13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਬਰਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਮਤਿ ਸਮਾਗਮ ਦੌਰਾਨ ਰਾਗੀ-ਢਾਡੀ ਜਥਿਆਂ ਅਤੇ ਕਚਾ ਵਾਚਕਾਂ ਨੇ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਇਤਿਹਾਸਕ ਮਹੱਤਤਾ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

Ad Position 21
repet_subhas-goyals [Copy P29]
ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਿਖੇ ਗੁਰਮਤਿ ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਰਾਗੀ ਜਥਾ। ਅਜੀਤ ਤਸਵੀਰ 13-09-2026
ਬਰਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਮਤਿ ਸਮਾਗਮ ਦੌਰਾਨ ਰਾਗੀ-ਢਾਡੀ ਜਥਿਆਂ ਅਤੇ ਕਚਾ ਵਾਚਕਾਂ ਨੇ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਇਤਿਹਾਸਕ ਮਹੱਤਤਾ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਸਿੱਖ ਕੌਮ ਦੇ ਸਰਬਉੱਚ ਅਤੇ ਸਦੀਵੀ ਗੁਰੂ ਹਨ। ਉਨ੍ਹਾਂ ਕਿਹਾ ਕਿ ਪਹਿਲੇ ਪ੍ਰਕਾਸ਼ ਪੁਰਬ ਦਾ ਦਿਹਾੜਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਤਾ ਰੱਖਦਾ ਹੈ ਅਤੇ ਇਸ ਪਾਵਨ ਦਿਹਾੜੇ ਨੂੰ ਸ਼ਰਧਾ, ਸਤਿਕਾਰ ਅਤੇ ਗੁਰਮਤਿ ਦੀ ਭਾਵਨਾ ਨਾਲ ਮਨਾਉਣਾ ਸਾਡਾ ਸਾਂਝਾ ਫਰਜ਼ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਵਲੋਂ ਦਰਸਾਏ ਗੁਰਮਤਿ ਦੇ ਮਾਰਗ ’ਤੇ ਚੱਲਦਿਆਂ ਆਪਣੇ ਜੀਵਨ ਨੂੰ ਸਫ਼ਲ ਬਣਾਇਆ ਜਾਵੇ ਅਤੇ ਗੁਰਬਾਣੀ ਨਾਲ ਜੁੜ ਕੇ ਮਨੁੱਖਤਾ ਦੀ ਸੇਵਾ ਕੀਤੀ ਜਾਵੇ। ਇਸ ਮੌਕੇ ਸੁਖਪਾਲ ਸਿੰਘ ਕੌਮੀ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ (ਬ), ਮਨਪ੍ਰੀਤ ਸਿੰਘ ਰਿਕਾਰਡ ਕੀਪਰ, ਮਨਪ੍ਰੀਤ ਸਿੰਘ ਕੋਰਟ ਕਲਰਕ, ਕੁਲਦੀਪ ਸਿੰਘ ਆਰ ਕੇ, ਜਸਪਾਲ ਸਿੰਘ ਇੰਚਾਰਜ, ਸੁਖਪਾਲ ਸਿੰਘ ਖੀਵਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਸ: ਲਖਵਿੰਦਰ ਸਿੰਘ ਨੇ ਐਸ.ਐਚ.ਓ ਥਾਣਾ ਧਨੌਲਾ ਦਾ ਚਾਰਜ ਸੰਭਾਲਿਆ ਅਗਲੀ ਖ਼ਬਰ ਪਿੰਡ ਚੂੰਘਾ ਦੇ ਮੁਅੱਤਲ ਸਰਪੰਚ ਹਰਦੀਪ ਸਿੰਘ ਦੀਪਾ ਹਾਈ ਕੋਰਟ ਵਲੋਂ ਮੁੜ ਅਹੁਦੇ ’ਤੇ ਬਹਾਲ
Ad Position 24