ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸੰਸਦ ਮੈਂਬਰ ਮੀਤ ਹੇਅਰ ਦੀ ਰਿਹਾਇਸ਼ ਦਾ ਸੰਕੇਤਕ ਘਿਰਾਓ ਕਰ ਕੇ ਨਾਅਰੇਬਾਜ਼ੀ
ਬਰਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਸਾਂਝੀ ਤਾਲਮੇਲ ਕਮੇਟੀ ਵਲੋਂ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਅਤੇ ਦਫ਼ਤਰਾਂ ਦੇ ਘਿਰਾਓ ਦੀ ਲੜੀ ਤਹਿਤ ਅੱਜ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਡੀ. ਸੀ.
ਲ
ਲੋਕ ਸਭਾ ਮੈਂਬਰ ਮੀਤ ਹੇਅਰ ਦੇ ਰਿਹਾਇਸ਼ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ ਅਤੇ ਪੈਨਸ਼ਨਰਜ। ਤਸਵੀਰਾਂ : ਰਿੰਪੀ ਸਟੂਡੀਓ
22-09-2026
ਬਰਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਸਾਂਝੀ ਤਾਲਮੇਲ ਕਮੇਟੀ ਵਲੋਂ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਅਤੇ ਦਫ਼ਤਰਾਂ ਦੇ ਘਿਰਾਓ ਦੀ ਲੜੀ ਤਹਿਤ ਅੱਜ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਡੀ.ਸੀ. ਕੰਪਲੈਕਸ ਬਰਨਾਲਾ ਵਿਖੇ ਰੈਲੀ ਕਰਨ ਉਪਰੰਤ ਮਾਰਚ ਕਰਦੇ ਹੋਏ ਮੈਂਬਰ ਪਾਰਲੀਮੈਂਟ ਮੀਤ ਹੇਅਰ ਦੀ ਰਿਹਾਇਸ਼ ਦਾ ਸੰਕੇਤਕ ਘਿਰਾਓ ਕਰ ਕੇ ਪੰਜਾਬ ਸਰਕਾਰ ਖਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ਗਈ। ਮੁਲਾਜ਼ਮਾਂ ਅਤੇ ਪੈਨਸ਼ਨਰ ਆਗੂਆਂ ਤਰਸੇਮ ਭੱਠਲ, ਦਰਸ਼ਨ ਚੀਮਾ, ਬਲਜਿੰਦਰ ਪ੍ਰਭੂ, ਮੋਹਣ ਸਿੰਘ ਛੰਨਾ, ਗੁਰਲਾਭ ਸਿੰਘ ਮੌੜ, ਪ੍ਰਿੰਸੀਪਲ ਕੌਰ ਸਿੰਘ, ਕੇਵਲ ਸਿੰਘ ਇੰਜੀਨੀਅਰ, ਜੁਗਰਾਜ ਸਿੰਘ ਰਾਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ’ਚ ਭਾਰੀ ਰੋਸ ਹੈ ਅਤੇ ਮਹਿੰਗਾਈ ਭੱਤੇ ਦੀ ਥਾਂ ਜਥੇਬੰਦੀ ਵਲੋਂ ਭੇਜੇ ਮੰਗ-ਪੱਤਰ ਵਿਚ ਦਰਜ ਸਾਰੀਆਂ ਮੰਗਾਂ ਦਾ ਹੱਲ ਕੀਤਾ ਜਾਵੇ। ਮੁਲਾਜ਼ਮਾਂ ਨੇ ਮੰਗ ਕੀਤੀ ਕਿ ਮਿਡ-ਡੇਅ ਮੀਲ ਵਰਕਰ, ਆਸ਼ਾ ਵਰਕਰ, ਆਂਗਣਵਾੜੀ ਵਰਕਰਾਂ, ਮਾਨ ਭੱਤਾ ਵਰਕਰਾਂ ਨੂੰ ਘੱਟੋ-ਘੱਟ ਉਜਰਤਾਂ ਦੇ ਘੇਰੇ ਵਿਚ ਲਿਆਂਦਾ ਜਾਵੇ, ਠੇਕਾ ਕੰਟਰੈਕਟ ਆਊਟਸੋਰਸ ਵਰਕਰਾਂ ਨੂੰ ਰੈਗੂਲਰ ਕੀਤਾ ਜਾਵੇ, ਕੰਪਿਉਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਕੀਤਾ ਜਾਵੇ, 15-01-2015, 17-07-2020 ਦੇ ਮੁਲਾਜ਼ਮ ਵਿਰੋਧੀ ਪੱਤਰ ਰੱਦ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਕੱਟੇ ਭੱਤੇ ਬਹਾਲ ਕੀਤੇ ਜਾਣ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ, ਅਦਾਲਤੀ ਫੈਸਲੇ ਜਨਰਲਾਈਜ ਕੀਤੇ ਜਾਣ। ਇਸ ਮੌਕੇ ਬੁਲਾਰਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਧਿਆਪਕਾਂ ਦੀਆਂ ਲਗਾਈਆਂ ਗੈਰ ਵਿੱਦਿਅਕ ਡਿਊਟੀਆਂ ਰਾਸ਼ਨ ਕਾਰਡ ਵੈਰੀਫਿਕੇਸ਼ਨ ਵਿਚ ਲਗਾਈਆਂ ਡਿਊਟੀਆਂ ਦੀ ਸਖ਼ਤ ਨਿਖੇਧੀ ਕੀਤੀ ਗਈ ਅਤੇ ਅਫ਼ਸਰਾਂ ਵਲੋਂ ਜਾਰੀ ਕੀਤੇ ਗਏ ਨੋਟਿਸ ਰੱਦ ਕਰਨ ਦੀ ਮੰਗ ਕੀਤੀ ਗਈ। ਜੇਕਰ ਪ੍ਰਸ਼ਾਸਨ ਨੇ ਅਧਿਆਪਕਾਂ ਦੀ ਰਾਸ਼ਨ ਕਾਰਡ ਵੈਰੀਫਿਕੇਸ਼ਨ ਵਿਚ ਡਿਊਟੀ ਅਤੇ ਨੋਟਿਸ ਰੱਦ ਨਾ ਕਰਨ ਤੇ ਵੱਡਾ ਰੋਸ ਪ੍ਰਦਰਸ਼ਨ ਕਰਨ ਦੀ ਚੇਤਾਵਨੀ ਦਿੱਤੀ ਗਈ। ਇਸ ਮੌਕੇ ਕਰਮਜੀਤ ਬੀਹਲਾ, ਰਾਜੀਵ ਕੁਮਾਰ, ਮਾਸਟਰ ਮਨੋਹਰ ਲਾਲ, ਨਿਰਮਲਜੀਤ ਸਿੰਘ ਚਾਨੇ, ਸ਼ਿੰਦਰ ਸਿੰਘ ਧੌਲਾ, ਰਾਜਿੰਦਰ ਸਿੰਘ, ਰਾਜ ਕੁਮਾਰ, ਬਚਨ ਸਿੰਘ, ਦਰਸ਼ਨ ਸਿੰਘ, ਹਾਕਮ ਸਿੰਘ ਨੂਰ, ਕੁਲਵਿੰਦਰ ਸਿੰਘ, ਨਿਰਮਲ ਸਿੰਘ ਪੱਖੋ, ਨਰੈਣ ਦੱਤ, ਜੋਰਾ ਸਿੰਘ ਖਿਆਲੀ, ਸੰਦੀਪ ਕੌਰ ਪੱਤੀ, ਮੈਡਮ ਚੰਚਲ ਕੌਸ਼ਲ, ਦਲਜਿੰਦਰ ਪੰਡੋਰੀ, ਖੁਸ਼ੀਆ ਸਿੰਘ, ਸ਼ੇਰ ਸਿੰਘ ਫ ਰਵਾਹੀ, ਬਲਦੇਵ ਸਿੰਘ ਧੌਲਾ, ਦਰਸ਼ਨ ਸਿੰਘ ਪੰਡੋਰੀ, ਹਰਭੋਲ ਸਿੰਘ ਠੀਕਰੀਵਾਲਾ, ਗੁਰਪ੍ਰੀਤ ਸਿੰਘ ਭੋਤਨਾ, ਸੁਮਿਤ ਕੰਬੋਜ, ਗੁਰਮੀਤ ਸੁਖਪੁਰ, ਗੁਰਪ੍ਰੀਤ ਸ਼ਹਿਣਾ, ਜਰਨੈਲ ਧੌਲਾ, ਜਗਤਾਰ ਸਿੰਘ ਜਜੀਰਾ, ਬਲਦੇਵ ਮੰਡੇਰ, ਮਨਮੋਹਨ ਭੱਠਲ, ਲਖਵੀਰ ਠੁੱਲੀਵਾਲ, ਸੁਖਦੀਪ ਤਪਾ, ਸੱਤਪਾਲ ਤਪਾ, ਮਾਲਵਿੰਦਰ ਬਰਨਾਲਾ, ਤੇਜਿੰਦਰ ਤੇਜੀ, ਸੋਨਦੀਪ ਟੱਲੇਵਾਲ, ਰਾਜਿੰਦਰ ਸਿੰਘ ਬਡਬਰ ਟੈਕਨੀਕਲ ਕਾਲਜ, ਨਵਨੀਤ ਭੱਠਲ, ਰਵਿੰਦਰ ਸ਼ਰਮਾ, ਬਲਵੰਤ ਸਿੰਘ, ਦਰਸ਼ਨ ਦਸੌਂਧਾ ਸਿੰਘ ਵਾਲਾ, ਜਗਵੰਤ ਸਿੰਘ, ਕੇਵਲ ਸਿੰਘ ਸਮੇਤ ਮੁਲਾਜ਼ਮ ਅਤੇ ਪੈਨਸ਼ਨਰ ਆਗੂ ਸਾਥੀ ਮੌਜੂਦ ਸਨ।