11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਹੰਡਿਆਇਆ ਵਿਖੇ ‘ਕਾਸੋ’ ਅਭਿਆਨ ਤਹਿਤ ਪੁਲਿਸ ਦਾ ਸਰਚ ਆਪ੍ਰੇਸ਼ਨ

ਹੰਡਿਆਇਆ, 11 ਸਤੰਬਰ (ਗੁਰਜੀਤ ਸਿੰਘ ਖੁੱਡੀ)-ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਚਲਾਏ ਜਾ ਰਹੇ ਕਾਸੋ ਅਭਿਆਨ ਤਹਿਤ ਹੰਡਿਆਇਆ ਦੀ ਕਿਲ੍ਹਾ ਪੱਤੀ ਵਿਖੇ ਬਰਨਾਲਾ ਪੁਲਿਸ ਵਲੋਂ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਸ ਕਾਰਵਾਈ ਦੌਰਾਨ ਪੁਲਿਸ ਪਾਰਟੀ ਵਲੋਂ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਹੰਡਿਆਇਆ, 11 ਸਤੰਬਰ (ਗੁਰਜੀਤ ਸਿੰਘ ਖੁੱਡੀ)-ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਚਲਾਏ ਜਾ ਰਹੇ ਕਾਸੋ ਅਭਿਆਨ ਤਹਿਤ ਹੰਡਿਆਇਆ ਦੀ ਕਿਲ੍ਹਾ ਪੱਤੀ ਵਿਖੇ ਬਰਨਾਲਾ ਪੁਲਿਸ ਵਲੋਂ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਸ ਕਾਰਵਾਈ ਦੌਰਾਨ ਪੁਲਿਸ ਪਾਰਟੀ ਵਲੋਂ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਐਸ.ਐਸ.ਪੀ. ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਸੋ ਅਭਿਆਨ ਦਾ ਮੁੱਖ ਮਕਸਦ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣਾ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਰੋਕਣਾ ਹੈ। ਸਰਚ ਅਭਿਆਨ ਦੌਰਾਨ ਪੁਲਿਸ ਵਲੋਂ ਕਈ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ, ਜਦਕਿ ਕਈ ਮੋਟਰਸਾਈਕਲਾਂ ਨੂੰ ਉਨ੍ਹਾਂ ਦੇ ਦਸਤਾਵੇਜ਼ਾਂ ਅਤੇ ਪਛਾਣ ਸਬੰਧੀ ਵੈਰੀਫਿਕੇਸ਼ਨ ਲਈ ਕਬਜ਼ੇ ਵਿਚ ਲਿਆ ਗਿਆ। ਪੁਲਿਸ ਵਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਵੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਤਸਕਰੀ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਡੀ.ਐਸ.ਪੀ. ਜਸਵਿੰਦਰ ਕੌਰ, ਇੰਚਾਰਜ ਬਲਜੀਤ ਸਿੰਘ ਚੀਮਾ, ਐਸ.ਐਚ.ਓ. ਜਗਜੀਤ ਸਿੰਘ, ਐਸ.ਐਚ.ਓ. ਲਖਵਿੰਦਰ ਸਿੰਘ, ਐਸ.ਐਚ.ਓ. ਲਖਬੀਰ ਸਿੰਘ, ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ, ਮਹਿਲਾ ਪੁਲਿਸ ਮੁਲਾਜ਼ਮ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਏ.ਡੀ.ਸੀ. (ਜ) ਨੂੰ ਮੰਗ-ਪੱਤਰ ਦਿੱਤਾ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Ad Position 24