ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 75 ਅਪਾਹਜਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ 70 ਫ਼ੀਸਦੀ ਤੋਂ ਜ਼ਿਆਦਾ ਵਾਲੇ 75 ਅਪਾਹਜਾਂ ਹਨ ਨੂੰ ਮਦਦ ਦੇ ਤੌਰ ’ਤੇ ਮਹੀਨਾਵਾਰ ਪੈਨਸ਼ਨ ਦੇ ਚੈੱਕ ਵੰਡੇ ਗਏ। ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਸੰਸਥਾ ਦੇ ਚੇਅਰਮੈਨ ਡਾ: ਐਸ.
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ 70 ਫ਼ੀਸਦੀ ਤੋਂ ਜ਼ਿਆਦਾ ਵਾਲੇ 75 ਅਪਾਹਜਾਂ ਹਨ ਨੂੰ ਮਦਦ ਦੇ ਤੌਰ ’ਤੇ ਮਹੀਨਾਵਾਰ ਪੈਨਸ਼ਨ ਦੇ ਚੈੱਕ ਵੰਡੇ ਗਏ। ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਸੰਸਥਾ ਦੇ ਚੇਅਰਮੈਨ ਡਾ: ਐਸ.ਪੀ. ਸਿੰਘ ਉਬਰਾਏ ਲੋੜਵੰਦਾਂ ਦੀ ਮਦਦ ਕਰਨ ਲਈ ਹਮੇਸ਼ਾ ਹੀ ਤਤਪਰ ਰਹਿੰਦੇ ਹਨ। ਸਮੁੱਚੇ ਪੰਜਾਬ ਤੋਂ ਇਲਾਵਾ ਰਾਜਸਥਾਨ, ਹਰਿਆਣਾ ਤੇ ਹੋਰ ਜਿੱਥੇ ਕਿਤੇ ਵੀ ਲੋੜ ਪੈਂਦੀ ਹੈ ਉਹ ਸੇਵਾਵਾਂ ਹਮੇਸ਼ਾ ਹਾਜ਼ਰ ਰਹਿੰਦੇ ਹਨ। ਡਾ: ਉਬਰਾਏ ਵਲੋਂ ਸਿੱਖਿਆ ਦਾ ਵਿਸਥਾਰ ਕਰਨ ਲਈ ਇਕ ਯੂਨੀਵਰਸਿਟੀ ਦਾ ਨਿਰਮਾਣ ਕੀਤਾ ਗਿਆ ਹੈ। ਜਿਸ ਵਿਚ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ। ਇਸ ਮੌਕੇ ਕੁਲਵਿੰਦਰ ਸਿੰਘ ਕਾਲਾ, ਗੁਰਜੰਟ ਸਿੰਘ ਸੋਨਾ, ਸੁਖਦਰਸ਼ਨ ਸਿੰਘ, ਵਾਰੰਟ ਅਫ਼ਸਰ ਸ਼ਮਸ਼ੇਰ ਸਿੰਘ, ਵਰੰਟ ਅਫ਼ਸਰ ਅਵਤਾਰ ਸਿੰਘ, ਕੈਪਟਨ ਬਿਕਰ ਸਿੰਘ, ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਸੂਬੇਦਾਰ ਗੁਰਜੰਟ ਸਿੰਘ, ਜਥੇਦਾਰ ਗੁਰਮੀਤ ਸਿੰਘ ਧੌਲਾ, ਹੌਲਦਾਰ ਬਸੰਤ ਸਿੰਘ ਉਗੋਕੇ, ਗੁਰਦੇਵ ਸਿੰਘ ਮੱਕੜਾ, ਜਥੇਦਾਰ ਜਸਪਾਲ ਸਿੰਘ ਆਦਿ ਮੈਂਬਰ ਵੀ ਹਾਜ਼ਰ ਸਨ।