ਪਿੰਡ ਚੂੰਘਾ ਦੇ ਮੁਅੱਤਲ ਸਰਪੰਚ ਹਰਦੀਪ ਸਿੰਘ ਦੀਪਾ ਹਾਈ ਕੋਰਟ ਵਲੋਂ ਮੁੜ ਅਹੁਦੇ ’ਤੇ ਬਹਾਲ
ਟੱਲੇਵਾਲ, 12 ਸਤੰਬਰ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਨਾਲ ਸੰਬੰਧਿਤ ਪਿੰਡ ਚੂੰਘਾ ਦੇ ਮੌਜੂਦਾ ਸਰਪੰਚ ਜਿਸ ਨੂੰ ਕਿ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਦੇ ਦੋਸ਼ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪਿਛਲੇ ਸਮੇਂ ਦੌਰਾਨ ਪੱਤਰ ਜਾਰੀ ਕਰ ਕੇ ਮੁਅੱਤਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿੰਡ ਚੂੰਘਾ ਨਾਲ ਸੰਬੰਧਿਤ ਵਿਅਕਤੀਆਂ ਵਲੋਂ ਵਿਭਾਗ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਪਿੰਡ ਦਾ ਮੌਜੂਦਾ ਸਰਪੰਚ ਹਰਦੀਪ ਸਿੰਘ ਪੁੱਤਰ ਮਲਕੀਤ ਸਿੰਘ ਉਰਫ਼ ਪਰਮਜੀਤ ਸਿੰਘ, ਉਰਫ਼ ਅਤਰ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਨਾਜਾਇਜ਼ ਤੌਰ ’ਤੇ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕਰ ਕੇ ਘਰ ਪਾ ਕੇ ਨਾਜਾਇਜ਼ ਉਸਾਰੀ ਕੀਤੀ ਗਈ ਹੈ।
ਸ
ਸਰਪੰਚ ਹਰਦੀਪ ਸਿੰਘ ਦੀਪਾ
13-09-2026
ਟੱਲੇਵਾਲ, 12 ਸਤੰਬਰ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਨਾਲ ਸੰਬੰਧਿਤ ਪਿੰਡ ਚੂੰਘਾ ਦੇ ਮੌਜੂਦਾ ਸਰਪੰਚ ਜਿਸ ਨੂੰ ਕਿ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਦੇ ਦੋਸ਼ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪਿਛਲੇ ਸਮੇਂ ਦੌਰਾਨ ਪੱਤਰ ਜਾਰੀ ਕਰ ਕੇ ਮੁਅੱਤਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿੰਡ ਚੂੰਘਾ ਨਾਲ ਸੰਬੰਧਿਤ ਵਿਅਕਤੀਆਂ ਵਲੋਂ ਵਿਭਾਗ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਪਿੰਡ ਦਾ ਮੌਜੂਦਾ ਸਰਪੰਚ ਹਰਦੀਪ ਸਿੰਘ ਪੁੱਤਰ ਮਲਕੀਤ ਸਿੰਘ ਉਰਫ਼ ਪਰਮਜੀਤ ਸਿੰਘ, ਉਰਫ਼ ਅਤਰ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਨਾਜਾਇਜ਼ ਤੌਰ ’ਤੇ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕਰ ਕੇ ਘਰ ਪਾ ਕੇ ਨਾਜਾਇਜ਼ ਉਸਾਰੀ ਕੀਤੀ ਗਈ ਹੈ। ਉਕਤ ਸ਼ਿਕਾਇਤ ’ਤੇ ਵਿਭਾਗ ਵਲੋਂ ਕਾਰਵਾਈ ਅਮਲ ਵਿਚ ਲਿਆਉਂਦਿਆਂ ਪੰਚਾਇਤ ਰਾਜ ਐਕਟ 1994 ਦੀ ਧਾਰਾ (4) ਅਧੀਨ ਸਰਪੰਚ ਨੂੰ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਇਸ ਮੁਅੱਤਲੀ ਉਪਰੰਤ ਸਰਪੰਚ ਹਰਦੀਪ ਸਿੰਘ ਦੀਪਾ ਨੇ ਉਕਤ ਕਾਰਵਾਈ ਸਿਆਸੀ ਰੰਜਸ਼ ਤਹਿਤ ਕਾਰਵਾਈ ਅਮਲ ਵਿਚ ਲਿਆਉਣ ਦੇ ਦੋਸ਼ ਲਾਏ ਗਏ ਸਨ ਅਤੇ ਜਿਸ ਉਪਰੰਤ ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅਪੀਲ ਦਾਖਲ ਕੀਤੀ ਸੀ। ਜਿਸ ਉਪਰੰਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਸਰਪੰਚ ਹਰਦੀਪ ਸਿੰਘ ਦੀਪਾ ਨੂੰ ਮੁੜ ਉਨ੍ਹਾਂ ਦੇ ਅਹੁਦੇ ’ਤੇ ਬਹਾਲ ਕਰ ਦਿੱਤਾ ਹੈ। ਹਾਈਕੋਰਟ ਨੇ ਸਰਪੰਚ ਦੀ ਮੁਅੱਤਲੀ ਦੇ ਹੁਕਮਾਂ ਨੂੰ ਰੱਦ ਕਰਦਿਆਂ ਉਨ੍ਹਾਂ ਦੀ ਤੁਰੰਤ ਬਹਾਲੀ ਦੇ ਹੁਕਮ ਜਾਰੀ ਕੀਤੇ ਹਨ। ਸਰਪੰਚ ਹਰਦੀਪ ਸਿੰਘ ਦੀਪਾ ਨੇ ਕਿਹਾ ਕਿ ਹਾਈਕੋਰਟ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਾਇਆ ਕਿ ਮੁਅੱਤਲੀ ਦੀ ਕਾਰਵਾਈ ਕਾਨੂੰਨੀ ਨਿਯਮਾਂ ਦੇ ਮੁਤਾਬਕ ਸਹੀ ਨਹੀਂ ਸੀ। ਜਿਸ ਉਪਰੰਤ ਉਨ੍ਹਾਂ ਦੀ ਬਹਾਲੀ ਹੋਈ ਹੈ। ਸਰਪੰਚ ਹਰਦੀਪ ਸਿੰਘ ਦੀਪਾ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੀ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਸੀ। ਉਨ੍ਹਾਂ ਕਿਹਾ ਕਿ ਇਹ ਜਿੱਤ ਇਕੱਲੇ ਉਨ੍ਹਾਂ ਦੀ ਨਹੀਂ, ਸਗੋਂ ਪੂਰੇ ਪਿੰਡ ਚੂੰਘਾ ਦੇ ਨਿਵਾਸੀਆਂ ਅਤੇ ਸੱਚ ਦੀ ਜਿੱਤ ਹੈ।