18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪ੍ਰਕਾਸ਼ ਪੁਰਬ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸ਼ਹਿਣਾ, 17 ਸਤੰਬਰ (ਸੁਰੇਸ਼ ਗੋਗੀ)- ਸ਼ਹਿਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਗਿੱਲ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਭਾਈ ਸਤਪਾਲ ਸਿੰਘ ਅਤੇ ਪ੍ਰਸਿੱਧ ਧਰਮ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਖ਼ਾਲਸਾ ਸਾਬਕਾ ਸਰਪੰਚ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਮਾਰਗ ਦਰਸ਼ਕ ਹਨ।

Ad Position 21
No active advertisement
ਅਜੀਤ ਡੈਸਕ 18-09-2026
ਸ਼ਹਿਣਾ, 17 ਸਤੰਬਰ (ਸੁਰੇਸ਼ ਗੋਗੀ)- ਸ਼ਹਿਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਗਿੱਲ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਭਾਈ ਸਤਪਾਲ ਸਿੰਘ ਅਤੇ ਪ੍ਰਸਿੱਧ ਧਰਮ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਖ਼ਾਲਸਾ ਸਾਬਕਾ ਸਰਪੰਚ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਮਾਰਗ ਦਰਸ਼ਕ ਹਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਬੰਦ ਸਿੰਘਾਂ ਦੀ ਰਿਹਾਈ ਲਈ ਸਮੁੱਚੀ ਸਿੱਖ ਕੌਮ ਨੂੰ ਅਰਦਾਸ ਬੇਨਤੀ ਕਰਨੀ ਚਾਹੀਦੀ ਹੈ ਤਾਂ ਜੋ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਰਿਹਾਈ ਮਿਲ ਸਕੇ। ਇਸ ਮੌਕੇ ਸੁਖਦੇਵ ਸਿੰਘ ਝੋਰੜ, ਹਰਪਾਲ ਸਿੰਘ, ਸੇਵਕ ਸਿੰਘ, ਬਾਬਾ ਨਗਿੰਦਰ ਸਿੰਘ, ਜਤਿੰਦਰ ਸਿੰਘ ਖਹਿਰਾ ਸਾਬਕਾ ਸਰਪੰਚ, ਜਗਸੀਰ ਸਿੰਘ ਪੰਚ, ਸੌਦਾਗਰ ਸਿੰਘ, ਗੁਰਜੀਤ ਸਿੰਘ ਜੰਡੂ ਸੈਕਟਰੀ, ਮਾਸਟਰ ਬਲਦੇਵ ਸਿੰਘ, ਗੁਰਚਰਨ ਸਿੰਘ ਨਿੰਮਵਾਲਾ, ਪ੍ਰੀਤਮ ਸਿੰਘ, ਧਿਆਨ ਸਿੰਘ ਰਾਗੀ, ਬੇਅੰਤ ਸਿੰਘ ਪੰਚ, ਸੁਰਜੀਤ ਸਿੰਘ ਜਿਲੇਦਾਰ, ਸਵਰਨ ਸਿੰਘ ਗਿੱਲ, ਜਸਵਿੰਦਰ ਸਿੰਘ ਭੁੱਲਰ, ਗੁਰਮੇਲ ਸਿੰਘ ਝੱਲੀ, ਰੂਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਰੂਤੀ ਕਾਰ ਚੋਰੀ ਕਰਨ ਵਾਲੇ ਨਾਮਾਲੂਮ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 19 ਤੋਂ
Ad Position 24