16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਰਕਾਰ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਪ੍ਰਤੀ ਪੂਰੀ ਤਰ੍ਹਾਂ ਗੰਭੀਰ- ਵਿਧਾਇਕ ਉੱਗੋਕੇ

ਤਪਾ ਮੰਡੀ, 15 ਸਤੰਬਰ (ਪ੍ਰਵੀਨ ਗਰਗ)- ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਰੱਖਣ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਅਤੇ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਤਪਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 16-09-2026
ਤਪਾ ਮੰਡੀ, 15 ਸਤੰਬਰ (ਪ੍ਰਵੀਨ ਗਰਗ)- ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਰੱਖਣ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਅਤੇ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਤਪਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿੰਨੀਆਂ ਹੀ ਸਰਕਾਰਾਂ ਆਈਆਂ, ਪਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਨਹਿਰੀ ਪਾਣੀ ਦੀ ਖੇਤਾਂ ਲਈ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਵਿਚ ਮਾਨ ਸਰਕਾਰ ਵਲੋਂ ਚੁੱਕਿਆ ਗਿਆ ਕਦਮ ਇਤਿਹਾਸਿਕ ਹੈ। ਮਾਨ ਸਰਕਾਰ ਵਲੋਂ ਨਹਿਰੀ ਪਾਣੀ ਦੀ ਜ਼ਿਆਦਾ ਵਰਤੋਂ ਸਦਕਾ ਖਾਲ਼ਿਆਂ ਦੀਆਂ ਟੇਲਾਂ ਤੱਕ ਪਾਣੀ ਪਹੁੰਚਾਇਆ ਗਿਆ ਹੈ, ਜਿਸ ਦੇ ਸਿੱਟੇ ਵਜੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਹੌਲੀ-ਹੌਲੀ ਉੱਪਰ ਆਉਣਾ ਸ਼ੁਰੂ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਗਏ ਅਹਿਮ ਉਪਰਾਲਿਆਂ ਸਦਕਾ ਪੰਜਾਬ ਵਿਚ ਸਿੰਚਾਈ ਲਈ ਨਹਿਰੀ ਪਾਣੀ ਦੀ ਵਰਤੋਂ ਵਿਚ ਵਾਧਾ ਕਰ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵੱਲ ਇਤਿਹਾਸਿਕ ਕਦਮ ਚੁੱਕੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਖ਼ਿਆਲੀ ਵਿਖੇ ਬਾਬਾ ਰਾਮ ਜੋਗੀ ਪੀਰ ਚੌਥ ਦਾ ਸਾਲਾਨਾ ਸਮਾਗਮ ਸੰਪੰਨ ਅਗਲੀ ਖ਼ਬਰ ਨਵੋਦਿਆ ਵਿਦਿਆਲਿਆ ਵਿਖੇ ਖੂਨਦਾਨ ਕੈਂਪ 18 ਨੂੰ
Ad Position 24