17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ 19 ਨੂੰ ਸੂਬਾ ਪੱਧਰੀ ਰੋਸ ਧਰਨਾ ਦੇਣ ਦਾ ਐਲਾਨ

ਤਪਾ ਮੰਡੀ, 16 ਸਤੰਬਰ (ਵਿਜੇ ਸ਼ਰਮਾ)-ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਪੰਜਾਬ ਰਜਿ: ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਤੀਰਥ ਸਿੰਘ, ਜ਼ਿਲ੍ਹਾ ਜਰਨਲ ਸਕੱਤਰ ਕੁਲਦੀਪ ਕੁਮਾਰ ਨੇ ਦੱਸਿਆ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਸਿੱਧਾ ਵਿਭਾਗ ’ਚ ਸ਼ਾਮਿਲ ਕਰਵਾਉਣ ਲਈ ਇਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਵਲੋਂ ‘ਸਮੂਹ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿਚ ਬਤੌਰ ਇਨਲਿਸਟਮੈਂਟ ਅਤੇ ਆਊਟਸੋਰਸ ਦੀਆਂ ਵੱਖ-ਵੱਖ ਬਾਹਰ ਰਹਿੰਦੀਆਂ ਕੈਟਾਗਰੀਆਂ ਨੂੰ ਪੰਜਾਬ ਰਾਜ ਆਊਟਸੋਰਸ ਪਰਸੋਨਲ (ਕੰਟਰੈਕਟੂਅਲ ਇੰਗੇਜਮੈਂਟ ਵਿਚ ਤਬਦੀਲੀ) ਬਿੱਲ- 2026 ਵਿਚ ਸ਼ਾਮਲ ਕਰ ਕੇ ਤੁਰੰਤ ਪ੍ਰਭਾਵ ਨਾਲ ਲਾਗੂ ਕਰਵਾਉਣ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਤਾਇਨਾਤ ਹਰ ਕੈਟਾਗਰੀ ਨਾਲ ਸੰਬੰਧਿਤ ਠੇਕਾ ਮੁਲਾਜ਼ਮਾਂ ਨੂੰ ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਵਿਚ 15ਵੀਂ ਲੇਬਰ ਕਾਨਫ਼ਰੰਸ, 1957 ਦੀਆਂ ਸਿਫ਼ਾਰਸ਼ਾਂ ਨੂੰ ਸ਼ਾਮਲ ਕਰ ਕੇ ਤਨਖ਼ਾਹ ਨਿਸ਼ਚਿਤ ਕਰਵਾਉਣ ’ਤੇ ਸਮੂਹ ਆਊਟਸੋਰਸ, ਇਨਲਿਸਟਮੈਂਟ, ਠੇਕੇਦਾਰਾਂ, ਕੰਪਨੀਆਂ, ਡੇਲੀਵੇਜ, ਦਿਹਾੜੀਦਾਰ ਠੇਕਾ ਮੁਲਾਜ਼ਮਾਂ ਲਈ ਪੈਨਸ਼ਨ ਅਤੇ ਗਰੈਚੁਟੀ ਦੇ ਲਾਭ ਦੀ ਅਦਾਇਗੀ ਕੀਤੀ ਜਾਵੇ। ਇਸ ਵਿਉਂਤਬੰਦੀ ਨੂੰ ਲਾਗੂ ਕਰਨ ਦੇ ਸਮੇਂ ਤੱਕ ਜਿਨ੍ਹਾਂ ਵਰਕਰਾਂ ਦਾ ਸੇਵਾ ਕਾਲ ਪੂਰਾ ਹੋਣਾ ਵਾਲਾ ਉਸ ਵਰਕਰ ਨੂੰ ਰਿਟਾਇਰੀ ਹੋਣ ’ਤੇ 50 ਲੱਖ ਰੁਪਏ ਦੀ ਅਦਾਇਗੀ ਜਾ ਪਰਿਵਾਰ ਦੀ ਇੱਕ ਜੀ ਨੂੰ ਸਰਕਾਰੀ ਨੌਕਰੀ ਦਿਵਾਉਣ ਅਤੇ ਹਰ ਸ਼੍ਰੇਣੀ ਦੇ ਵਰਕਰਾਂ ਨੂੰ ਈ.

