11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ਼ਿਵਾਲਿਕ ਪਬਲਿਕ ਸਕੂਲ ਦੇ ਕਾਮਰਸ ਵਿਦਿਆਰਥੀਆਂ ਨੇ ਉਦਯੋਗਿਕ ਦੌਰਾ ਕੀਤਾ

ਤਪਾ ਮੰਡੀ, 11 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੇ ਜਮਾਤ 11ਵੀਂ ਅਤੇ 12ਵੀਂ ਕਾਮਰਸ ਦੇ ਵਿਦਿਆਰਥੀਆਂ ਵਲੋਂ ਟਰਾਈਡੈਂਟ ਫ਼ੈਕਟਰੀ ਧੌਲਾ ਵਿਖੇ ਉਦਯੋਗਿਕ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਦਯੋਗਿਕ ਖੇਤਰ ਦੇ ਕੰਮਕਾਜ, ਉਤਪਾਦਨ ਪ੍ਰਕਿਰਿਆ ਅਤੇ ਵਪਾਰਕ ਪ੍ਰਬੰਧਨ ਦੀ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਤਪਾ ਮੰਡੀ, 11 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੇ ਜਮਾਤ 11ਵੀਂ ਅਤੇ 12ਵੀਂ ਕਾਮਰਸ ਦੇ ਵਿਦਿਆਰਥੀਆਂ ਵਲੋਂ ਟਰਾਈਡੈਂਟ ਫ਼ੈਕਟਰੀ ਧੌਲਾ ਵਿਖੇ ਉਦਯੋਗਿਕ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਦਯੋਗਿਕ ਖੇਤਰ ਦੇ ਕੰਮਕਾਜ, ਉਤਪਾਦਨ ਪ੍ਰਕਿਰਿਆ ਅਤੇ ਵਪਾਰਕ ਪ੍ਰਬੰਧਨ ਦੀ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ। ਦੌਰਾਨ ਵਿਦਿਆਰਥੀਆਂ ਨੇ ਫ਼ੈਕਟਰੀ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰ ਕੇ ਉਤਪਾਦਨ ਦੀ ਪ੍ਰਕਿਰਿਆ ਨੂੰ ਨੇੜਿਉਂ ਸਮਝਿਆ। ਉਨ੍ਹਾਂ ਨੇ ਉਦਯੋਗ ਵਿਚ ਵਰਤੀ ਜਾਂਦੀ ਆਧੁਨਿਕ ਤਕਨਾਲੋਜੀ, ਪ੍ਰਬੰਧਨ ਪ੍ਰਣਾਲੀ ਅਤੇ ਗੁਣਵੱਤਾ ਨਿਯੰਤਰਨ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਵਿਦਿ ਆਰਥੀਆਂ ਨੇ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਆਪਣੇ ਸਵਾਲਾਂ ਦੇ ਜਵਾਬ ਵੀ ਪ੍ਰਾਪਤ ਕੀਤੇ। ਇਸ ਉਦਯੋਗਿਕ ਦੌਰੇ ਨੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਨੂੰ ਅਸਲ ਉਦਯੋਗਿਕ ਮਾਹੌਲ ਨਾਲ ਜੋੜਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਮੋਨਿਕਾ ਗਰਗ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਦੇ ਕੈਰੀਅਰ ਅਤੇ ਉਦਯੋਗਿਕ ਖੇਤਰ ਦੀਆਂ ਸੰਭਾਵਨਾਵਾਂ ਬਾਰੇ ਜਾਣੂ ਕਰਵਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਸੋਨੇ ਤੇ ਚਾਂਦੀ ਦੇ ਤਗਮੇ ਜਿੱ... ਅਗਲੀ ਖ਼ਬਰ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਬੱਸ ਸਟੈਂਡ ਪੱਖੋ ਕਲਾਂ ਵਿਖੇ ਰੋਸ ਧਰਨਾ ਲਾ ਕੇ ਕੀਤੀ ਸਰਕਾਰ ਖ਼ਿਲਾਫ਼ ਨਾਅਰੇ...
Ad Position 24