ਖੇਡਾਂ ਵਤਨ ਪੰਜਾਬ ਦੀਆਂ ਵਿਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਤਪਾ ਮੰਡੀ, 16 ਸਤੰਬਰ (ਵਿਜੇ ਸ਼ਰਮਾ)- ਖੇਡਾਂ ਵਤਨ ਪੰਜਾਬ ਦੀਆਂ ਵਿਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਜਿਨ੍ਹਾਂ ਨੂੰ ਸਕੂਲ ਦੇ ਚੇਅਰਮੈਨ ਬਾਬਾ ਬੂਟਾ ਸਿੰਘ, ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਵਲੋਂ ਸਨਮਾਨਿਤ ਕੀਤਾ ਗਿਆ।
ਤਪਾ ਮੰਡੀ, 16 ਸਤੰਬਰ (ਵਿਜੇ ਸ਼ਰਮਾ)- ਖੇਡਾਂ ਵਤਨ ਪੰਜਾਬ ਦੀਆਂ ਵਿਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਜਿਨ੍ਹਾਂ ਨੂੰ ਸਕੂਲ ਦੇ ਚੇਅਰਮੈਨ ਬਾਬਾ ਬੂਟਾ ਸਿੰਘ, ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਬਲਾਕ ਸ਼ਹਿਣਾ ’ਚੋਂ ਸਕੂਲ ਦੇ ਵਿਦਿਆਰਥੀਆਂ ਨੇ ਗੋਲਾ, 200 ਮੀਟਰ, 600 ਮੀਟਰ ਅਤੇ 300 ਮੀਟਰ, ਡਿਸਕਸ ਲੌਂਗ ਜੰਪ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਜ਼ਿਲ੍ਹੇ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਦੀ ਮੈਨੇਜਮੈਂਟ ਅਤੇ ਸਟਾਫ਼ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਬਾਬਾ ਬੂਟਾ ਸਿੰਘ ਵਲੋਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਹੋਇਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।