ ਨੂੰ ਹਰ ਐਤਵਾਰ ਵਟਸਐਪ ਰਾਹੀਂ ਬੱਚੇ ਦੀ ਉਮਰ ਅਨੁਸਾਰ ਵੀਡੀਓ ਪ੍ਰਾਪਤ ਹੋਣਗੀਆਂ। ਇਹ ਵੀਡੀਓ ਬੱਚੇ ਦੇ ਵਿਕਾਸ ਦੇ ਹਰ ਪੜਾਅ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ ਬੱਚਿਆਂ ਦੇ ਬੌਧਿਕ, ਭਾਸ਼ਾਈ, ਸਮਾਜਿਕ, ਭਾਵਨਾਤਮਕ ਅਤੇ ਸਰੀਰਕ ਵਿਕਾਸ ਦੇ ਨਾਲ-ਨਾਲ ਖੇਡ-ਅਧਾਰਿਤ ਸਿੱਖਣ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤਰ੍ਹਾਂ ਮਾਪਿਆਂ ਨੂੰ ਬੱਚੇ ਦੀ ਉਮਰ ਅਤੇ ਵਿਕਾਸੀ ਲੋੜਾਂ ਅਨੁਸਾਰ ਸਮੇਂ-ਸਮੇਂ ’ਤੇ ਵੀਡੀਓ ਪ੍ਰਾਪਤ ਹੁੰਦੀਆਂ ਰਹਿਣਗੀਆਂ, ਤਾਂ ਜੋ ਉਹ ਘਰ ਵਿਚ ਹੀ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਸਰਗਰਮ ਭੂਮਿਕਾ ਨਿਭਾ ਸਕਣ। ਉਨ੍ਹਾਂ ਸਮੂਹ ਆਂਗਣਵਾੜੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਯੋਗ ਪਰਿਵਾਰਾਂ ਨੂੰ ਇਸ ਪ੍ਰੋਜੈਕਟ ਨਾਲ ਜੋੜ ਕੇ ਇਸ ਨੂੰ ਸਫ਼ਲ ਬਣਾਇਆ ਜਾਵੇ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇ। ਇਸ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਵਿਚ ਬਲਾਕ ਮਹਿਲ ਕਲਾਂ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਨੇ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਭਾਸ਼ਨ ਤੇ ਡਿਬੇਟ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੰਸਦ ਮੈਂਬਰ ਮੀਤ ਹੇਅਰ ਨੇ ਝਲੂਰ ਧਾਮ ਵਿਖੇ ਗਊਸ਼ਾਲਾ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ ਕਿਹਾ, ਪਿੰਡ ਝਲੂਰ ’ਚ ਡੇਢ ਕਰੋੜ...
Ad Position 24