16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਅਕਾਲੀ ਦਲ (ਬ) ਵਲੋਂ ਬਿਜਲੀ ਕੱਟਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਵਿਖੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ

ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬਿਜਲੀ ਸਪਲਾਈ ਵਿਚ ਲੱਗ ਰਹੇ ਲੰਬੇ ਅਤੇ ਅਣਐਲਾਨੇ ਕੱਟਾਂ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਤਪਾ ਵਿਖੇ ਸਰਕਾਰ ਖ਼ਿਲਾਫ਼ ਵਿਸ਼ਾਲ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

Ad Position 21
repet_subhas-goyals [Copy P29]
Ad Position 21
drinking water
ਅਜੀਤ ਡੈਸਕ 17-09-2026
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬਿਜਲੀ ਸਪਲਾਈ ਵਿਚ ਲੱਗ ਰਹੇ ਲੰਬੇ ਅਤੇ ਅਣਐਲਾਨੇ ਕੱਟਾਂ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਤਪਾ ਵਿਖੇ ਸਰਕਾਰ ਖ਼ਿਲਾਫ਼ ਵਿਸ਼ਾਲ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਅੱਜ ਹਾਲਾਤ ਇਸ ਦੇ ਬਿਲਕੁਲ ਉਲਟ ਹਨ। ਪੰਜਾਬ ਦੇ ਲੋਕ ਲੰਬੇ ਅਣਐਲਾਨੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਹਨ ਅਤੇ ਕਿਸਾਨਾਂ ਨੂੰ ਵੀ ਲੋੜ ਅਨੁਸਾਰ ਨਿਰਵਿਘਨ ਬਿਜਲੀ ਸਪਲਾਈ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਿਜਲੀ ਦੀ ਮੰਗ ਹਰ ਸਾਲ ਲਗਾਤਾਰ ਵੱਧ ਰਹੀ ਹੈ, ਪਰ ਸਰਕਾਰ ਵਲੋਂ ਨਵੀਂ ਬਿਜਲੀ ਪੈਦਾਵਾਰ ਵਧਾਉਣ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਮੇਂ ਵਿਚ ਕਈ ਇਲਾਕਿਆਂ ਵਿਚ ਕਈ ਕਈ ਘੰਟੇ ਬਿਜਲੀ ਦੇ ਕੱਟ ਲੱਗ ਰਹੇ ਹਨ, ਜਦਕਿ ਕਿਸਾਨਾਂ ਨੂੰ ਮੋਟਰਾਂ ਲਈ ਵੀ 4 ਘੰਟਿਆਂ ਤੋਂ ਵੱਧ ਬਿਜਲੀ ਨਹੀਂ ਮਿਲ ਰਹੀ। ਜਿਸ ਕਾਰਨ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਰਹੀਆਂ ਹਨ। ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦਿਆਂ ਐਡਵੋਕੇਟ ਰਾਹੀ ਨੇ ਕਿਹਾ ਕਿ ਸੂਬੇ ਅੰਦਰ ਅੱਜ ਜੰਗਲ ਰਾਜ ਵਰਗੇ ਹਾਲਾਤ ਬਣੇ ਹੋਏ ਹਨ। ਫਿਰੌਤੀਆਂ, ਲੁੱਟਾਂ-ਖੋਹਾਂ ਤੇ ਹੋਰ ਅਪਰਾਧਾਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਪੁਲਿਸ ਥਾਣਿਆਂ ਤੱਕ ਵਿਚ ਧਮਾਕੇ ਹੋ ਰਹੇ ਹੋਣ ਤਾਂ ਆਮ ਲੋਕਾਂ ਦੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਨਸ਼ਿਆਂ ਦੇ ਮੁੱਦੇ ’ਤੇ ਬੋਲਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਾ ਸ਼ਰੇਆਮ ਵਿਕ ਰਿਹਾ ਹੈ, ਜਿਸ ਕਾਰਨ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿਚ ਫਸਦੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਖ-ਵੱਖ ਸਰਕਾਰਾਂ ਨੂੰ ਮੌਕਾ ਦੇ ਕੇ ਦੇਖ ਲਿਆ ਹੈ ਅਤੇ ਹੁਣ ਉਹ ਮੁੜ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਐਡਵੋਕੇਟ ਰਾਹੀ ਵਲੋਂ ਸਮੂਹ ਵਰਕਰਾਂ ਸਮੇਤ ਸਰਕਾਰ ਦੇ ਨਾਂਅ ਐਸ.ਡੀ.ਐਮ. ਤਪਾ ਆਯੂਸ਼ ਗੋਇਲ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਪਾਰਟੀ ਦੇ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਪੰਮਾ ਤਾਜੋ, ਸਰਪੰਚ ਗੁਰਜੰਟ ਸਿੰਘ ਦਰਾਜ਼, ਹਰਜਿੰਦਰ ਸਿੰਘ ਪਾਲੀ, ਕਰਮਜੀਤ ਸਿੰਘ ਪੋਹਲਾ, ਬੇਅੰਤ ਮਾਂਗਟ, ਮਿਸਤਰੀ ਬਲਜਿੰਦਰ ਸਿੰਘ, ਗੁਲਾਬ ਸਿੰਘ ਕਾਲਾ, ਕੌਂਸਲਰ ਗੁਰਮੀਤ ਸਿੰਘ ਰੋੜ, ਸੁਰਿੰਦਰ ਖੱਟਰ, ਬੇਅੰਤ ਮਾਂਗਟ, ਟੀਟੂ ਦੀਕਸ਼ਿਤ, ਨੰਬਰਦਾਰ ਸਤਵਿੰਦਰ ਸਿੰਘ ਸੋਨਾ, ਗੁਲਾਬ ਸਿੰਘ, ਵਿਨੋਦ ਕਾਲਾ, ਗੁਰਦੀਪ ਚੱਠਾ ਤਪਾ, ਪਰਮਜੀਤ ਸਿੰਘ ਟੀਟੂ, ਪਰਮਿੰਦਰ ਚੱਠਾ, ਮੰਦਰ ਸਿੰਘ ਕਾਲਾ, ਜਸਵੀਰ ਸਿੰਘ ਧੰਮੀ, ਗੁਰਦੀਪ ਸਿੰਘ ਦਰਾਜ਼, ਨੰਬਰਦਾਰ ਸਤਨਾਮ ਸਿੰਘ, ਜਸਪਾਲ ਸਿੰਘ ਢਿੱਲੋਂ, ਬੂਟਾ ਤਾਜੋ, ਐਸ. ਕੁਮਾਰ, ਬਿੱਟੂ ਬਰਾੜ, ਜੱਗੀ ਸਿੰਘ ਆਦਿ ਵੱਡੀ ਗਿਣਤੀ ’ਚ ਪਾਰਟੀ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਬੀ.ਐਸ. ਪਬਲਿਕ ਸਕੂਲ ਦੇ ਖਿਡਾਰੀਆਂ ਨੇ ਚਾਂਦੀ ਦੇ ਤਗਮੇ ਜਿੱਤੇ ਅਗਲੀ ਖ਼ਬਰ ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਹੁੱਕ ਟੁੱਟ ਜਾਣ ਕਾਰਨ ਨਮਕ ਦੀ ਭਰੀ ਟਰਾਲੀ ਪਲਟੀ
Ad Position 24