ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਲੜਾਈ ਜਾਰੀ ਰੱਖਾਂਗੇ- ਵਿਨਰਜੀਤ ਗੋਲਡੀ
ਚੀਮਾ ਮੰਡੀ, 21 ਸਤੰਬਰ (ਗੁਰਜੀਤ ਸਿੰਘ ਚਹਿਲ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਨਸ਼ਿਆਂ ਖ਼ਿਲਾਫ਼ ਲੜਾਈ ਲੜ ਰਹੇ ਥਾਣਾ ਚੀਮਾ ਅਧੀਨ ਪੈਂਦੇ ਪਿੰਡਾਂ ਸ਼ੇਰੋਂ, ਝਾੜੋਂ ਅਤੇ ਨਮੋਲ ਸੰਬੰਧੀ ਕਿਹਾ ਕਿ ਉਹ ਹਮੇਸ਼ਾ ਪਿੰਡ ਵਾਸੀਆਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੀ ਸਿਆਸਤ ਕਿਸੇ ਵੀ ਮਾੜੇ ਅਨਸਰ ਦੇ ਹੱਕ ’ਚ ਖੜ੍ਹਨ ਦੀ ਨਹੀਂ ਹੈ । ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਲੜਾਈ ਕੇਵਲ ਕਿਸੇ ਇਕ ਵਿਅਕਤੀ ਜਾਂ ਪਿੰਡ ਦੀ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਦੀ ਲੜਾਈ ਹੈ ।
ਸ
ਸੀਨੀਅਰ ਅਕਾਲੀ ਆਗੂ ਵਿਨਰਜੀਤ ਗੋਲਡੀ ਗੱਲਬਾਤ ਕਰਦੇ ਹੋਏ ।
22-09-2026
ਚੀਮਾ ਮੰਡੀ, 21 ਸਤੰਬਰ (ਗੁਰਜੀਤ ਸਿੰਘ ਚਹਿਲ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਨਸ਼ਿਆਂ ਖ਼ਿਲਾਫ਼ ਲੜਾਈ ਲੜ ਰਹੇ ਥਾਣਾ ਚੀਮਾ ਅਧੀਨ ਪੈਂਦੇ ਪਿੰਡਾਂ ਸ਼ੇਰੋਂ, ਝਾੜੋਂ ਅਤੇ ਨਮੋਲ ਸੰਬੰਧੀ ਕਿਹਾ ਕਿ ਉਹ ਹਮੇਸ਼ਾ ਪਿੰਡ ਵਾਸੀਆਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੀ ਸਿਆਸਤ ਕਿਸੇ ਵੀ ਮਾੜੇ ਅਨਸਰ ਦੇ ਹੱਕ ’ਚ ਖੜ੍ਹਨ ਦੀ ਨਹੀਂ ਹੈ । ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਲੜਾਈ ਕੇਵਲ ਕਿਸੇ ਇਕ ਵਿਅਕਤੀ ਜਾਂ ਪਿੰਡ ਦੀ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਦੀ ਲੜਾਈ ਹੈ । ਗੋਲਡੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੂੰ ਸੱਤਾ ’ਚ ਆਏ ਲਗਭਗ ਪੌਣੇ ਪੰਜ ਸਾਲ ਹੋਣ ਦੇ ਬਾਵਜੂਦ ਆਪਣੀਆਂ ਨਾਕਾਮੀਆਂ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾ ਕੇ ਪੱਲਾ ਨਹੀਂ ਝਾੜਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਸ਼ੇਰੋਂ, ਝਾੜੋਂ ਅਤੇ ਨਮੋਲ ਪਿੰਡਾਂ ਵਿੱਚ ਸਾਹਮਣੇ ਆ ਰਹੇ ਮਸਲੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੇ ਹਨ । ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਸਾਰੇ ਮਸਲਿਆਂ ਵਿੱਚ ਸੰਗਤ ਦੇ ਨਾਲ ਹਨ ਅਤੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਮਜ਼ਬੂਤੀ ਨਾਲ ਜਾਰੀ ਰੱਖਣਗੇ।