ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਏ.ਡੀ.ਸੀ. (ਜ) ਨੂੰ ਮੰਗ-ਪੱਤਰ ਦਿੱਤਾ
ਬਰਨਾਲਾ, 11 ਸਤੰਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਬਰਨਾਲਾ ਵਲੋਂ ਸੂਬਾਈ ਆਗੂ ਗੁਰਨਾਮ ਸਿੰਘ ਦੀ ਅਗਵਾਈ ਹੇਠ ਏ. ਡੀ.
ਬਰਨਾਲਾ, 11 ਸਤੰਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਬਰਨਾਲਾ ਵਲੋਂ ਸੂਬਾਈ ਆਗੂ ਗੁਰਨਾਮ ਸਿੰਘ ਦੀ ਅਗਵਾਈ ਹੇਠ ਏ.ਡੀ.ਸੀ. (ਜ) ਵਿਵੇਕ ਕੁਮਾਰ ਮੋਦੀ ਨੂੰ ਨਕਲੀ ਕੀੜੇਮਾਰ ਦਵਾਈਆਂ ਦੀ ਚੈਕਿੰਗ ਸਬੰਧੀ ਮੰਗ-ਪੱਤਰ ਦਿੱਤਾ ਗਿਆ। ਇਸ ਮੌਕੇ ਸੂਬਾਈ ਆਗੂ ਗੁਰਨਾਮ ਸਿੰਘ, ਜ਼ਿਲ੍ਹਾ ਆਗੂ ਜਸਮੇਲ ਸਿੰਘ ਕਾਲੇਕੇ, ਭੁਪਿੰਦਰ ਸਿੰਘ ਰੂੜੇਕੇ, ਜਸਵੀਰ ਸਿੰਘ ਕਾਲੇਕੇ, ਮਲਕੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਨੇ ਝੋਨੇ ਦੀ ਫ਼ਸਲ ਕਾਰਟਾਪ (ਪਦਾਨ) ਜਾਂ ਹੋਰ ਘੁਲ਼ਨਸ਼ੀਲ ਦਵਾਈਆਂ ਦਾ ਸਪਰੇਅ ਕੀਤਾ ਹੈ, ਉਨ੍ਹਾਂ ਦਾ ਨਤੀਜਾ ਵਧੀਆ ਨਹੀਂ ਆਇਆ। ਜਿਸ ਕਾਰਨ ਪੂਰੇ ਜ਼ਿਲ੍ਹੇ ਵਿਚ ਸੁੰਡੀ ਨੇ ਕਿਸਾਨਾਂ ਦੀ ਸਲ ਨੂੰ ਖ਼ਰਾਬ ਕਰ ਦਿੱਤਾ ਹੈ। ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਨਾਲ ਮੰਡੀ ਵਿਚ ਦਾਣੇ ਦੀ ਕੁਆਲਿਟੀ ਦਾ ਖ਼ਰਾਬ ਹੋਣ ਦਾ ਖ਼ਦਸ਼ਾ ਤੇ ਝਾੜ ਵੀ ਬਹੁਤ ਘੱਟ ਹੋਣ ਦੇ ਅਸਾਰ ਹਨ। ਉਨ੍ਹਾਂ ਮੰਗ ਕੀਤੀ ਕਿ ਖੇਤੀਬਾੜੀ ਵਿਭਾਗ ਤੋਂ ਇਸ ਸਬੰਧੀ ਰਿਪੋਰਟ ਤਲਬ ਕੀਤੀ ਜਾਵੇ ਤੇ ਕਿੰਨੀਆਂ ਦਵਾਈਆਂ ਦੇ ਸੈਂਪਲ ਭਰੇ ਹਨ, ਕਿੰਨੇ ਸਹੀ ਪਾਏ ਗਏ ਹਨ ਤੇ ਕਿੰਨੇ ਖ਼ਰਾਬ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਦੁਕਾਨਦਾਰਾਂ ਨੂੰ ਮਿਆਰੀ ਦਵਾਈਆਂ ਵੇਚਣ ਲਈ ਪ੍ਰਬੰਧ ਕੀਤਾ ਜਾਵੇ।