22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਕਮਲਜੀਤ ਸਿੰਘ ਚੱਕ ਵਲੋਂ ਪਿੰਡ ਚੀਮਾ ਵਿਖੇ ਕਾਂਗਰਸੀ ਵਰਕਰਾਂ ਨਾਲ ਅਹਿਮ ਮੀਟਿੰਗ

ਟੱਲੇਵਾਲ, 21 ਸਤੰਬਰ (ਸੋਨੀ ਚੀਮਾ)- ਹਲਕਾ ਮਹਿਲ ਕਲਾਂ ਨਾਲ ਸੰਬੰਧਿਤ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਵਲੋਂ ਅੱਜ ਪਿੰਡ ਚੀਮਾ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਜਿੱਥੇ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ, ਉੱਥੇ ਹੀ ਵਰਕਰਾਂ ਦੀਆਂ ਮੁਸ਼ਕਿਲਾਂ ਨੂੰ ਵੀ ਧਿਆਨ ਨਾਲ ਸੁਣਿਆ ਗਿਆ।

Ad Position 21
No active advertisement
ਅਜੀਤ ਡੈਸਕ 22-09-2026
ਟੱਲੇਵਾਲ, 21 ਸਤੰਬਰ (ਸੋਨੀ ਚੀਮਾ)- ਹਲਕਾ ਮਹਿਲ ਕਲਾਂ ਨਾਲ ਸੰਬੰਧਿਤ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਵਲੋਂ ਅੱਜ ਪਿੰਡ ਚੀਮਾ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਜਿੱਥੇ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ, ਉੱਥੇ ਹੀ ਵਰਕਰਾਂ ਦੀਆਂ ਮੁਸ਼ਕਿਲਾਂ ਨੂੰ ਵੀ ਧਿਆਨ ਨਾਲ ਸੁਣਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਆਮ ਲੋਕਾਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਲੜਦੀ ਆਈ ਹੈ। ਅੱਜ ਸੂਬੇ ਦੇ ਜੋ ਹਾਲਾਤ ਹਨ, ਉਨ੍ਹਾਂ ਵਿਚ ਸਿਰਫ਼ ਕਾਂਗਰਸ ਹੀ ਲੋਕਾਂ ਨੂੰ ਇਕ ਸੁਰੱਖਿਅਤ ਅਤੇ ਸਥਿਰ ਭਵਿੱਖ ਦੇ ਸਕਦੀ ਹੈ। ਸਾਡੇ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਸਦਕਾ ਹੀ ਪਾਰਟੀ ਹਮੇਸ਼ਾ ਮਜ਼ਬੂਤ ਰਹੀ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮੱਤਭੇਦ ਭੁਲਾ ਕੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋਣ ਅਤੇ ਕਾਂਗਰਸ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ। ਇਸ ਮੌਕੇ ਨਿਰੰਜਣ ਸਿੰਘ ਬਲਾਕ ਸੰਮਤੀ ਮੈਂਬਰ, ਡਾ: ਗੁਰਪ੍ਰੀਤ ਸਿੰਘ, ਬੰਤਾ ਸਿੰਘ, ਮਿੱਠੂ ਸਿੰਘ, ਬੱਗਾ ਸਿੰਘ ਸਾਬਕਾ ਮੈਂਬਰ, ਸਾਬਕਾ ਸਰਪੰਚ ਸੁਖਵਿੰਦਰ ਸਿੰਘ, ਗੋਰਾ ਸਿੰਘ, ਬਲਦੇਵ ਸਿੰਘ, ਲਖਵਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਰਮਾਨਜੋਤ ਸਿੰਘ ਦਾ ਸੂਬਾ ਪੱਧਰ ’ਤੇ ਸੋਨ ਤਗਮਾ ਜਿੱਤਣ ਉਪਰੰਤ ਸਨਮਾਨ ਅਗਲੀ ਖ਼ਬਰ ਸਵੈ-ਸਹਾਇਤਾ ਸਮੂਹਾਂ ਦੀਆਂ ਮੈਂਬਰਾਂ ਨੂੰ 10 ‘ਫ੍ਰੀਜ਼ਰ ਆਨ ਵੀਲਜ਼’ ਵੰਡੇ
Ad Position 24