12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪਿੰਡ ਪੱਖੋਕੇ ਵਿਖੇ ਨਿਸ਼ਾਨਦੇਹੀ ਕਰਨ ਆਏ ਅਧਿਕਾਰੀਆਂ ਦੀ ਹਾਜ਼ਰੀ ’ਚ ਭਿੜੀਆਂ ਦੋ ਧਿਰਾਂ, ਦੋਵੇਂ ਧਿਰਾਂ ਦੇ ਵਿਅਕਤੀ ਹਸਪਤਾਲ ਦਾਖਲ

ਟੱਲੇਵਾਲ, 11 ਸਤੰਬਰ (ਸੋਨੀ ਚੀਮਾ)-ਪਿੰਡ ਪੱਖੋਕੇ ਵਿਖੇ ਵੱਡੀ ਪੱਧਰ ’ਤੇ ਹੋਈ ਧੜੇਬੰਦੀ ਕਾਰਨ ਲਗਾਤਾਰ ਪਿੰਡ ਵਿਚ ਮਾਹੌਲ ਤਣਾਅਪੂਰਨ ਬਣ ਰਿਹਾ ਹੈ। ਇਸੇ ਕੜੀ ਦੇ ਚੱਲਦਿਆਂ ਅੱਜ ਵੀ ਪੰਚਾਇਤੀ ਥਾਂ ਦੀ ਨਿਸ਼ਾਨਦੇਹੀ ਨੂੰ ਲੈ ਕੇ ਦੋ ਧਿਰਾਂ ਵਿਚ ਜੰਮ ਕੇ ਲੜਾਈ ਹੋਈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਟੱਲੇਵਾਲ, 11 ਸਤੰਬਰ (ਸੋਨੀ ਚੀਮਾ)-ਪਿੰਡ ਪੱਖੋਕੇ ਵਿਖੇ ਵੱਡੀ ਪੱਧਰ ’ਤੇ ਹੋਈ ਧੜੇਬੰਦੀ ਕਾਰਨ ਲਗਾਤਾਰ ਪਿੰਡ ਵਿਚ ਮਾਹੌਲ ਤਣਾਅਪੂਰਨ ਬਣ ਰਿਹਾ ਹੈ। ਇਸੇ ਕੜੀ ਦੇ ਚੱਲਦਿਆਂ ਅੱਜ ਵੀ ਪੰਚਾਇਤੀ ਥਾਂ ਦੀ ਨਿਸ਼ਾਨਦੇਹੀ ਨੂੰ ਲੈ ਕੇ ਦੋ ਧਿਰਾਂ ਵਿਚ ਜੰਮ ਕੇ ਲੜਾਈ ਹੋਈ। ਭਰੋਸੇਯੋਗ ਸੂਤਰਾਂ ਅਨੁਸਾਰ ਪਿੰਡ ਦੇ ਮੌਜੂਦਾ ਸਰਪੰਚ ਤੇ ਪਿੰਡ ਦੇ ਕੁੱਝ ਵਿਅਕਤੀਆਂ ਵਲੋਂ ਪ੍ਰਸ਼ਾਸਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ, ਕਿ ਸਰਪੰਚ ਵਲੋਂ ਪੰਚਾਇਤੀ ਥਾਂ ’ਤੇ ਆਪਣੀਆਂ ਦੁਕਾਨਾਂ ਉਸਾਰੀਆਂ ਗਈਆਂ ਹਨ, ਜਿਸ ਸਬੰਧੀ ਸਰਪੰਚ ਵਲੋਂ ਉਕਤ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਗਿਆ ਸੀ, ਪਰ ਅੱਜ ਉਕਤ ਸ਼ਿਕਾਇਤ ਦੇ ਨਿਪਟਾਰੇ ਸਬੰਧੀ ਪ੍ਰਸ਼ਾਸਨ ਵਲੋਂ ਕਾਨੂੰਗੋ ਅਤੇ ਹਲਕਾ ਪਟਵਾਰੀ ਵਲੋਂ ਉਕਤ ਥਾਂ ਸਬੰਧੀ ਮਿਣਤੀ ਕੀਤੀ ਜਾ ਰਹੀ ਸੀ, ਤਾਂ ਦੋਵੇਂ ਧਿਰਾਂ ਵਿਚ ਟਕਰਾਅ ਹੋ ਗਿਆ। ਜਾਣਕਾਰੀ ਅਨੁਸਾਰ ਉਕਤ ਲੜਾਈ ਵਿਚ ਇਕ ਧਿਰ ਦੇ ਦੋ ਵਿਅਕਤੀ ਅਤੇ ਇਕ ਧਿਰ ਦਾ ਇਕ ਵਿਅਕਤੀ ਹਸਪਤਾਲ ਵਿਚ ਦਾਖਲ ਹਨ ਅਤੇ ਉਕਤ ਜ਼ਖ਼ਮੀ ਵਿਅਕਤੀਆਂ ਦੇ ਰੁੱਕੇ ਪੁਲਿਸ ਚੌਂਕੀ ਪੱਖੋ ਕੈਂਚੀਆਂ ਵਿਖੇ ਪਹੁੰਚ ਚੁੱਕੇ ਹਨ ਅਤੇ ਪੁਲਿਸ ਜਾਂਚ ਵਿਚ ਜੁਟ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਉੱਗੋਕੇ ਵਲੋਂ ਹਲਕਾ ਭਦੌੜ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ, ਪ੍ਰੋ... ਅਗਲੀ ਖ਼ਬਰ ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਐਥਲੈਟਿਕਸ ਮੁਕਾਬਲਿਆਂ ’ਚ ਸੋਨ ਤਗਮੇ ਜਿੱ...
Ad Position 24