ਪੁਲਿਸ ਨੇ ਆਪ੍ਰੇਸ਼ਨ ਕਾਸੋ ਤਹਿਤ ਨਸ਼ਿਆਂ ਖਿਲਾਫ਼ ਸਰਚ ਅਭਿਆਨ ਚਲਾਇਆ
ਤਪਾ ਮੰਡੀ, 12 ਸਤੰਬਰ (ਪ੍ਰਵੀਨ ਗਰਗ)-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਐਸ. ਐਸ.
ਤਪਾ ਮੰਡੀ, 12 ਸਤੰਬਰ (ਪ੍ਰਵੀਨ ਗਰਗ)-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਥਾਣਾ ਸਦਰ ਤਪਾ ਦੇ ਮੁਖੀ ਅਮਰੀਕ ਸਿੰਘ ਗਰੇਵਾਲ, ਥਾਣਾ ਰੂੜੇਕੇ ਕਲਾਂ ਦੇ ਮੁਖੀ ਗੁਰਮੰਦਰ ਸਿੰਘ ਅਤੇ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਆਪਣੇ ਪੁਲਿਸ ਮੁਲਾਜ਼ਮਾਂ ਦੀ ਟੀਮ ਨਾਲ ਸਾਂਝਾ ਕਾਸੋ ਆਪ੍ਰੇਸ਼ਨ ਕੀਤਾ। ਇਸ ਮੌਕੇ ਪੁਲਿਸ ਵਲੋਂ ਸ਼ਹਿਰ ਦੀ ਬਾਗ਼ ਬਸਤੀ ਨਜ਼ਦੀਕ ਅਤੇ ਤਪਾ ਤਾਜੋ ਕੈਂਚੀਆਂ ਸਥਿਤ ਬਾਹਰਲੀ ਅਨਾਜ ਮੰਡੀ ’ਚ ਸੁੰਨਸਾਨ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ। ਇਸ ਕਾਸੋ ਅਪਰੇਸ਼ਨ ਦੌਰਾਨ ਕੋਈ ਵੀ ਇਤਰਾਜ਼ ਯੋਗ ਨਜਾਇਜ਼ ਨਸ਼ਾ ਸਮਗਰੀ ਹਾਸਲ ਨਹੀਂ ਹੋਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਇਲਾਕੇ ਵਿਚ ਨਸ਼ਾ ਵੇਚਦਾ ਹੈ ਜਾਂ ਨਸ਼ਾ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਥਾਣਾ ਤਪਾ ਵਿਖੇ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ।