12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੀ.ਆਰ.ਟੀ.ਸੀ./ਪਨਬਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਕੀਤੀ ਗੇਟ ਰੈਲੀ - ਮੰਨੀਆਂ ਮੰਗਾਂ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਕੀਤੀ ਮੰਗ

ਬਰਨਾਲਾ, 11 ਸਤੰਬਰ (ਨਰਿੰਦਰ ਅਰੋੜਾ)-ਪੀ. ਆਰ.

Ad Position 21
repet_subhas-goyals [Copy P29]
ਪੀ.ਆਰ.ਟੀ.ਸੀ./ਪਨਬਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਕੀਤੀ ਗੇਟ ਰੈਲੀ 12-09-2026
ਬਰਨਾਲਾ, 11 ਸਤੰਬਰ (ਨਰਿੰਦਰ ਅਰੋੜਾ)-ਪੀ.ਆਰ.ਟੀ.ਸੀ/ਪਨਬੱਸ ਕੰਟਰੈਕਟ ਯੂਨੀਅਨ ਵਲੋਂ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਦਾ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ਨੂੰ ਲੈ ਕੇ ਬਰਨਾਲਾ ਡਿਪੂ ਵਿਖੇ ਗੇਟ ਰੈਲੀ ਕੀਤੀ ਗਈ। ਗੱਲਬਾਤ ਕਰਦਿਆਂ ਆਗੂ ਨਿਰਪਾਲ ਸਿੰਘ ਪੱਪੂ, ਗੁਰਪ੍ਰੀਤ ਸਿੰਘ ਅਤੇ ਸੁਖਪਾਲ ਸਿੰਘ ਪਾਲਾ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਾਂ ਸਰਕਾਰਾਂ ਤਾਂ ਬਦਲਦੀਆਂ ਪਰ ਸਾਡੀਆਂ ਮੰਗਾਂ ਜਿਉਂ ਦੀਆਂ ਤਿਉਂ ਹਨ। ਸਰਕਾਰ ਵਲੋਂ ਮੀਟਿੰਗਾਂ ਕਰ ਕੇ ਸਾਨੂੰ ਭਰੋਸਾ ਤਾਂ ਦਿੱਤਾ ਜਾਂਦਾ ਹੈ, ਮੰਗਾਂ ਵੀ ਮੰਨ ਲਈਆਂ ਗਈਆਂ। 9 ਸਤੰਬਰ ਨੂੰ ਮੀਟਿੰਗ ਦੀ ਤਾਰੀਖ਼ ਦੇ ਕੇ ਮੰਨੀਆਂ ਮੰਗਾਂ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਪਰ 9 ਤਰੀਕ ਵੀ ਲੰਘ ਗਈ ਨਾ ਤਾਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਤੇ ਨਾ ਹੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਜੇ ਸਰਕਾਰ ਵਲੋਂ ਜਲਦ ਸਾਡੀਆਂ ਮੰਨੀਆਂ ਮੰਗਾਂ ਦਾ ਨੋਟੀਫ਼ਿਕੇਸ਼ਨ ਜਾਰੀ ਨਾ ਕੀਤਾ ਤਾਂ ਸਾਡੇ ਵਲੋਂ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ ਤਹਿਤ ਅਣਮਿਥੇ ਸਮੇਂ ਦੀ ਹੜਤਾਲ ਕਰ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਰਣਧੀਰ ਸਿੰਘ, ਰਣਜੀਤ ਸਿੰਘ, ਬੂਟਾ ਸਿੰਘ, ਅਵਤਾਰ ਸਿੰਘ, ਕਾਲਾ ਸਿੰਘ, ਸ਼ਮਸ਼ੇਰ ਸਿੰਘ, ਮੇਜਰ ਸਿੰਘ, ਮੱਖਣ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਜਤਿੰਦਰ ਕੁਮਾਰ ਬਹਾਦਰਪੁਰੀਆ ਬਣੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਅਗਲੀ ਖ਼ਬਰ ਪੀ.ਏ.ਯੂ. ਫਾਰਮ ਸਲਾਹਕਾਰ ਸੇਵਾ ਕੇਂਦਰ ਵਲੋਂ ਪਿੰਡ ਭੋਤਨਾ ਵਿਚ ਜਾਗਰੂਕਤਾ ਕੈਂਪ
Ad Position 24