ਬੱਸ ਨੇ ਟਰੈਕਟਰ ਨੂੰ ਮਾਰੀ ਜ਼ੋਰਦਾਰ ਟੱਕਰ, ਦੋ ਗੰਭੀਰ ਜ਼ਖ਼ਮੀ
ਮਹਿਲ ਕਲਾਂ, 19 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਪਿੰਡ ਵਜੀਦਕੇ ਖੁਰਦ ਸਥਿਤ ਗੁਰਦੁਆਰਾ ਸਤਿ ਕਰਤਾਰ ਸਾਹਿਬ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇੱਟਾਂ ਢੋਣ ਵਾਲੀ ਇਕ ਖਾਲੀ ਟਰੈਕਟਰ-ਟਰਾਲੀ ਮਹਿਲ ਕਲਾਂ ਤੋਂ ਬਰਨਾਲਾ ਵੱਲ ਜਾ ਰਹੀ ਸੀ।
ਮਹਿਲ ਕਲਾਂ, 19 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਪਿੰਡ ਵਜੀਦਕੇ ਖੁਰਦ ਸਥਿਤ ਗੁਰਦੁਆਰਾ ਸਤਿ ਕਰਤਾਰ ਸਾਹਿਬ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇੱਟਾਂ ਢੋਣ ਵਾਲੀ ਇਕ ਖਾਲੀ ਟਰੈਕਟਰ-ਟਰਾਲੀ ਮਹਿਲ ਕਲਾਂ ਤੋਂ ਬਰਨਾਲਾ ਵੱਲ ਜਾ ਰਹੀ ਸੀ। ਜਦੋਂ ਇਹ ਵਜੀਦਕੇ ਖੁਰਦ ਕੋਲ ਪਹੁੰਚੀ ਤਾਂ ਪਿੱਛੋਂ ਆ ਰਹੀ ਇਕ ਨਿੱਜੀ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਇਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਟਰੈਕਟਰ ਵਿਚਾਲਿਓਂ ਟੁੱਟ ਕੇ ਦੋਫਾੜ ਹੋ ਗਿਆ ਤੇ ਸੜਕ ਕਿਨਾਰੇ ਝੋਨੇ ਦੇ ਖੇਤਾਂ ਵਿਚ ਜਾ ਡਿੱਗਿਆ। ਹਾਦਸੇ ਵਿੱਚ ਟਰੈਕਟਰ ਸਵਾਰ ਗੁਰਤੇਜ ਸਿੰਘ ਪੁੱਤਰ ਹਾਕਮ ਸਿੰਘ ਤੇ ਗੁਰਮੀਤ ਸਿੰਘ ਪੁੱਤਰ ਬਿੱਕਰ ਸਿੰਘ (ਦੋਵੇਂ ਵਾਸੀ ਠੀਕਰੀਵਾਲ) ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਵਿਸ਼ਾਲ ਕੁਮਾਰ ਮਹਿਲਾਂ, ਸਿਪਾਹੀ ਗਗਨਪ੍ਰੀਤ ਕੌਰ ਤੇ ਹਰਮਨਜੋਤ ਕੌਰ ਤੁਰੰਤ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ। ਫੋਰਸ ਦੇ ਮੁਲਾਜ਼ਮਾਂ ਨੇ ਮੌਕੇ ਤੋਂ ਮਿਲੀ ਜ਼ਖ਼ਮੀਆਂ ਦੀ 50 ਹਜ਼ਾਰ ਰੁਪਏ ਦੀ ਨਕਦੀ ਵੀ ਇਮਾਨਦਾਰੀ ਨਾਲ ਪਰਿਵਾਰ ਹਵਾਲੇ ਕਰ ਦਿੱਤੀ। ਥਾਣਾ ਠੁੱਲੀਵਾਲ ਦੇ ਮੁਖੀ ਅਜੈਬ ਸਿੰਘ ਨੇ ਦੱਸਿਆ ਕਿ ਹਸਪਤਾਲ ਤੋਂ ਰੁੱਕਾ ਮਿਲਣ ਉਪਰੰਤ ਮਾਮਲੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।