13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਵਲ ਹਸਪਤਾਲ ’ਚ ‘ਮੈਥਾਡੋਨ ਮੈਂਟੀਨੈਂਸ ਥੈਰੇਪੀ ਕਲੀਨਿਕ’ ਦੀ ਸ਼ੁਰੂਆਤ

ਬਰਨਾਲਾ, 12 ਸਤੰਬਰ (ਨਰਿੰਦਰ ਅਰੋੜਾ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਵਲ ਹਸਪਤਾਲ ਬਰਨਾਲਾ ਵਿਖੇ ਬਣੇ ਨਸ਼ਾ ਛੁਡਾਊ ਕੇਂਦਰ ’ਚ ਮੀਥਾਡੋਨ ਮੈਂਟੀਨੈਂਸ ਥੈਰੇਪੀ ਕਲੀਨਿਕ’ ਦੀ ਸ਼ੁਰੂਆਤ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਅਤੇ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਬਰਨਾਲਾ, 12 ਸਤੰਬਰ (ਨਰਿੰਦਰ ਅਰੋੜਾ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਵਲ ਹਸਪਤਾਲ ਬਰਨਾਲਾ ਵਿਖੇ ਬਣੇ ਨਸ਼ਾ ਛੁਡਾਊ ਕੇਂਦਰ ’ਚ ਮੀਥਾਡੋਨ ਮੈਂਟੀਨੈਂਸ ਥੈਰੇਪੀ ਕਲੀਨਿਕ’ ਦੀ ਸ਼ੁਰੂਆਤ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਅਤੇ ਐਸ.ਐਮ.ਓ ਬਰਨਾਲਾ ਡਾ: ਇੰਦੂ ਬਾਂਸਲ ਨੇ ਦੱਸਿਆ ਕਿ ਇਹ ਥੈਰੇਪੀ ਹੈਰੋਇਨ (ਚਿੱਟੇ) ਨਸ਼ੇ ਤੋਂ ਪੀੜਤ ਮਰੀਜ਼ਾਂ ਲਈ ਵਰਦਾਨ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕੁੱਝ ਜ਼ਿਲਿ੍ਹਆਂ ਵਿਚ ਇਸ ਦੇ ਸਫਲ ਨਤੀਜਿਆਂ ਤੋਂ ਬਾਅਦ ਹੁਣ ਬਰਨਾਲਾ ਵਿਚ ਵੀ ਇਸ ਨੂੰ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਮਾਨਸਿਕ ਰੋਗਾਂ ਦੇ ਮਾਹਿਰ ਡਾ: ਲਿਪਸੀ ਮੋਦੀ ਅਤੇ ਡਾ: ਗਗਨਦੀਪ ਸਿੰਘ ਸੇਖੋਂ ਨੇ ਇਲਾਜ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੈਰੋਇਨ ਦਾ ਸੇਵਨ ਕਰਨ ਵਾਲੇ ਮਰੀਜ਼ਾਂ ਨੂੰ ਮੀਥਾਡੋਨ ਮੇਟੀਨੈਂਸ ਥੈਰੇਪੀ ਤਹਿਤ ਡਾਕਟਰਾਂ ਦੀ ਸਿੱਧੀ ਦੇਖ-ਰੇਖ ਹੇਠ ਰੋਜ਼ਾਨਾ ਢੁਕਵੀਂ ਮਿਕਦਾਰ ਵਿਚ ‘ਮੀਥਾਡੋਨ’ ਦਵਾਈ ਪਿਲਾਈ ਜਾਵੇਗੀ। ਇਸ ਇਲਾਜ ਪ੍ਰਣਾਲੀ ਨਾਲ ਮਰੀਜ਼ ਦੇ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਣ ਅਤੇ ਆਮ ਜ਼ਿੰਦਗੀ ਵੱਲ ਪਰਤਣ ਦੇ ਸੰਭਾਵਨਾਵਾਂ ਕਾਫ਼ੀ ਹੱਦ ਤੱਕ ਵੱਧ ਜਾਂਦੀਆਂ ਹਨ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ: ਗੁਰਮਿੰਦਰ ਕੌਰ ਔਜਲਾ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਇੰਦੂ ਬਾਂਸਲ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਜਿੱਤੇ ਤਗਮੇ
Ad Position 24