12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ ਨੇ ਪਰਾਲੀ ਦੀ ਸੰਭਾਲ ਲਈ ਜਾਗਰੂਕਤਾ ਕੈਂਪ ਲਾਇਆ

ਰੂੜੇਕੇ ਕਲਾਂ, 12 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਗਡਵਾਸੂ ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ ਨੇ ਫ਼ਸਲ ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਜੈਕਟ ਤਹਿਤ ਡਾ: ਪ੍ਰਹਿਲਾਦ ਸਿੰਘ ਤੰਵਰ ਐਸੋਸੀਏਟ ਡਾਇਰੈਕਟਰ ਦੀ ਅਗਵਾਈ ਵਿਚ ਧਰਮਸ਼ਾਲਾ ਪਿੰਡ ਕਾਹਨੇਕੇ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਾਇਆ। ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਨੇ ਇਕੱਤਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ, ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਨੁੱਖੀ ਸਿਹਤ ਅਤੇ ਮਿੱਟੀ ਦੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਸਰੀਰ ਅਨੇਕਾਂ ਬਿਮਾਰੀਆਂ ਦੀ ਲਪੇਟ ਵਿਚ ਆ ਜਾਂਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਰੂੜੇਕੇ ਕਲਾਂ, 12 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਗਡਵਾਸੂ ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ ਨੇ ਫ਼ਸਲ ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਜੈਕਟ ਤਹਿਤ ਡਾ: ਪ੍ਰਹਿਲਾਦ ਸਿੰਘ ਤੰਵਰ ਐਸੋਸੀਏਟ ਡਾਇਰੈਕਟਰ ਦੀ ਅਗਵਾਈ ਵਿਚ ਧਰਮਸ਼ਾਲਾ ਪਿੰਡ ਕਾਹਨੇਕੇ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਾਇਆ। ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਨੇ ਇਕੱਤਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ, ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਨੁੱਖੀ ਸਿਹਤ ਅਤੇ ਮਿੱਟੀ ਦੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਸਰੀਰ ਅਨੇਕਾਂ ਬਿਮਾਰੀਆਂ ਦੀ ਲਪੇਟ ਵਿਚ ਆ ਜਾਂਦਾ ਹੈ। ਝੋਨੇ ਦੀ ਪਰਾਲੀ ਦੀ ਕੁਦਰਤੀ ਤਰੀਕੇ ਨਾਲ ਖੇਤਾਂ ਵਿਚ ਮਿਲਾ ਕੇ ਖ਼ਤਮ ਕਰਨ ਦੀ ਸਲਾਹ ਦਿੱਤੀ। ਜਿਸ ਕਰ ਕੇ ਜ਼ਮੀਨਾਂ ਦੀ ਉਪਜਾਊ ਸ਼ਕਤੀ ਵਿਚ ਵੀ ਵਾਧਾ ਹੁੰਦਾ ਹੈ। ਡਾ: ਸੁਰੇਂਦਰ ਸਿੰਘ ਏ.ਪੀ. ਖੇਤੀ ਵਿਗਿਆਨ ਨੇ ਪਰਾਲੀ ਦੇ ਪ੍ਰਬੰਧਨ ਅਤੇ ਖਾਦ ਦੀ ਸੰਤੁਲਿਤ ਵਰਤੋਂ ਲਈ ਵੱਖ-ਵੱਖ ਮਸ਼ੀਨਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਡਾ: ਹਰਜੀਤ ਸਿੰਘ ਨੇ ਬਾਗ਼ਬਾਨੀ ਫ਼ਸਲਾਂ ਵਿਚ ਪਰਾਲੀ ਦੀ ਵਰਤੋਂ ਬਾਰੇ ਚਰਚਾ ਕੀਤੀ। ਡਾ: ਸੰਜੇ ਕੁਮਾਰ ਨੇ ਕੀੜਿਆਂ ਅਤੇ ਬਿਮਾਰੀਆਂ ਦੇ ਨਿਯੰਤਰਨ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ। ਇਸ ਮੌਕੇ ਪਿੰਡ ਤੇ ਇਲਾਕੇ ਦੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਮੁਕਾਬਲਿਆਂ ’ਚ ਹਾਸਿਲ ਕੀਤੀਆਂ ਪੁਜ਼ੀਸ਼ਨਾਂ ਅਗਲੀ ਖ਼ਬਰ ਸੰਤ ਬਾਬਾ ਭਗਵਾਨ ਦਾਸ ਨੇ ਮਿੰਨੀ ਸਹਾਰਾ ਕਲੱਬ ਵਲੋਂ ਲਾਏ ਮੈਡੀਕਲ ਕੈਂਪ ਦਾ ਕੀਤਾ ਉਦਘਾਟਨ
Ad Position 24