ਸਿਹਤ ਵਿਭਾਗ ਵਲੋਂ ‘ਅੰਤਰਰਾਸ਼ਟਰੀ ਸੱਪ ਦੇ ਡੰਗਣ ’ਤੇ ਜਾਗਰੂਕਤਾ ਦਿਵਸ’ ਸਬੰਧੀ ਗਤੀਵਿਧੀਆਂ ਕਰਵਾਈਆਂ
ਬਰਨਾਲਾ, 18 ਸਤੰਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ‘ਅੰਤਰਰਾਸ਼ਟਰੀ ਸੱਪ ਦੇ ਡੰਗਣ ’ਤੇ ਜਾਗਰੂਕਤਾ ਦਿਵਸ’ ਸਬੰਧੀ ਸਿਹਤ ਸੰਸਥਾਵਾਂ ਵਿਚ ਗਤੀਵਿਧੀਆਂ ਕੀਤੀਆਂ ਗਈਆਂ ਤਾਂ ਜੋ ਸੱਪ ਦੇ ਡੰਗਣ ਤੋਂ ਬਾਅਦ ਜਲਦੀ ਇਲਾਜ ਕਰਵਾ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਇੰਚਾਰਜ ਸਿਵਲ ਸਰਜਨ ਬਰਨਾਲਾ ਡਾ: ਗੁਰਮਿੰਦਰ ਕੌਰ ਔਜਲਾ (ਡਿਪਟੀ ਮੈਡੀਕਲ ਕਮਿਸ਼ਨਰ) ਦੀ ਅਗਵਾਈ ਹੇਠ ਟੀਮ ਵਲੋਂ ਮਰੀਜ਼ਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਗਿਆ।
‘
‘ਅੰਤਰਰਾਸ਼ਟਰੀ ਸੱਪ ਦੇ ਡੰਗਣ ’ਤੇ ਜਾਗਰੂਕਤਾ ਦਿਵਸ’ ਸਬੰਧੀ ਜਾਗਰੂਕ ਕਰਦੇ ਹੋਏ ਸਿਹਤ ਵਿਭਾਗ ਕਰਮਚਾਰੀ। ਅਜੀਤ ਤਸਵੀਰ
19-09-2026
ਬਰਨਾਲਾ, 18 ਸਤੰਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ‘ਅੰਤਰਰਾਸ਼ਟਰੀ ਸੱਪ ਦੇ ਡੰਗਣ ’ਤੇ ਜਾਗਰੂਕਤਾ ਦਿਵਸ’ ਸਬੰਧੀ ਸਿਹਤ ਸੰਸਥਾਵਾਂ ਵਿਚ ਗਤੀਵਿਧੀਆਂ ਕੀਤੀਆਂ ਗਈਆਂ ਤਾਂ ਜੋ ਸੱਪ ਦੇ ਡੰਗਣ ਤੋਂ ਬਾਅਦ ਜਲਦੀ ਇਲਾਜ ਕਰਵਾ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਇੰਚਾਰਜ ਸਿਵਲ ਸਰਜਨ ਬਰਨਾਲਾ ਡਾ: ਗੁਰਮਿੰਦਰ ਕੌਰ ਔਜਲਾ (ਡਿਪਟੀ ਮੈਡੀਕਲ ਕਮਿਸ਼ਨਰ) ਦੀ ਅਗਵਾਈ ਹੇਠ ਟੀਮ ਵਲੋਂ ਮਰੀਜ਼ਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਡਾ: ਇੰਦੂ ਬਾਂਸਲ ਅਤੇ ਡਾ: ਕਰਨਦੀਪ ਸਿੰਘ ਐਮ.ਡੀ. ਮੈਡੀਸਨ ਸਿਵਲ ਹਸਪਤਾਲ ਬਰਨਾਲਾ ਨੇ ਦੱਸਿਆ ਕਿ ਸੱਪ ਦੇ ਕੱਟਣ ਤੋਂ ਤੁਰੰਤ ਬਾਅਦ ਡਾਕਟਰੀ ਮਦਦ ਲੈਣੀ ਬਹੁਤ ਜ਼ਰੂਰੀ ਹੈ, ਕਿਉਂਕਿ ਸਮੇਂ ਸਿਰ ਇਲਾਜ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ, ਜਲਦੀ ਤੋਂ ਜਲਦੀ ਵਿਅਕਤੀ ਨੂੰ ਨੇੜੇ ਦੇ ਸਰਕਾਰੀ ਹਸਪਤਾਲ ਲੈ ਜਾਓ। ਐਂਟੀ ਵੀਨਮ ਟੀਕਾ ਹੀ ਸਭ ਤੋਂ ਪ੍ਰਭਾਵਸ਼ਾਲੀ ਇਲਾਜ ਹੈ, ਜੋ ਜ਼ਿਲ੍ਹੇ ਦੇ ਸਿਵਲ ਹਸਪਤਾਲ ਬਰਨਾਲਾ, ਸਬ ਡਵੀਜ਼ਨਲ ਹਸਪਤਾਲ ਤਪਾ, ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ, ਧਨੌਲਾ ਵਿਖੇ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਸੱਪ ਦੇ ਡੰਗਣ ’ਤੇ ਪਹਿਲਾਂ ਮਰੀਜ਼ ਨੂੰ ਸ਼ਾਂਤ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਡਰ ਦਿਲ ਦੀ ਧੜਕਣ ਨੂੰ ਵਧਾਉਂਦਾ ਹੈ, ਜਿਸ ਕਾਰਨ ਜ਼ਹਿਰ ਪੂਰੇ ਸਰੀਰ ਵਿਚ ਤੇਜੀ ਨਾਲ ਫੈਲਦਾ ਹੈ। ਜਖਮ ਨੂੰ ਕੱਸ ਕੇ ਨਾ ਬੰਨ੍ਹੋ, ਕਿਉਂਕਿ ਇਸ ਨਾਲ ਟਿਸ਼ੂਆਂ ਨੂੰ ਨੁਕਸਾਨ ਹੋ ਸਕਦਾ ਹੈ ਅਤੇ ਡੰਗ ਵਾਲੀ ਥਾਂ ਤੋਂ ਜ਼ਹਿਰ ਮੂੰਹ ਨਾਲ ਨਹੀਂ ਚੂਸਣਾ ਚਾਹੀਦਾ ਅਤੇ ਜਖਮ ਨੂੰ ਸਾਬਣ ਪਾਣੀ ਨਾਲ ਸਾਫ ਕਰ ਕੇ ਗਿੱਲੇ ਕੱਪੜੇ ਨਾਲ ਢੱਕਣਾ ਚਾਹੀਦਾ ਹੈ। ਸੱਪ ਜਾਂ ਕਿਸੇ ਜ਼ਹਿਰੀਲੇ ਜਾਨਵਰ ਦੇ ਡੰਗ ਜਾਣ ’ਤੇ ਤੁਰੰਤ 108 ਨੰਬਰ ’ਤੇ ਐਂਬੂਲੈਂਸ ਨੂੰ ਕਾਲ ਕਰੋ ਅਤੇ ਜਿੰਨੀ ਜਲਦੀ ਹੋ ਸਕੇ, ਵਿਅਕਤੀ ਨੂੰ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਐਪਡਿਮਾਲੋਜਿਸਟ ਡਾ: ਮੁਨੀਸ਼ ਕੁਮਾਰ ਵੀ ਹਾਜ਼ਰ ਸਨ।