20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨਾਂ ਅਤੇ ਆਈ.ਟੀ. ਵਿੰਗ ਦੇ ਆਗੂਆਂ ਦੀ ਮੀਟਿੰਗ

ਤਪਾ ਮੰਡ, 20 ਸਤੰਬਰ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਅਤੇ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਦੀ ਅਗਵਾਈ ਵਿਚ ਸਥਿਤ ਤਪਾ ਦਫ਼ਤਰ ਵਿਖੇ ਯੂਥ ਸਰਕਲ ਪ੍ਰਧਾਨਾਂ ਅਤੇ ਆਈ. ਟੀ.

Ad Position 21
No active advertisement
ਅਜੀਤ ਡੈਸਕ 21-09-2026
ਤਪਾ ਮੰਡ, 20 ਸਤੰਬਰ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਅਤੇ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਦੀ ਅਗਵਾਈ ਵਿਚ ਸਥਿਤ ਤਪਾ ਦਫ਼ਤਰ ਵਿਖੇ ਯੂਥ ਸਰਕਲ ਪ੍ਰਧਾਨਾਂ ਅਤੇ ਆਈ.ਟੀ. ਵਿੰਗ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆਂ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਵਿਧਾਨ ਸਭਾ 2027 ਦੀਆਂ ਚੋਣਾਂ ਨੇੜੇ ਆ ਚੁੱਕੀਆਂ ਹਨ। ਇਸ ਕਰ ਕੇ ਵਰਕਰਾਂ ਨੂੰ ਲਾਮਬੰਦ ਕਰ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਲੋਕ ਪੱਖੀ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸ਼ਾਨਦਾਰ ਜਿੱਤ ਪ੍ਰਾਪਤ ਹੋ ਸਕੇ। ਇਸ ਮੌਕੇ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕਰਨ ਲਈ ਹਰ ਵਰਕਰ ਨੂੰ ਸਖ਼ਤ ਮਿਹਨਤ ਕਰਨ ਦੀ ਲੋੜ ਹੈ ਕਿਉਂਕਿ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਰੀੜ੍ਹ ਦੀ ਹੱਡੀ ਹੈ। ਇਸ ਮੌਕੇ ਆਗੂਆਂ ਵਲੋਂ ਮੌਜੂਦਾ ਸਰਕਾਰ ’ਤੇ ਵੀ ਤੰਜ ਕੱਸੇ। ਇਸ ਮੌਕੇ ਹਲਕਾ ਪ੍ਰਧਾਨ ਕੁਲਦੀਪ ਕੌਰ ਸੋਢੀ, ਕੁਲਦੀਪ ਸਿੰਘ ਖਾਲਸਾ, ਸਤਵਿੰਦਰ ਸਿੰਘ ਸੋਨਾ ਢਿੱਲੋਂ, ਸਰਪੰਚ ਕੁਲਵਿੰਦਰ ਸਿੰਘ ਕਿੰਦੀ ਢਿੱਲਵਾਂ, ਡਾ: ਇਕਬਾਲ ਸਿੰਘ ਢਿੱਲੋਂ ਢਿੱਲਵਾਂ, ਕਰਮਜੀਤ ਸਿੰਘ ਪੋਲਾ, ਜਸਵੰਤ ਸਿੰਘ ਕਾਲਾ ਤਾਜੋਕੇ, ਸਾਬਕਾ ਸਰਪੰਚ ਬਲਤੇਜ ਸਿੰਘ ਬੋਘਾ, ਗਗਨਦੀਪ ਸਿੰਘ, ਗੁਲਾਬ ਸਿੰਘ ਸਿੱਧੂ, ਗੁਲਾਬ ਸਿੰਘ ਧਾਲੀਵਾਲ, ਪਰਮਿੰਦਰ ਸਿੰਘ ਚੱਠਾ, ਬਿੱਟੂ ਸਿੰਘ ਬਰਾੜ, ਚਰਨਜੀਤ ਸਿੰਘ ਪੁਰਬਾ, ਹਰਜਿੰਦਰ ਸਿੰਘ ਪਾਲੀ, ਬਲਦੀਪ ਸਿੰਘ, ਲੱਕੀ ਭੱਟਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਗਰਵਾਲ ਕਾਲੋਨੀ ਨਿਵਾਸੀਆਂ ਨੇ ਗਣੇਸ਼ ਵਿਸਰਜਨ ਕੀਤਾ ਅਗਲੀ ਖ਼ਬਰ ਆਰੀਆਭੱਟਾ ਕਾਲਜ ਵਿਖੇ ਉਦਯੋਗਪਤੀ ਸੋਚ ਦੇ ਸਬੰਧ ’ਚ ਸੈਮੀਨਾਰ
Ad Position 24