16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪਿੰਡ ਬੱਲੋਕੇ ਦੇ 50 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ

ਸ਼ਹਿਣਾ, 16 ਸਤੰਬਰ (ਸੁਰੇਸ਼ ਗੋਗੀ)-ਪੰਜਾਬ ’ਚ ਜੋ ਬਦਲਾਅ ‘ਆਪ’ ਨੇ ਲਿਆਂਦਾ, ਉਸ ਨਾਲ ਸੂਬੇ ਦੇ ਲੋਕਾਂ ਨੇ ਹਰ ਪਾਸਿਓਂ ਸੁੱਖ ਦਾ ਸਾਹ ਲਿਆ । ਇਹ ਸ਼ਬਦ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਪਿੰਡ ਬੱਲੋਕੇ ਦੇ 50 ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਿਲ ਕਰਨ ਸਮੇਂ ਆਖੇ।

Ad Position 21
repet_subhas-goyals [Copy P29]
Ad Position 21
drinking water
ਅਜੀਤ ਡੈਸਕ 17-09-2026
ਸ਼ਹਿਣਾ, 16 ਸਤੰਬਰ (ਸੁਰੇਸ਼ ਗੋਗੀ)-ਪੰਜਾਬ ’ਚ ਜੋ ਬਦਲਾਅ ‘ਆਪ’ ਨੇ ਲਿਆਂਦਾ, ਉਸ ਨਾਲ ਸੂਬੇ ਦੇ ਲੋਕਾਂ ਨੇ ਹਰ ਪਾਸਿਓਂ ਸੁੱਖ ਦਾ ਸਾਹ ਲਿਆ । ਇਹ ਸ਼ਬਦ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਪਿੰਡ ਬੱਲੋਕੇ ਦੇ 50 ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਿਲ ਕਰਨ ਸਮੇਂ ਆਖੇ। ਉਨ੍ਹਾਂ ਕਿਹਾ ਕਿ ਹੁਣ ਤੱਕ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਹਿਤਾਂ ਲਈ ਕੁੱਝ ਨਹੀਂ ਕੀਤਾ, ਸਿਰਫ਼ ਫੋਕੇ ਲਾਰਿਆਂ ਤੱਕ ਹੀ ਪੰਜਾਬ ਦੇ ਲੋਕਾਂ ਨੂੰ ਰੱਖਿਆ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਜਨ ਕਲਿਆਣ ਯੋਜਨਾਵਾਂ ਦਾ ਪੰਜਾਬ ਦੇ ਸਮੂਹ ਲੋਕਾਂ ਨੇ ਅਸਰ ਕਬੂਲਿਆ ਹੈ। ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਜਾਣ ਨਾਲ ਸੂਬੇ ਦੇ ਗ਼ਰੀਬ ਲੋਕਾਂ ਨੂੰ ਆਪਣੀਆਂ ਸਿਹਤ ਸਹੂਲਤਾਂ ਸਬੰਧੀ ਦੂਰ ਨਹੀਂ ਜਾਣਾ ਪੈਂਦਾ, ਮਹਿੰਗੇ ਟੈਸਟਾਂ ਤੋਂ ਬਚਾਅ ਹੋ ਗਿਆ ਅਤੇ ਦਵਾਈਆਂ ਮੁਫ਼ਤ ਮਿਲਣ ਲੱਗੀਆਂ ਹਨ । ਇਸ ਮੌਕੇ ਸਰਪੰਚ ਧਰਮਵੀਰ ਸਿੰਘ ਦੀ ਅਗਵਾਈ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ। ਇਸ ਸਮੇਂ ਹਰਚਰਨ ਸਿੰਘ ਮਾਨ ਸਰਪੰਚ ਜੰਡਸਰ, ਲਵਦੀਪ ਸਿੰਘ ਭਗਤਪੁਰਾ, ਸਤਵੰਤ ਸਿੰਘ, ਹਰਪਾਲ ਸਿੰਘ, ਰਣਜੀਤ ਸਿੰਘ ਕਲੱਬ ਪ੍ਰਧਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਹੁੱਕ ਟੁੱਟ ਜਾਣ ਕਾਰਨ ਨਮਕ ਦੀ ਭਰੀ ਟਰਾਲੀ ਪਲਟੀ ਅਗਲੀ ਖ਼ਬਰ ਬਿਜਲੀ ਕੱਟਾਂ ਅਤੇ ਵੱਧ ਬਿਜਲੀ ਬਿੱਲਾਂ ਦੇ ਵਿਰੋਧ ’ਚ ਅਕਾਲੀ ਦਲ (ਬ) ਵਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
Ad Position 24