ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਿਕਟ ਮੁਕਾਬਲਿਆਂ ’ਚ ਜਿੱਤੇ ਤਗਮੇ
ਬਰਨਾਲਾ, 22 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ਵਿਚ 2 ਚਾਂਦੀ, ਇਕ ਤਾਂਬੇ ਦਾ ਤਗਮਾ ਜਿੱਤ ਕੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਅੰਡਰ-17 ਸਾਲ ਉਮਰ ਵਰਗ ਵਿਚ ਰਾਘਵ ਵਰਮਾ ਅਤੇ ਰਿਹਾਨ ਸ਼ਰਮਾ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ।
ਬਰਨਾਲਾ, 22 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ਵਿਚ 2 ਚਾਂਦੀ, ਇਕ ਤਾਂਬੇ ਦਾ ਤਗਮਾ ਜਿੱਤ ਕੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਅੰਡਰ-17 ਸਾਲ ਉਮਰ ਵਰਗ ਵਿਚ ਰਾਘਵ ਵਰਮਾ ਅਤੇ ਰਿਹਾਨ ਸ਼ਰਮਾ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਅੰਡਰ-14 ਸਾਲ ਉਮਰ ਵਰਗ ਵਿਚ ਗੁਰਜਾਪ ਸਿੰਘ, ਹਿਤੇਸ਼ ਵਰਮਾ ਅਤੇ ਸਾਰਥਿਕ ਦੀਕਸ਼ਿਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਾਂਬੇ ਦਾ ਤਗਮਾ ਜਿੱਤਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ, ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਜੇਤੂ ਵਿਦਿਆਰਥੀਆਂ, ਕੋਚ ਰਾਹੁਲ ਸ਼ਰਮਾ ਨੂੰ ਵਧਾਈ ਦਿੱਤੀ।