11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਹੰਡਿਆਇਆ, 11 ਸਤੰਬਰ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਕਿਹਾ ਕਿ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਇਹ ਸਮਾਗਮ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਹੰਡਿਆਇਆ, 11 ਸਤੰਬਰ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਕਿਹਾ ਕਿ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਇਹ ਸਮਾਗਮ ਕਰਵਾਇਆ ਗਿਆ। ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਹਰਵਿੰਦਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਰਾਹੀਂ, ਪ੍ਰਚਾਰਕ ਕੁਲਵੰਤ ਸਿੰਘ ਭੈਣੀ ਫੱਤਾ, ਢਾਡੀ ਜਥਾ ਬਲਦੇਵ ਸਿੰਘ ਲੌਂਗੋਵਾਲ, ਲਾਭ ਸਿੰਘ ਝੰਮਟ ਸੰਗਰੂਰ ਵਾਲੇ ਨੇ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਇਸ ਮੌਕੇ ਭੁਪਿੰਦਰ ਸਿੰਘ ਜੋਸ਼ੀ, ਅਮਰਜੀਤ ਸਿੰਘ ਅਕਾੳਂੂਟੈਂਟ, ਗ੍ਰੰਥੀ ਗੁਰਦੀਪ ਸਿੰਘ, ਸਾਬਕਾ ਚੀਫ਼ ਕੁਲਵਿੰਦਰ ਸਿੰਘ, ਸਾਬਕਾ ਮੈਨੇਜਰ ਹਰਜੀਤ ਸਿੰਘ ਭੱਠਲ, ਗ੍ਰੰਥੀ ਬਲਵਿੰਦਰ ਸਿੰਘ, ਬੇਅੰਤ ਸਿੰਘ ਧਾਲੀਵਾਲ, ਗੁਰਜੰਟ ਸਿੰਘ ਸੋਨਾ, ਮਨਦੀਪ ਕੌਰ, ਗੁਰਪ੍ਰੀਤ ਕੌਰ, ਡਾ: ਹਰਦੇਵ ਸਿੰਘ ਬਦਰਾ, ਨਾਜਮ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੰਡਿਆਇਆ ਵਿਖੇ ‘ਕਾਸੋ’ ਅਭਿਆਨ ਤਹਿਤ ਪੁਲਿਸ ਦਾ ਸਰਚ ਆਪ੍ਰੇਸ਼ਨ ਅਗਲੀ ਖ਼ਬਰ ਕਾਮਰੇਡ ਸੁਰਜੀਤ ਸਿੰਘ ਗੁੰਮਟੀ ਨੂੰ ਅੰਤਿਮ ਵਿਦਾਇਗੀ ਦਿੱਤੀ
Ad Position 24