21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਨੂੰ ਸ਼ੇਰਪੁਰ ਪਹੁੰਚੇਗੀ

ਸ਼ੇਰਪੁਰ, 20 ਸਤੰਬਰ (ਮੇਘ ਰਾਜ ਜੋਸ਼ੀ) – 24 ਸਤੰਬਰ ਨੂੰ ਬਲਾਕ ਸ਼ੇਰਪੁਰ ਵਿਖੇ ਪਹੁੰਚ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਸਬੰਧ ਵਿੱਚ ਭਾਜਪਾ ਆਗੂਆਂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਯਾਤਰਾ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼ੇਰਪੁਰ ਵਿਖੇ ਹੋਈ ਮੀਟਿੰਗ ਦੌਰਾਨ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਬੀਬੀ ਹਰਚੰਦ ਕੌਰ ਘਨੌਰੀ ਨੇ ਕਿਹਾ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਨਸ਼ਿਆਂ ਦੇ ਹੜ੍ਹ ਵਿੱਚ ਰੁੜ੍ਹਦੇ ਜਾ ਰਹੇ ਪੰਜਾਬ ਨੂੰ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਨਸ਼ਿਆਂ ਵਿਰੁੱਧ ਸਾਂਝੀ ਆਵਾਜ਼ ਬੁਲੰਦ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 21-09-2026
ਸ਼ੇਰਪੁਰ, 20 ਸਤੰਬਰ (ਮੇਘ ਰਾਜ ਜੋਸ਼ੀ) – 24 ਸਤੰਬਰ ਨੂੰ ਬਲਾਕ ਸ਼ੇਰਪੁਰ ਵਿਖੇ ਪਹੁੰਚ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਸਬੰਧ ਵਿੱਚ ਭਾਜਪਾ ਆਗੂਆਂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਯਾਤਰਾ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼ੇਰਪੁਰ ਵਿਖੇ ਹੋਈ ਮੀਟਿੰਗ ਦੌਰਾਨ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਬੀਬੀ ਹਰਚੰਦ ਕੌਰ ਘਨੌਰੀ ਨੇ ਕਿਹਾ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਨਸ਼ਿਆਂ ਦੇ ਹੜ੍ਹ ਵਿੱਚ ਰੁੜ੍ਹਦੇ ਜਾ ਰਹੇ ਪੰਜਾਬ ਨੂੰ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਨਸ਼ਿਆਂ ਵਿਰੁੱਧ ਸਾਂਝੀ ਆਵਾਜ਼ ਬੁਲੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਸ ਦੀ ਸਫ਼ਲਤਾ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਮੌਕੇ ਜੀਵਨ ਕੁਮਾਰ ਚੱਕੀ ਵਾਲੇ, ਕੇਵਲ ਸਿੰਘ ਪੱਕੇ ਰੰਗਾਂ ਵਾਲੇ, ਮਨਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੰਡਿਆਇਆ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਆਮ ਆਦਮੀ ਦੀ ਸਰਕਾਰ ਅੰਦਰ ਨਸ਼ਿਆਂ ’ਚ ਕਈ ਗੁਣਾ ਵਾਧਾ ਹੋਇਆ- ਢੀਂਡਸਾ
Ad Position 24