22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਸ਼ੇ ਦਾ ਕਲੰਕ ਮਿਟਾਉਣ ਲਈ ਸਾਰੇ ਵਰਗ ਭਾਜਪਾ ਵਲੋਂ ਵਿੱਢੀ ਮੁਹਿੰਮ ਦਾ ਸਾਥ ਦੇਣ- ਕੈਪਟਨ ਸਿੱਧੂ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਜਪਾ ਵਲੋਂ ਸ਼ੁਰੂ ਕੀਤੀ ਗਈ ‘ਪੰਜਾਬ ਨਸ਼ਾ ਮੁਕਤ’ ਮਿਤੀ 24 ਸਤੰਬਰ ਨੂੰ ਬਰਨਾਲਾ ਵਿਖੇ ਪਹੁੰਚ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਾਬਕਾ ਸੈਨਿਕ ਵਿੰਗ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਦੀ ਅਗਵਾਈ ਹੇਠ ਸ਼ਾਂਤੀ ਹਾਲ ਬਰਨਾਲਾ ਵਿਖੇ ਜਨ ਸਭਾ ਹੋਵੇਗੀ।

Ad Position 21
No active advertisement
ਅਜੀਤ ਡੈਸਕ 23-09-2026
ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਜਪਾ ਵਲੋਂ ਸ਼ੁਰੂ ਕੀਤੀ ਗਈ ‘ਪੰਜਾਬ ਨਸ਼ਾ ਮੁਕਤ’ ਮਿਤੀ 24 ਸਤੰਬਰ ਨੂੰ ਬਰਨਾਲਾ ਵਿਖੇ ਪਹੁੰਚ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਾਬਕਾ ਸੈਨਿਕ ਵਿੰਗ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਦੀ ਅਗਵਾਈ ਹੇਠ ਸ਼ਾਂਤੀ ਹਾਲ ਬਰਨਾਲਾ ਵਿਖੇ ਜਨ ਸਭਾ ਹੋਵੇਗੀ। ਉਨ੍ਹਾਂ ਕਿਹਾ ਕਿ ਨਸ਼ੇ ਪੰਜਾਬ ਦੀ ਧਰਤੀ ’ਤੇ ਕਲੰਕ ਹਨ ਅਤੇ ਇਨ੍ਹਾਂ ਨੂੰ ਖ਼ਤਮ ਕਰਨ ਲਈ ਹਰ ਵਰਗ ਨੂੰ ਭਾਜਪਾ ਦੁਆਰਾ ਵਿੱਢੀ ਗਈ ਇਸ ਮੁਹਿੰਮ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਯਾਤਰਾ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਵਿਚ ਆਪਣਾ ਸਹਿਯੋਗ ਪਾਉਣ। ਇਸ ਮੌਕੇ ਕੈਪਟਨ ਬਿੱਕਰ ਸਿੰਘ, ਕੈਪਟਨ ਬਿਕਰਮ ਸਿੰਘ, ਕੈਪਟਨ ਹਰਜਿੰਦਰ ਸਿੰਘ, ਸੂਬੇਦਾਰ ਮੇਜਰ ਰਾਜ ਸਿੰਘ, ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਵਾਰੰਟ ਅਫ਼ਸਰ ਸ਼ਮਸ਼ੇਰ ਸਿੰਘ ਸੇਖੋਂ, ਸੂਬੇਦਾਰ ਕਮਲ ਸ਼ਰਮਾ, ਵਾਰੰਟ ਅਫ਼ਸਰ ਅਵਤਾਰ ਸਿੰਘ, ਸੂਬੇਦਾਰ ਗੁਰਜੰਟ ਸਿੰਘ, ਸੂਬੇਦਾਰ ਧੰਨਾ ਸਿੰਘ, ਸੂਬੇਦਾਰ ਜਗਸੀਰ ਸਿੰਘ, ਹੌਲਦਾਰ ਬਲਦੇਵ ਸਿੰਘ, ਹੌਲਦਾਰ ਬਸੰਤ ਸਿੰਘ ਉਗੋਕੇ ਆਦਿ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੀਮਾ ਵਿਖੇ 20 ਦੇ ਕਰੀਬ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਚੋਰੀ, ਕਿਸਾਨਾਂ ਵਿਚ ਭਾਰੀ ਰੋਸ ਅਗਲੀ ਖ਼ਬਰ ਭਾਜਪਾ ਵਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ’ਚ ਹੋਵੇਗਾ ਵੱਡਾ ਇਕੱਠ- ਨਰਿੰਦਰ ਗਰਗ ਨੀਟਾ
Ad Position 24