12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੀ.ਏ.ਯੂ. ਫਾਰਮ ਸਲਾਹਕਾਰ ਸੇਵਾ ਕੇਂਦਰ ਵਲੋਂ ਪਿੰਡ ਭੋਤਨਾ ਵਿਚ ਜਾਗਰੂਕਤਾ ਕੈਂਪ

ਟੱਲੇਵਾਲ, 11 ਸਤੰਬਰ (ਸੋਨੀ ਚੀਮਾ)-ਪੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਟੱਲੇਵਾਲ, 11 ਸਤੰਬਰ (ਸੋਨੀ ਚੀਮਾ)-ਪੀ.ਏ.ਯੂ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਵਲੋਂ ਪਰਾਲੀ ਪ੍ਰਬੰਧਨ ਨਾਲ ਮਿੱਟੀ ਦੀ ਸਿਹਤ ਸੁਧਾਰਨ ਸਬੰਧੀ ਜਾਗਰੂਕ ਕਰਨ ਲਈ ਪਿੰਡ ਭੋਤਨਾ ਵਿਚ ਸਰਪੰਚ ਕੁਲਦੀਪ ਸਿੰਘ ਅਤੇ ਸਮੁੱਚੀ ਪੰਚਾਇਤ ਦੇ ਸਹਿਯੋਗ ਨਾਲ ਕੈਂਪ ਲਾਇਆ ਗਿਆ। ਇਸ ਮੌਕੇ ਡਾ: ਅਮਨਦੀਪ ਕੌਰ ਜ਼ਿਲ੍ਹਾ ਪਸਾਰ ਵਿਗਿਆਨੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਵਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤ ਵਿਚ ਹੀ ਸੁਚੱਜੀ ਸੰਭਾਲ ਲਈ ਹੈਪੀਸੀਡਰ, ਸੁਪਰ ਸੀਡਰ, ਪੀ.ਏ.ਯੂ ਸਮਾਰਟ ਸੀਡਰ ਅਤੇ ਸਰਫੇਸ ਸੀਡਿੰਗ-ਕਮ-ਮਲਚਿੰਗ ਵਿਧੀ ਰਾਹੀਂ ਕਣਕ ਦੀ ਬਿਜਾਈ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਕਿਸਾਨਾਂ ਨੂੰ ਮਿੱਟੀ ਪਰਖ ਕਰਾਉਣ ਲਈ ਨਮੂਨਾ ਲੈਣ ਦੇ ਢੰਗ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ ਅਤੇ ਰਸਾਇਣਿਕ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖਾਦਾਂ ਦੀ ਲੋੜ ਅਨੁਸਾਰ ਅਤੇ ਮਿੱਟੀ ਦੀ ਜਾਂਚ ਦੇ ਆਧਾਰ ’ਤੇ ਵਰਤੋਂ ਕਰਨ ਨਾਲ ਖ਼ਰਚੇ ਘਟਦੇ ਹਨ ਅਤੇ ਮਿੱਟੀ ਦੀ ਸਿਹਤ ਵੀ ਬਿਹਤਰ ਰਹਿੰਦੀ ਹੈ। ਕਿਸਾਨਾਂ ਨੂੰ ਹਾੜ੍ਹੀ ਵਿਚ ਬੀਜੀਆਂ ਜਾਣ ਵਾਲੀਆਂ ਕਣਕ ਅਤੇ ਰਾਇਆ ਦੀਆਂ ਨਵੀਆਂ ਸਿਫ਼ਾਰਿਸ਼ ਕਿਸਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਫ਼ਸਲੀ ਵਿਭਿੰਨਤਾ ਨੂੰ ਧਿਆਨ ਵਿਚ ਰੱਖਦੇ ਹੋਏ, ਕਿਸਾਨਾਂ ਨੂੰ ਹਾੜ੍ਹੀ ਰੁੱਤੇ ਬੀਜੀਆਂ ਜਾਣ ਵਾਲੀਆਂ ਤੇਲਬੀਜ ਫ਼ਸਲਾਂ, ਦਾਲਾਂ ਅਤੇ ਸਬਜ਼ੀਆਂ ਬਾਰੇ ਜਾਣਕਾਰੀ ਦਿੱਤੀ। ਝੋਨੇ ਅਤੇ ਬਾਸਮਤੀ ਵਿਚ ਫੋਕ ਘਟਾਉਣ ਲਈ ਗੋਭ ਸਮੇਂ 1.5 ਫ਼ੀਸਦੀ ਪੋਟਾਸ਼ੀਅਮ ਨਾਈਟਰੇਟ (3 ਕਿੱਲੋ ਪੋਟਾਸ਼ੀਅਮ ਨਾਈਟਰੇਟ ਨੂੰ 200 ਲੀਟਰ ਪਾਣੀ ਵਿਚ ਪ੍ਰਤੀ ਏਕੜ) ਦੇ ਛਿੜਕਾਅ ਬਾਰੇ ਸੁਝਾਅ ਦਿੱਤਾ। ਝੋਨੇ ਅਤੇ ਬਾਸਮਤੀ ਦੇ ਕੀੜਿਆਂ ਅਤੇ ਬਿਮਾਰੀਆਂ ਜਿਵੇਂ ਕਿ ਪੱਤਾ ਲਪੇਟ ਸੁੰਡੀ, ਸ਼ੀਥ ਬਲਾਈਟ ਅਤੇ ਬਲਾਸਟ ਦੇ ਪ੍ਰਬੰਧਨ ਲਈ ਨਵੀਆਂ ਸਿਫ਼ਾਰਸ਼ਾਂ ਬਾਰੇ ਸੁਝਾਅ ਦਿੱਤੇ ਗਏ। ਘਰੇਲੂ ਬਗੀਚੀ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ, ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਤਿਆਰ ਸਰਦੀ ਰੁੱਤ ਦੀਆਂ ਸਬਜ਼ੀ ਦੀਆਂ ਕਿੱਟਾਂ ਉਪਲਬਧ ਕਰਵਾਈਆਂ ਗਈਆਂ। ਇਸ ਮੌਕੇ ਪੀ.ਏ.ਯੂ ਸਾਹਿਤ ਵੀ ਵੰਡਿਆ ਗਿਆ। ਕੈਂਪ ਦੌਰਾਨ ਉੱਠੇ ਕਈ ਸਵਾਲ, ਕਣਕ ਦੀਆਂ ਨਵੀਆਂ ਕਿਸਮਾਂ ਦੇ ਬੀਜ, ਜੈਵਿਕ ਮਾਦਾ ਵਧਾਉਣ ਦੇ ਤਰੀਕੇ ਆਦਿ ਦੇ ਪ੍ਰਭਾਵਸ਼ਾਲੀ ਢੰਗ ਨਾਲ ਉੱਤਰ ਦਿੱਤੇ ਗਏ। ਇਸ ਦੇ ਨਾਲ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਹਾੜ੍ਹੀ ਰੁੱਤ ਲਈ ਲਗਾਏ ਜਾ ਰਹੇ ਕਿਸਾਨ ਮੇਲਿਆਂ ਦਾ ਪ੍ਰਚਾਰ ਵੀ ਕੀਤਾ। ਇਸ ਮੌਕੇ ਸਰਪੰਚ ਕੁਲਦੀਪ ਸਿੰਘ ਭੋਤਨਾ, ਅਮਰਜੀਤ ਸਿੰਘ ਪ੍ਰਧਾਨ ਸਹਿਕਾਰੀ ਸਭਾ, ਗੁਰਾ ਧਾਲੀਵਾਲ ਮੈਂਬਰ ਸਹਿਕਾਰੀ ਸਭਾ, ਸੰਦੀਪ ਸਿੰਘ ਪੰਚ, ਹਰਨੂਰ ਸਿੰਘ ਪੰਚ, ਸੋਹਣ ਸਿੰਘ ਪੰਚ, ਅਜੈਬ ਸਿੰਘ ਪੰਚ, ਕਾਲਾ ਸਿੰਘ ਪੰਚ, ਸੁੱਖੀ ਸਿੰਘ ਪੰਚ, ਪਿੰਕੀ ਸਿੰਘ ਪੰਚ, ਜੱਗੀ ਸਿੰਘ, ਮੇਲਾ ਸਿੰਘ, ਬਲਦੇਵ ਸਿੰਘ, ਜਗਰਾਜ ਸਿੰਘ ਪ੍ਰਧਾਨ, ਰਾਜਾ ਸਿੰਘ, ਮਹਿਕਦੀਪ ਸਿੰਘ, ਦਰਸਾ ਸੇਖੋਂ, ਅਕਾਸਦੀਪ ਸਿੰਘ, ਮੇਜਰ ਸਿੰਘ, ਹਰਬੰਸ ਸਿੰਘ, ਧੰਨਾ ਸਿੰਘ, ਗੁਰਜੋਤ ਸਿੰਘ, ਵਰਿੰਦਰ ਸਿੱਧੂ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ./ਪਨਬਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਕੀਤੀ ਗੇਟ ਰੈਲੀ - ਮੰਨੀਆਂ ਮੰਗਾਂ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਕ... ਅਗਲੀ ਖ਼ਬਰ ਸਕੂਲ ਦੀ ਨਵੀਂ ਇਮਾਰਤ ਬਣਨ ਨਾਲ ਇਲਾਕੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਅਤੇ ਬਿਹਤਰ ਸਹੂਲਤਾਂ ਮਿਲਣਗੀਆਂ-ਤਰਲੋਚਨ ਬਾਂਸਲ
Ad Position 24