Ad Position 21
No active advertisement
ਅਜੀਤ ਡੈਸਕ 17-09-2026
ਤਪਾ ਮੰਡੀ, 16 ਸਤੰਬਰ (ਵਿਜੇ ਸ਼ਰਮਾ)-ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਪੰਜਾਬ ਰਜਿ: ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਤੀਰਥ ਸਿੰਘ, ਜ਼ਿਲ੍ਹਾ ਜਰਨਲ ਸਕੱਤਰ ਕੁਲਦੀਪ ਕੁਮਾਰ ਨੇ ਦੱਸਿਆ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਸਿੱਧਾ ਵਿਭਾਗ ’ਚ ਸ਼ਾਮਿਲ ਕਰਵਾਉਣ ਲਈ ਇਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਵਲੋਂ ‘ਸਮੂਹ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿਚ ਬਤੌਰ ਇਨਲਿਸਟਮੈਂਟ ਅਤੇ ਆਊਟਸੋਰਸ ਦੀਆਂ ਵੱਖ-ਵੱਖ ਬਾਹਰ ਰਹਿੰਦੀਆਂ ਕੈਟਾਗਰੀਆਂ ਨੂੰ ਪੰਜਾਬ ਰਾਜ ਆਊਟਸੋਰਸ ਪਰਸੋਨਲ (ਕੰਟਰੈਕਟੂਅਲ ਇੰਗੇਜਮੈਂਟ ਵਿਚ ਤਬਦੀਲੀ) ਬਿੱਲ- 2026 ਵਿਚ ਸ਼ਾਮਲ ਕਰ ਕੇ ਤੁਰੰਤ ਪ੍ਰਭਾਵ ਨਾਲ ਲਾਗੂ ਕਰਵਾਉਣ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਤਾਇਨਾਤ ਹਰ ਕੈਟਾਗਰੀ ਨਾਲ ਸੰਬੰਧਿਤ ਠੇਕਾ ਮੁਲਾਜ਼ਮਾਂ ਨੂੰ ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਵਿਚ 15ਵੀਂ ਲੇਬਰ ਕਾਨਫ਼ਰੰਸ, 1957 ਦੀਆਂ ਸਿਫ਼ਾਰਸ਼ਾਂ ਨੂੰ ਸ਼ਾਮਲ ਕਰ ਕੇ ਤਨਖ਼ਾਹ ਨਿਸ਼ਚਿਤ ਕਰਵਾਉਣ ’ਤੇ ਸਮੂਹ ਆਊਟਸੋਰਸ, ਇਨਲਿਸਟਮੈਂਟ, ਠੇਕੇਦਾਰਾਂ, ਕੰਪਨੀਆਂ, ਡੇਲੀਵੇਜ, ਦਿਹਾੜੀਦਾਰ ਠੇਕਾ ਮੁਲਾਜ਼ਮਾਂ ਲਈ ਪੈਨਸ਼ਨ ਅਤੇ ਗਰੈਚੁਟੀ ਦੇ ਲਾਭ ਦੀ ਅਦਾਇਗੀ ਕੀਤੀ ਜਾਵੇ। ਇਸ ਵਿਉਂਤਬੰਦੀ ਨੂੰ ਲਾਗੂ ਕਰਨ ਦੇ ਸਮੇਂ ਤੱਕ ਜਿਨ੍ਹਾਂ ਵਰਕਰਾਂ ਦਾ ਸੇਵਾ ਕਾਲ ਪੂਰਾ ਹੋਣਾ ਵਾਲਾ ਉਸ ਵਰਕਰ ਨੂੰ ਰਿਟਾਇਰੀ ਹੋਣ ’ਤੇ 50 ਲੱਖ ਰੁਪਏ ਦੀ ਅਦਾਇਗੀ ਜਾ ਪਰਿਵਾਰ ਦੀ ਇੱਕ ਜੀ ਨੂੰ ਸਰਕਾਰੀ ਨੌਕਰੀ ਦਿਵਾਉਣ ਅਤੇ ਹਰ ਸ਼੍ਰੇਣੀ ਦੇ ਵਰਕਰਾਂ ਨੂੰ ਈ.ਪੀ.ਐਫ਼. ਅਤੇ ਈ.ਐਸ.ਆਈ. ਲਾਗੂ ਕੀਤਾ ਜਾਵੇ, ਆਦਿ ਸੰਬੰਧੀ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਹਲਕੇ ਧੂਰੀ ਵਿਖੇ 19 ਸਤੰਬਰ ਨੂੰ ਸੂਬਾ ਪੱਧਰੀ ਰੋਸ ਧਰਨਾ ਦੇਣ ਉਪਰੰਤ ਰੋਸ ਪ੍ਰਦਰਸ਼ਨ ਕੀਤਾ ਜਾਣਾ ਹੈ ਜਿਸ ਵਿਚ ਜ਼ਿਲ੍ਹਾ ਮਾਨਸਾ ਦੇ ਵਰਕਰ ਵੱਡੇ ਕਾਫ਼ਲੇ ਸਮੇਤ ਪਹੁੰਚਣਗੇ।
Ad Position 22
No active advertisement
ਪਿਛਲੀ ਖ਼ਬਰ ਵਾਈ.ਐਸ. ਸਕੂਲ ਦੇ ਵਿਦਿਆਰਥੀਆਂ ਨੇ ਸ਼ਤਰੰਜ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਗਣੇਸ਼ ਚਤੁਰਥੀ ਸਮਾਗਮ ਦੌਰਾਨ ਕੀਰਤਨ ਮੰਡਲ ਨੇ ਬੰਨ੍ਹਿਆ ਰੰਗ ਸੁਖਵਿੰਦਰ ਸਿੰਘ ਮੁੰਦਰੀ ਅਤੇ ਪਤਵੰਤਿਆਂ ਦਾ ਕੀਤਾ ਸਨਮਾਨ
Ad Position 24