18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਾਂਝੀ ਸੰਘਰਸ਼ ਕਮੇਟੀ ਵਲੋਂ ਉਪ ਮੁੱਖ ਇੰਜੀਨੀਅਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 17 ਸਤੰਬਰ (ਅਸ਼ੋਕ ਭਾਰਤੀ)- ਸਾਂਝੀ ਸੰਘਰਸ਼ ਕਮੇਟੀ ਬਰਨਾਲਾ ਵਲੋਂ ਕਨਵੀਨਰ ਇੰਜ: ਗੁਰਲਾਭ ਸਿੰਘ ਮੌੜ ਦੀ ਅਗਵਾਈ ਵਿਚ ਉਪ ਮੁੱਖ ਇੰਜੀ: ਹਰਵੇਲ ਸਿੰਘ ਧਾਲੀਵਾਲ ਨੂੰ ਮੰਗ-ਪੱਤਰ ਦਿੱਤਾ ਗਿਆ। ਇਸ ਮੌਕੇ ਕਨਵੀਨਰ ਇੰਜ: ਗੁਰਲਾਭ ਸਿੰਘ ਮੌੜ ਨੇ ਕਿਹਾ ਕਿ ਕਮੇਟੀ ਮੈਂਬਰਾਂ ਨੇ ਬਿਜਲੀ ਮੁਲਾਜ਼ਮਾਂ ਦੀ ਗਿਣਤੀ ਬਹੁਤ ਘੱਟ ਹੋਣ ਕਾਰਨ ਬਿਜਲੀ ਮੁਲਾਜ਼ਮਾਂ ਦੀਆਂ ਹੋਰ ਵਿਭਾਗਾਂ ਵਿਚ ਡਿਊਟੀਆਂ ਲਾਉਣ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ।

Ad Position 21
No active advertisement
ਅਜੀਤ ਡੈਸਕ 18-09-2026
ਬਰਨਾਲਾ, 17 ਸਤੰਬਰ (ਅਸ਼ੋਕ ਭਾਰਤੀ)- ਸਾਂਝੀ ਸੰਘਰਸ਼ ਕਮੇਟੀ ਬਰਨਾਲਾ ਵਲੋਂ ਕਨਵੀਨਰ ਇੰਜ: ਗੁਰਲਾਭ ਸਿੰਘ ਮੌੜ ਦੀ ਅਗਵਾਈ ਵਿਚ ਉਪ ਮੁੱਖ ਇੰਜੀ: ਹਰਵੇਲ ਸਿੰਘ ਧਾਲੀਵਾਲ ਨੂੰ ਮੰਗ-ਪੱਤਰ ਦਿੱਤਾ ਗਿਆ। ਇਸ ਮੌਕੇ ਕਨਵੀਨਰ ਇੰਜ: ਗੁਰਲਾਭ ਸਿੰਘ ਮੌੜ ਨੇ ਕਿਹਾ ਕਿ ਕਮੇਟੀ ਮੈਂਬਰਾਂ ਨੇ ਬਿਜਲੀ ਮੁਲਾਜ਼ਮਾਂ ਦੀ ਗਿਣਤੀ ਬਹੁਤ ਘੱਟ ਹੋਣ ਕਾਰਨ ਬਿਜਲੀ ਮੁਲਾਜ਼ਮਾਂ ਦੀਆਂ ਹੋਰ ਵਿਭਾਗਾਂ ਵਿਚ ਡਿਊਟੀਆਂ ਲਾਉਣ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦਾ ਅਦਾਰਾ ਇਕ ਐਮਰਜੈਸੀ ਅਦਾਰਾ ਹੈ, ਜਿਸ ਕਾਰਨ ਬਿਜਲੀ ਸਪਲਾਈ ਨੂੰ ਚਾਲੂ ਰੱਖਣ ਲਈ ਇਸ ਦੇ ਮੁਲਾਜ਼ਮਾਂ ਦੀ ਹੋਰ ਵਿਭਾਗਾਂ ਵਿਚ ਡਿਊਟੀ ਲਗਾਉਣ ਤੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਅਸਰ ਪੈਦਾ ਹੈ ਅਤੇ ਬਿਜਲੀ ਵਿਭਾਗ ਦੇ ਚੱਲ ਰਹੇ ਕੰਮਾਂ ਵਿਚ ਦੇਰੀ ਹੁੰਦੀ ਹੈ। ਇਸ ਲਈ ਬਿਜਲੀ ਮੁਲਾਜ਼ਮਾਂ ਦੀਆਂ ਡਿਊਟੀਆਂ ਹੋਰ ਵਿਭਾਗ ਵਿਚ ਲਗਾਉਣੀਆ ਗਲਤ ਹਨ। ਇਸ ਮੌਕੇ ਇੰਜ: ਹਰਵੇਲ ਸਿੰਘ ਧਾਲੀਵਾਲ ਨੇ ਇਨ੍ਹਾ ਮੁਸ਼ਕਲਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਇੰਜ: ਸੁਖਵਿੰਦਰ ਸਿੰਘ ਸੰਘੇੜਾ, ਇੰਜ: ਦਲਜੀਤ ਸਿੰਘ, ਕੁਲਵੰਤ ਸਿੰਘ ਢਿਲਵਾਂ, ਕਮਲਜੀਤ ਸਿੰਘ, ਰਣਜੋਧ ਸਿੰਘ, ਸੂਰਜ ਸਿੰਘ, ਗੁਰਦੀਪ ਸਿੰਘ, ਗੁਰਵਿੰਦਰ ਸਿੰਘ ਸੰਧੂ, ਇੰਜ: ਸੁਭਮ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਸਿੰਘ ਸਾਹੋਕੇ ਨੂੰ ਨਾਭਾ ਵਿਧਾਨ ਸਭਾ ਹਲਕੇ ਦਾ ਅਬਜ਼ਰਵਰ ਨਿਯੁਕਤ ਕੀਤਾ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਔਰਤਾਂ ਕਾਬੂ
Ad Position 24