ਮਰਿਆਦਾ ਪੁਰਸ਼ੋਤਮ ਪ੍ਰਭੂ ਸ੍ਰੀ ਰਾਮ ਚੰਦਰ ਸ਼ਾਂਤੀ ਅਤੇ ਸਦਭਾਵਨਾ ਦੇ ਪ੍ਰਤੀਕ-ਵਿਧਾਇਕ ਉੱਗੋਕੇ
ਤਪਾ ਮੰਡੀ, 18 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਰਾਮ ਲੀਲ੍ਹਾ ਗਰਾਊਂਡ ਵਿਖੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ, ਜਿੱਥੇ ਉਨ੍ਹਾਂ ਆਜ਼ਾਦ ਕਲਚਰਲ ਐਂਡ ਰਾਮ ਲੀਲ੍ਹਾ ਦੁਸਹਿਰਾ ਕਮੇਟੀ ਦੇ ਸਮੂਹ ਅਹੁਦੇਦਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਰਿਆਦਾ ਪੁਰਸ਼ੋਤਮ ਪ੍ਰਭੂ ਸ੍ਰੀ ਰਾਮ ਚੰਦਰ ਜੀ ਦਾ ਜੀਵਨ ਸਾਨੂੰ ਸਚਾਈ, ਮਰਿਆਦਾ, ਤਿਆਗ, ਸੇਵਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਵਿਧਾਇਕ ਉੱਗੋਕੇ ਨੇ ਕਿਹਾ ਕਿ ਧਾਰਮਿਕ ਸਮਾਗਮ ਸਾਨੂੰ ਆਪਣੀ ਵਿਰਾਸਤ ਅਤੇ ਸੰਸਕ੍ਰਿਤੀ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪ੍ਰੇਰਿਤ ਕਰਦੇ ਹਨ।
ਹ
ਹਲਕਾ ਵਿਧਾਇਕ ਨੇ ਰਾਮ ਲੀਲ੍ਹਾ ਗਰਾਊਂਡ ਵਿਖੇ ਕੀਤੀ ਸ਼ਿਰਕਤ
19-09-2026
ਤਪਾ ਮੰਡੀ, 18 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਰਾਮ ਲੀਲ੍ਹਾ ਗਰਾਊਂਡ ਵਿਖੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ, ਜਿੱਥੇ ਉਨ੍ਹਾਂ ਆਜ਼ਾਦ ਕਲਚਰਲ ਐਂਡ ਰਾਮ ਲੀਲ੍ਹਾ ਦੁਸਹਿਰਾ ਕਮੇਟੀ ਦੇ ਸਮੂਹ ਅਹੁਦੇਦਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਰਿਆਦਾ ਪੁਰਸ਼ੋਤਮ ਪ੍ਰਭੂ ਸ੍ਰੀ ਰਾਮ ਚੰਦਰ ਜੀ ਦਾ ਜੀਵਨ ਸਾਨੂੰ ਸਚਾਈ, ਮਰਿਆਦਾ, ਤਿਆਗ, ਸੇਵਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਵਿਧਾਇਕ ਉੱਗੋਕੇ ਨੇ ਕਿਹਾ ਕਿ ਧਾਰਮਿਕ ਸਮਾਗਮ ਸਾਨੂੰ ਆਪਣੀ ਵਿਰਾਸਤ ਅਤੇ ਸੰਸਕ੍ਰਿਤੀ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪ੍ਰੇਰਿਤ ਕਰਦੇ ਹਨ। ਉਪਰੰਤ ਕਮੇਟੀ ਦੇ ਪ੍ਰਧਾਨ ਨਾਜ਼ ਸਿੰਗਲਾ ਨੇ ਸਮੂਹ ਸਾਥੀਆਂ ਸਮੇਤ ਹਲਕਾ ਵਿਧਾਇਕ ਨੂੰ ਰਾਮ ਲੀਲਾ ਗਰਾਊਂਡ ’ਚ ਆ ਰਹੀਆਂ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ ਅਤੇ ਸਟੇਜ ਨੂੰ ਵੀ ਹੋਰ ਵੱਡਾ ਕਰਨ ਲਈ ਕਿਹਾ ਤਾਂ ਜੋ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਮ ਲੀਲ੍ਹਾ ਦਾ ਮੰਚਨ ਬੜੇ ਹੀ ਉਤਸ਼ਾਹ ਨਾਲ ਕੀਤਾ ਜਾ ਸਕੇ। ਇਸ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਸਮੁੱਚੀ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਨਾਲ ਹਰ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ। ਉਨ੍ਹਾਂ ਦੀਆਂ ਜੋ ਵੀ ਲੋੜਾਂ ਹਨ ਉਨ੍ਹਾਂ ਨੂੰ ਜਲਦ ਹੀ ਪੂਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ, ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਬਾਸੀ, ਮੀਤ ਪ੍ਰਧਾਨ ਮਨੀਸ਼ ਗਰਗ, ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨ ਨਾਜ਼ ਸਿੰਗਲਾ, ਸਰੇਸ਼ ਚੰਦੇਲ, ਡਾਇਰੈਕਟਰ ਵਿਜੇ ਸ਼ਰਮਾ, ਪ੍ਰਵੀਨ ਘੁੰਨਸ, ਰਿੰਕਾ ਘੁੰਨਸ, ਕੌਂਸਲਰ ਧਰਮਪਾਲ ਸ਼ਰਮਾ, ਕਿਸ਼ੋਰ ਬਾਵਾ, ਰਾਜ ਮਾਰਕੰਡਾ, ਜੱਸੀ ਪੁਰਬਾ, ਰਾਣਾ ਸ਼ਰਮਾ ਤੋਂ ਇਲਾਵਾ ਸਿਟੀ ਇੰਚਾਰਜ ਕੁਲਵੰਤ ਸਿੰਘ ਆਦਿ ਮੌਜੂਦ ਸਨ।