12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ਼ਹਿਰ ਬਰਨਾਲਾ ਵਿਚ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ ਸੀਵਰੇਜ ਦੀ ਸਮੱਸਿਆ ਰਾਧਾ ਸੁਆਮੀ ਸਤਿਸੰਗ ਘਰ ਅਤੇ ਟਰਾਈਡੈਂਟ ਫ਼ੈਕਟਰੀ ਨੂੰ ਜਾਂਦੀ ਸੜਕ ’ਤੇ ਪਿਛਲੇ ਕਈ ਦਿਨਾਂ ਤੋਂ ਖੜ੍ਹਾ ਹੈ ਸੀਵਰੇਜ ਦਾ ਗੰਦਾ ਪਾਣੀ

ਬਰਨਾਲਾ, 11 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਵਿਚ ਸੀਵਰੇਜ ਦੀ ਸਮੱਸਿਆ ਕਾਫ਼ੀ ਗੰਭੀਰ ਹੁੰਦੀ ਜਾ ਰਹੀ ਹੈ ਅਤੇ ਇਸ ਸਮੱਸਿਆ ਦੇ ਚਲਦਿਆਂ ਸ਼ਹਿਰ ਦੇ ਕਈ ਇਲਾਕਿਆਂ ਵਿਚ ਸੀਵਰੇਜ ਓਵਰਫ਼ਲੋ ਹੋ ਕੇ ਗੰਦਾ ਪਾਣੀ ਸੜਕਾਂ ’ਤੇ ਆ ਗਿਆ ਹੈ। ਇਸ ਸਮੱਸਿਆ ਦੇ ਦਿਨੋਂ ਦਿਨ ਵੱਧਣ ਦੇ ਬਾਵਜੂਦ ਵੀ ਪ੍ਰਸ਼ਾਸਨ ਵਲੋਂ ਕੋਈ ਹੱਲ ਨਾ ਕੀਤੇ ਜਾਣ ਤੋਂ ਇਹ ਲੱਗਦਾ ਹੈ ਕਿ ਸ਼ਾਇਦ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਤੋਂ ਪਾਸਾ ਵੱਟ ਲਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਬਰਨਾਲਾ, 11 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਵਿਚ ਸੀਵਰੇਜ ਦੀ ਸਮੱਸਿਆ ਕਾਫ਼ੀ ਗੰਭੀਰ ਹੁੰਦੀ ਜਾ ਰਹੀ ਹੈ ਅਤੇ ਇਸ ਸਮੱਸਿਆ ਦੇ ਚਲਦਿਆਂ ਸ਼ਹਿਰ ਦੇ ਕਈ ਇਲਾਕਿਆਂ ਵਿਚ ਸੀਵਰੇਜ ਓਵਰਫ਼ਲੋ ਹੋ ਕੇ ਗੰਦਾ ਪਾਣੀ ਸੜਕਾਂ ’ਤੇ ਆ ਗਿਆ ਹੈ। ਇਸ ਸਮੱਸਿਆ ਦੇ ਦਿਨੋਂ ਦਿਨ ਵੱਧਣ ਦੇ ਬਾਵਜੂਦ ਵੀ ਪ੍ਰਸ਼ਾਸਨ ਵਲੋਂ ਕੋਈ ਹੱਲ ਨਾ ਕੀਤੇ ਜਾਣ ਤੋਂ ਇਹ ਲੱਗਦਾ ਹੈ ਕਿ ਸ਼ਾਇਦ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਤੋਂ ਪਾਸਾ ਵੱਟ ਲਿਆ ਹੈ। ਜਿੱਥੇ ਪਿਛਲੇ ਦਿਨਾਂ ਦੌਰਾਨ ਸ਼ਹਿਰ ਦੇ ਸੇਖਾ ਰੋਡ, ਗਰਚਾ ਰੋਡ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਲੋਕਾਂ ਵਲੋਂ ਸੀਵਰੇਜ ਓਵਰਫ਼ਲੋ ਦੀ ਸਮੱਸਿਆ ਤੋਂ ਦੁਖੀ ਹੋ ਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਉੱਥੇ ਅੱਜ ਨਗਰ ਨਿਗਮ ਦੇ ਵਾਰਡ ਨੰਬਰ 6, ਰਾਏਕੋਟ ਰੋਡ, ਟਰਾਈਡੈਂਟ ਫ਼ੈਕਟਰੀ ਸੰਘੇੜਾ ਤੇ ਰਾਧਾ ਸੁਆਮੀ ਸਤਿਸੰਗ ਘਰ ਨੂੰ ਜਾਂਦੀ ਸੜਕੀ ਉੱਪਰ ਪਿਛਲੇ ਕਈ ਦਿਨਾਂ ਤੋਂ ਖੜੇ ਸੀਵਰੇਜ ਦੇ ਗੰਦੇ ਪਾਣੀ ਤੋਂ ਦੁਖੀ ਦੁਕਾਨਦਾਰਾਂ ਅਤੇ ਰਾਹਗੀਰਾਂ ਵਲੋਂ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਸਮੱਸਿਆ ਪ੍ਰਤੀ ਜਾਣਕਾਰੀ ਦਿੰਦਿਆਂ ਮਲਕੀਤ ਸਿੰਘ ਝੱਲੀ, ਸੋਨੂੰ ਸਿੰਘ, ਗੁਰਜੀਤ ਸਿੰਘ, ਧੰਨਾ ਸਿੰਘ, ਅਜਮੇਰ ਸਿੰਘ ਆਦਿ ਨੇ ਦੱਸਿਆ ਕਿ ਇਹ ਸੜਕ ਰਾਧਾ ਸੁਆਮੀ ਸਤਿਸੰਗ ਘਰ ਅਤੇ ਟਰਾਈਡੈਂਟ ਫ਼ੈਕਟਰੀ ਜਾਣ ਵਾਲੀ ਪ੍ਰਮੁੱਖ ਸੜਕ ਹੈ। ਇਸ ਸੜਕ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਫ਼ੈਕਟਰੀ ਮੁਲਾਜ਼ਮ ਲੰਘਦੇ ਹਨ ਪਰ ਪਿਛਲੇ 15 ਦਿਨਾਂ ਤੋਂ ਸੀਵਰੇਜ ਓਵਰਫ਼ਲੋ ਹੋ ਰਿਹਾ ਹੈ ਅਤੇ ਗੰਦਾ ਪਾਣੀ ਸੜਕਾਂ ਉੱਪਰ ਆ ਗਿਆ ਹੈ। ਜਿਸ ਕਾਰਨ ਇਸ ਸੜਕ ਦੇ ਵਸਨੀਕਾਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਲੰਘਣ ਵਿਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕ ਉੱਪਰ ਖੜ੍ਹੇ ਗੰਦੇ ਪਾਣੀ ਕਾਰਨ ਦੂਰ-ਦੂਰ ਤੱਕ ਬਦਬੂ ਫੈਲ ਗਈ ਹੈ ਅਤੇ ਮੱਛਰਾਂ ਦੀ ਵੀ ਭਰਮਾਰ ਹੋ ਗਈ ਹੈ। ਜੇਕਰ ਜਲਦੀ ਹੀ ਇਸ ਦਾ ਕੋਈ ਹੱਲ ਨਾ ਕੀਤਾ ਗਿਆ ਤਾਂ ਇਸ ਇਲਾਕੇ ਵਿਚ ਡੇਂਗੂ ਵਰਗੀ ਭਿਆਨਕ ਬਿਮਾਰੀ ਫੈਲਣ ਦਾ ਵੀ ਡਰ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਤੋਂ ਰੋਜ਼ਾਨਾ ਪ੍ਰਸ਼ਾਸਨਿਕ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਾਰਡ ਨਾਲ ਸਬੰਧਿਤ ਕੌਂਸਲਰ ਲੰਘਦੇ ਹਨ ਪਰ ਪਤਾ ਨਹੀਂ ਸੜਕ ਉੱਪਰ ਖੜ੍ਹਾ ਗੰਦਾ ਪਾਣੀ ਉਨ੍ਹਾਂ ਦੇ ਨਜ਼ਰੀਂ ਕਿਉਂ ਨਹੀਂ ਪੈ ਰਿਹਾ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਤੁਰੰਤ ਸੀਵਰੇਜ ਓਵਰਫ਼ਲੋ ਸਮੱਸਿਆ ਦਾ ਹੱਲ ਕੀਤਾ ਜਾਵੇ। ਜੇਕਰ ਜਲਦ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਇਲਾਕਾ ਵਾਸੀਆਂ ਨੂੰ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਾ ਪਵੇਗਾ ਅਤੇ ਇਸ ਸਮੱਸਿਆ ਕਾਰਨ ਕੋਈ ਬਿਮਾਰੀ ਫੈਲਦੀ ਹੈ ਤਾਂ ਇਸ ਦੀ ਸਿੱਧੇ ਤੌਰ ’ਤੇ ਜ਼ੁੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ਵਿਚ ਸੋਨੇ, ਚਾਂਦੀ ਤੇ ਤਾਂਬੇ... ਅਗਲੀ ਖ਼ਬਰ ਬਰਨਾਲਾ ਵਿਖੇ ਖਸਤਾ ਹਾਲ ਇਮਾਰਤਾਂ ਵਿਚ ਚੱਲ ਰਹੇ ਨੇ ਸਰਕਾਰੀ ਵਿਭਾਗਾਂ ਦੇ ਦਫ਼ਤਰ
Ad Position 24